ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਮਨਰੇਗਾ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਲਈ ਬਲਾਕ ਪੱਧਰੀ ਧਰਨੇ

Posted On September - 17 - 2019

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 16 ਸਤੰਬਰ

ਸ਼ਾਹਕੋਟ ’ਚ ਮਗਨਰੇਗਾ ਕਰਮਚਾਰੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।-ਫੋਟੋ: ਖੋਸਲਾ

ਬੀਡੀਪੀਓ ਦਫਤਰ ਕਾਹਨੂੰਵਾਨ ਵਿੱਚ ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਕਰਮਜੀਤ ਕੌਰ ਦੀ ਅਗਵਾਈ ਵਿੱਚ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਬੀਡੀਪੀਓ ਪਰਮਜੀਤ ਸਿੰਘ ਕਾਹਲੋਂ ਨੇ ਵੀ ਮਨਰੇਗਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕੀਤਾ। ਮਨਰੇਗਾ ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਹ ਪਿਛਲੇ 11-12 ਸਾਲ ਤੋਂ ਡਿਊਟੀ ਕਰ ਰਹੇ ਹਨ ਉਨ੍ਹਾਂ ਦੀਆਂ ਸੇਵਾਵਾਂ ਪੰਚਾਇਤੀ ਵਿਭਾਗ ਵਿੱਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਜੇ ਹੁਣ ਵੀ ਸਰਕਾਰ ਨੇ ਕੋਈ ਠੋਸ ਹੱਲ ਨਾ ਕੀਤਾ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 16, 17 ਅਤੇ 18 ਸਤੰਬਰ ਨੂੰ ਮੁਕੰਮਲ ਕੰਮ ਬੰਦ ਕਰ ਕੇ ਬਲਾਕ ਪੱਧਰੀ ਧਰਨੇ ਦੇਣਗੇ। ਜੇ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਵਿਸ਼ਾਲ ਧਰਨੇ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਅੰਦਰ 4 ਹਲਕਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿੱਚ ਉਹ ਪੰਜਾਬ ਸਰਕਾਰ ਦੀ ਪੋਲਾਂ ਖੋਲ੍ਹਣਗੇ। ਮਨਰੇਗਾ ਮੁਲਾਜ਼ਮਾਂ ਨੇ ਇਸ ਤੋਂ ਵੀ ਅੱਗੇ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਧਰਨੇ ਨੂੰ ਅਣਮਿਥੇ ਸਮੇਂ ਲਈ ਪੱਕੇ ਧਰਨੇ ਵਿੱਚ ਵੀ ਤਬਦੀਲ ਕਰ ਸਕਦੇ ਹਨ।
ਸ਼ਾਹਕੋਟ (ਗੁਰਮੀਤ ਖੋਸਲਾ): ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਯੂਨੀਅਨ ਦੀ ਇਕਾਈ ਸ਼ਾਹਕੋਟ ਨੇ ਅੱਜ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਸ਼ਾਹਕੋਟ ਵਿਚ ਤਿੰਨ ਰੋਜ਼ਾ ਧਰਨਾ ਸ਼ੂਰੂ ਕਰ ਦਿੱਤਾ ਹੈ। ਧਰਨੇ ਦੇ ਪਹਿਲੇ ਦਿਨ ਯਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਸਹਾਇਕ ਪੰਚਾਇਤ ਅਫਸਰ ਯੋਗੇਸ਼ਵਰ, ਗ੍ਰਾਮ ਰੌਜ਼ਗਾਰ ਸੇਵਕ ਪਿਆਰਾ ਸਿੰਘ, ਸ਼ਮਾ ਤੇ ਗਗਨਦੀਪ, ਜਤਿੰਦਰ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਮਜੀਠਾ (ਲਖਨਪਾਲ ਸਿੰਘ): ਆਪਣੀਆਂ ਮੰਗਾ ਦੀ ਪ੍ਰਾਪਤੀ ਲਈ ਮਗਨਰੇਗਾ ਕਰਮਚਾਰੀ ਯੂਨੀਅਨ ਵਲੋ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਪ੍ਰਧਾਨਗੀ ਵਿੱਚ ਬੀਡੀਪੀਓ ਦਫ਼ਤਰ ਮਜੀਠਾ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਨਰੇਗਾ ਮੁਲਾਜ਼ਮ ਪਿਛਲੇ 10 ਸਾਲਾ ਤੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਵੱਖ ਵੱਖ ਆਰਜ਼ੀ ਅਸਾਮੀਆਂ ’ਤੇ ਕੰਮ ਕਰ ਰਹੇ ਹਨ। ਇਸ ਲਈ ਸਾਰੇ 1539 ਨਰੇਗਾ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਕੀਤੀ ਜਾਵੇ।
ਪਠਾਨਕੋਟ (ਐਨ.ਪੀ. ਧਵਨ): ਧਾਰ ਬਲਾਕ ਦੇ ਬੀਡੀਪੀਓ ਦਫਤਰ ਵਿੱਚ ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਹੜਤਾਲ ਸ਼ੁਰੂ ਕਰ ਦਿੱਤੀ। ਮੁਲਾਜ਼ਮਾਂ ਨੇ ਕੰਮ ਠੱਪ ਕਰਕੇ ਬੀਡੀਪੀਓ ਦਫਤਰ ਮੂਹਰੇ ਰੋਸ ਧਰਨਾ ਦਿੱਤਾ। ਧਰਨੇ ਉਪਰ ਬੈਠੇ ਮੁਲਾਜ਼ਮਾਂ ਭਾਰਤ ਭੂਸ਼ਣ, ਭਾਰਤ ਸਿੰਘ, ਕ੍ਰਿਸ਼ਨਾ, ਮੁਨੀਸ਼, ਨਵੀਨ, ਵਿਜੇ, ਅਰੁਣ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਇਆ ਜਾਵੇ ਨਹੀਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਨੂੰ ਮਜ਼ਬੂਰ ਹੋਣਗੇ।

ਮਨਰੇਗਾ ਕਰਮਚਾਰੀ ਕਲਮ ਛੋੜ ਹੜਤਾਲ ’ਤੇ ਬੈਠੇ
ਤਲਵਾੜਾ (ਦੀਪਕ ਠਾਕੁਰ): ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮਨਰੇਗਾ ਕਰਮਚਾਰੀ ਕਲਮ ਛੋੜ ਹੜਤਾਲ ’ਤੇ ਬੈਠ ਗਏ ਹਨ। ਹੜਤਾਲੀ ਮੁਲਾਜ਼ਮਾਂ ਨੇ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਥਾਨਕ ਬੀਡੀਪੀਓ ਕੰਪਲੈਕਸ ਵਿੱਚ ਮਨਰੇਗਾ ਮੁਲਾਜ਼ਮਾਂ ਨੇ ਦਫ਼ਤਰੀ ਕੰਮ ਰੋਕ ਹੜਤਾਲ ਕਰਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਨਾਅਰੇਬਾਜੀ ਕੀਤੀ। ਏਪੀਓ ਵਿਲੀਅਮ ਮਸੀਹ, ਰਾਮ ਮੂਰਤੀ, ਰਾਜਿੰਦਰ ਕੁਮਾਰ ਨੇ ਸਰਕਾਰ ਤੋਂ ਮਨਰੇਗਾ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਮੰਨਣ ਦੀ ਮੰਗ ਕੀਤੀ।


Comments Off on ਮਨਰੇਗਾ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਲਈ ਬਲਾਕ ਪੱਧਰੀ ਧਰਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.