ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਮਮਤਾ ਦੀ ਮੋਦੀ ਨਾਲ ਮੁਲਾਕਾਤ ਭਲਕੇ

Posted On September - 17 - 2019

ਕੋਲਕਾਤਾ, 16 ਸਤੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਤਜਵੀਜ਼ਤ ਮੀਟਿੰਗ ਦੌਰਾਨ ਬੀਬੀ ਬੈਨਰਜੀ ਸੂਬਾ ਸਰਕਾਰ ਦੀ ਕੇਂਦਰ ਵੱਲ ਬਕਾਇਆ ਗਰਾਂਟਾਂ ਤੇ ਹੋਰਨਾਂ ਮੰਗਾਂ ’ਤੇ ਚਰਚਾ ਕਰ ਸਕਦੇ ਹਨ। ਬੈਨਰਜੀ ਦਿੱਲੀ ਲਈ ਮੰਗਲਵਾਰ ਨੂੰ ਰਵਾਨਾ ਹੋਣਗੇ ਤੇ ਮੀਟਿੰਗ ਬੁੱਧਵਾਰ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਹੋਵੇਗੀ। ਲੋਕ ਸਭਾ ਚੋਣਾਂ ਵਿੱਚ ਪੱਛਮੀ ਬੰਗਾਲ ਅਤੇ ਦੇਸ਼ ਭਰ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਮਗਰੋਂ ਬੈਨਰਜੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਲੇਠੀ ਮੀਟਿੰਗ ਹੈ। ਉਂਜ ਇਹ ਮੀਟਿੰਗ ਅਜਿਹੇ ਸਮੇਂ ਹੋਣ ਲੱਗੀ ਹੈ ਜਦੋਂ ਸੀਬੀਆਈ ਸ਼ਾਰਦਾ ਪੌਂਜੀ ਸਕੀਮ ਕੇਸ ਵਿੱਚ ਪੱਛਮੀ ਬੰਗਾਲ ਨਾਲ ਸਬੰਧਤ ਸੀਆਈਡੀ ਦੇ ਵਧੀਕ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਘੇਰਨ ਲਈ ਕਾਨੂੰਨੀ ਲੜਾਈ ਲੜ ਰਹੀ ਹੈ। ਇਸ ਦੌਰਾਨ ਭਾਜਪਾ ਨੇ ਬੀਬੀ ਬੈਨਰਜੀ ਦਾ ਮੌਜੂ ਉਡਾਉਂਦਿਆਂ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਮੰਗੇ ਸਮੇਂ ਨੂੰ ‘ਮੌਕਾਪ੍ਰਸਤੀ ਵਾਲੀ ਸਿਆਸਤ ਦੀ ਉੱਤਮ ਮਿਸਾਲ’ ਦੱਸਿਆ ਹੈ। -ਪੀਟੀਆਈ


Comments Off on ਮਮਤਾ ਦੀ ਮੋਦੀ ਨਾਲ ਮੁਲਾਕਾਤ ਭਲਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.