ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਮਾਛੀਵਾੜਾ ਦੇ ਆੜ੍ਹਤੀਆਂ ਵੱਲੋਂ ਸਰਕਾਰ ਨੂੰ ਕੋਰਾ ਜਵਾਬ

Posted On September - 17 - 2019

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 16 ਸਤੰਬਰ

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆੜ੍ਹਤੀਏ।

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਕਰਨ ਦੇ ਮੱਦੇਨਜ਼ਰ ਆੜ੍ਹਤੀਆਂ ਤੋਂ ਉਨ੍ਹਾਂ ਨਾਲ ਸਬੰਧਿਤ ਕਿਸਾਨਾਂ ਦੇ ਬੈਂਕ ਖਾਤਿਆਂ ਦੀ ਸਾਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਜਿਸ ’ਤੇ ਅੱਜ ਮਾਛੀਵਾੜਾ ਦੇ ਸਮੂਹ ਆੜ੍ਹਤੀਆਂ ਵਲੋਂ ਮੀਟਿੰਗ ਕਰ ਸਰਕਾਰ ਨੂੰ ਕੋਰਾ ਜਵਾਬ ਦਿੱਤਾ ਹੈ ਕਿ ਉਹ ਕਿਸਾਨਾਂ ਦੀ ਇਹ ਸਾਰੀ ਜਾਣਕਾਰੀ ਦੇਣ ਤੋਂ ਪੂਰੀ ਤਰ੍ਹਾਂ ਅਸਮਰੱਥ ਹਨ।
ਆੜ੍ਹਤੀਆਂ ਦੀ ਮੀਟਿੰਗ ਮਗਰੋਂ ਐਸੋਸੀਏਸ਼ਨ ਆਗੂ ਤੇਜਿੰਦਰ ਸਿੰਘ ਕੂੰਨਰ ਤੇ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਮਾਛੀਵਾੜਾ ਮੰਡੀ ਵਿਚ ਜੋ ਵੀ ਕਿਸਾਨ ਆਪਣੀ ਫਸਲ ਵੇਚ ਕੇ ਜਾਂਦੇ ਹਨ ਉਹ ਉਨ੍ਹਾਂ ਨੂੰ ਅਦਾਇਗੀ ਚੈੱਕਾਂ ਰਾਹੀਂ ਕਰ ਦਿੰਦੇ ਹਨ, ਉਨ੍ਹਾਂ ਕੋਲ ਸਿਰਫ ਕਿਸਾਨਾਂ ਦੇ ਨਾਂ ਮੌਜੂਦ ਹਨ ਪਰ ਉਨ੍ਹਾਂ ਦੇ ਬੈਂਕ ਖਾਤੇ, ਅਧਾਰ ਕਾਰਡ ਅਤੇ ਜੋ ਵੀ ਹੋਰ ਜਾਣਕਾਰੀ ਸਰਕਾਰ ਨੇ ਮੰਗੀ ਹੈ ਉਹ ਮੌਜੂਦ ਨਹੀਂ।
ਆੜ੍ਹਤੀ ਆਗੂ ਤੇਜਿੰਦਰ ਸਿੰਘ ਕੂੰਨਰ ਤੇ ਹਰਜਿੰਦਰ ਸਿੰਘ ਖੇੜਾ ਨੇ ਕਿਹਾ ਕਿ ਉਹ ਕੇਵਲ ਇੰਨੀ ਜਾਣਕਾਰੀ ਦੇ ਸਕਦੇ ਹਨ ਕਿ ਕਿਹੜੇ ਕਿਸਾਨਾਂ ਨੂੰ ਉਹ ਫ਼ਸਲ ਦੀ ਅਦਾਇਗੀ ਕਰਦੇ ਹਨ, ਉਨ੍ਹਾਂ ਦੇ ਨਾਂ ਅਤੇ ਜੋ ਚੈੱਕ ਰਾਹੀਂ ਅਦਾਇਗੀ ਕੀਤੀ ਹੈ, ਉਸ ਦਾ ਨੰਬਰ ਦੇ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਕੋਲ ਉਨ੍ਹਾਂ ਦੀ ਹੋਰ ਕੋਈ ਵੀ ਜਾਣਕਾਰੀ ਨਹੀਂ ਹੈ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਬੈਨੀਪਾਲ, ਅਰਵਿੰਦਰਪਾਲ ਸਿੰਘ ਵਿੱਕੀ, ਸੁਖਵਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਗੁਲਿਆਣੀ, ਕਪਿਲ ਆਨੰਦ, ਮੇਹਰ ਸਿੰਘ ਗੋਗੀਆ, ਕਰਨੈਲ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਹੈਪੀ ਬਾਂਸਲ, ਸੁਰਿੰਦਰ ਅਗਰਵਾਲ, ਬਿੰਦਰ ਸਿੰਘ, ਅਮਿਤ ਭਾਟੀਆ, ਨਿਤਿਨ ਜੈਨ, ਰਾਜੀਵ ਕੌਸ਼ਲ ਮੌਜੂਦ ਸਨ।


Comments Off on ਮਾਛੀਵਾੜਾ ਦੇ ਆੜ੍ਹਤੀਆਂ ਵੱਲੋਂ ਸਰਕਾਰ ਨੂੰ ਕੋਰਾ ਜਵਾਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.