ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਦਾ ਅਸਤੀਫ਼ਾ ਪ੍ਰਵਾਨ

Posted On September - 22 - 2019

ਨਵੀਂ ਦਿੱਲੀ, 21 ਸਤੰਬਰ
ਸਰਕਾਰ ਨੇ ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਵੀ ਕੇ ਤਾਹਿਲਰਮਾਨੀ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਉਨ੍ਹਾਂ ਦਾ ਅਸਤੀਫ਼ਾ 6 ਸਤੰਬਰ ਤੋਂ ਮਨਜ਼ੂਰ ਕਰ ਲਿਆ ਗਿਆ ਹੈ। ਸੁਪਰੀਮ ਕੋਰਟ ਕੌਲਿਜੀਅਮ ਨੇ ਤਾਹਿਲਰਮਾਨੀ ਦਾ ਮੇਘਾਲਿਆ ਹਾਈ ਕੋਰਟ ’ਚ ਤਬਾਦਲਾ ਕਰ ਦਿੱਤਾ ਸੀ ਜਿਸ ਦੀ ਨਜ਼ਰਸਾਨੀ ਲਈ ਕੀਤੀ ਬੇਨਤੀ ਨੂੰ ਨਕਾਰੇ ਜਾਣ ਮਗਰੋਂ ਉਨ੍ਹਾਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਕ ਹੋਰ ਨੋਟੀਫਿਕੇਸ਼ਨ ਮੁਤਾਬਕ ਜਸਟਿਸ ਵੀ ਕੋਠਾਰੀ ਨੂੰ ਮਦਰਾਸ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਜਸਟਿਸ ਤਾਹਿਲਰਮਾਨੀ ਦੇ ਤਬਾਦਲੇ ਦਾ ਵਿਵਾਦ ਭਖ਼ ਗਿਆ ਸੀ ਜਦੋਂ ਚੇਨਈ ਦੇ ਵਕੀਲਾਂ ਅਤੇ ਉਨ੍ਹਾਂ ਦੇ ਗ੍ਰਹਿ ਸੂਬੇ ਮਹਾਰਾਸ਼ਟਰ ’ਚ ਵਕੀਲਾਂ ਨੇ ਸੁਪਰੀਮ ਕੋਰਟ ਕੌਲਿਜੀਅਮ ਦੇ ਫ਼ੈਸਲੇ ਦਾ ਵਿਰੋਧ ਕੀਤਾ ਸੀ। ਸੁਪਰੀਮ ਕੋਰਟ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਚੀਫ਼ ਜਸਟਿਸ ਅਤੇ ਜੱਜਾਂ ਦੇ ਤਬਾਦਲੇ ਦੀਆਂ ਸਿਫਾਰਿਸ਼ਾਂ ‘ਠੋਸ ਕਾਰਨਾਂ’ ’ਤੇ ਆਧਾਰਿਤ ਹੁੰਦੀਆਂ ਹਨ। –ਪੀਟੀਆਈ

 


Comments Off on ਮਦਰਾਸ ਹਾਈ ਕੋਰਟ ਦੀ ਚੀਫ਼ ਜਸਟਿਸ ਦਾ ਅਸਤੀਫ਼ਾ ਪ੍ਰਵਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.