ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਮਨੀਸ਼ ਤਿਵਾੜੀ ਵੱਲੋਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

Posted On September - 11 - 2019

ਸੰਸਦ ਮੈਂਬਰ ਮਨੀਸ਼ ਤਿਵਾੜੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। -ਫੋਟੋ: ਬਹਾਦਰਜੀਤ

ਪੱਤਰ ਪ੍ਰੇਰਕ
ਰੂਪਨਗਰ, 10 ਸਤੰਬਰ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਦੀਆਂ ਸਕੀਮਾਂ ਤਹਿਤ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਮਨੀਸ਼ ਤਿਵਾੜੀ ਨੇ ਪੀਡਬਲਿਊਡੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਜੇਕਰ ਕਿਤੇ ਹੋਰ ਸੜਕਾਂ ਬਣਾਉਣ ਦੀ ਗੁੰਜਾਇਸ਼ ਹੈ ਤਾਂ ਇਸ ਸਬੰਧੀ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਲੈਂਦੇ ਹੋਏ ਪਿੰਡ ਪੱਧਰ ਤੱਕ ਚੱਲ ਰਹੀਆਂ ਡਿਸਪੈਂਸਰੀਆਂ ਅਤੇ ਸਿਹਤ ਸੰਸਥਾਵਾਂ ਰਾਹੀਂ ਹਰੇਕ ਦਾ ਇਲਾਜ ਨੂੰ ਕਰਨ ਨੂੰ ਯਕੀਨੀ ਬਨਾਉਣ ਸਬੰਧੀ ਨਿਰਦੇਸ਼ ਦਿਤੇ। ਉਨ੍ਹਾਂ ਭਾਰਤ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਅਹਿਮ ਸਕੀਮਾਂ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ।


Comments Off on ਮਨੀਸ਼ ਤਿਵਾੜੀ ਵੱਲੋਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.