ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਧਰਨਾ ਸ਼ੁਰੂ

Posted On September - 17 - 2019

ਪੱਤਰ ਪ੍ਰੇਰਕ
ਮਾਛੀਵਾੜਾ, 16 ਸਤੰਬਰ

ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਮਨਰੇਗਾ ਮੁਲਾਜ਼ਮ ਯੂਨੀਅਨ।-ਫੋਟੋ: ਟੱਕਰ

ਮਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਰਣਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਕਰਮਚਾਰੀਆਂ ਵੱਲੋਂ ਧਰਨਾ ਸ਼ੁਰੂ ਕੀਤਾ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਨਰੇਗਾ ਪਿਛਲੇ 11-12 ਸਾਲਾਂ ਤੋਂ ਡਿਊਟੀ ਕਰ ਰਹੇ ਮੁਲਾਜ਼ਮਾਂ ਨੇ ਅੱਜ ਮੰਗਾਂ ਦੀ ਪੂਰਤੀ ਲਈ ਬਲਾਕ ਪੱਧਰੀ ਧਰਨੇ ਸ਼ੁਰੂ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਮੇਂ-ਸਮੇਂ ’ਤੇ ਨਰੇਗਾ ਕਰਮਚਾਰੀ ਯੂਨੀਅਨ ਵਲੋਂ ਸੇਵਾਵਾਂ ਪੰਚਾਇਤ ਵਿਭਾਗ ’ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਆਪਣੀ ਮੰਗ ਉਠਾਈ ਜਾਂਦੀ ਰਹੀ ਹੈ। ਜਿਸਦਾ ਕੇਸ ਪ੍ਰੋਸ਼ੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ ਜੋ ਸਰਕਾਰ ਨੇ ਪੈਸੇ ਦੀ ਘਾਟ ਦਾ ਬਹਾਨਾ ਲਗਾ ਕੇ ਵਾਪਿਸ ਕਰ ਦਿੱਤਾ ਹੈ। ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਮਨਰੇਗਾ ਮੁਲਾਜ਼ਮ 2007-2008 ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡਿਊਟੀ ਕਰ ਰਹੇ ਹਨ ਅਤੇ ਸਾਰੇ 1539 ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ-ਸਮੇਂ ਤੇ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ ਪਰ ਸਰਕਾਰ ਰੈਗੂਲਰ ਦੀ ਮੰਗ ਤੇ ਲਾਰੇ ਲਾ ਕੇ ਵਕਤ ਟਪਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਗਸਤ ਦੀ ਸੂਬਾਈ ਮੀਟਿੰਗ ’ਚ ਕਮੇਟੀ ਦੇ ਫੈਸਲਾ ਮੁਤਾਬਿਕ ਅੱਜ ਤੋਂ ਹਰ ਤਰ੍ਹਾਂ ਦੇ ਕੰਮਾਂ ਦਾ ਬਾਈਕਾਟ ਕਰਕੇ 16,17,18 ਸਤੰਬਰ ਨੂੰ ਬਲਾਕ ਪੱਧਰ ਦੇ ਧਰਨੇ ਦੇਣ ਤੋਂ ਬਾਅਦ 19 ਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਵਿਸ਼ਾਲ ਧਰਨੇ ਦਿੱਤੇ ਜਾਣਗੇ ਅਤੇ ਮਨਰੇਗਾ ਮੁਲਾਜ਼ਮ ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਚਾਰਾਂ ਹਲਕਿਆਂ ’ਚ ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲ੍ਹਣਗੇ।

 


Comments Off on ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਧਰਨਾ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.