ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮਾਤਾ ਗੁਜਰੀ ਕਾਲਜ ਵਿਚ ਖੇਤਰੀ ਵਰਕਸ਼ਾਪ ਕਰਵਾਈ

Posted On September - 10 - 2019

ਮੁੱਖ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਡਾ. ਕਮਲਪ੍ਰੀਤ ਕੌਰ ਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਸਤੰਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੈਮਿਸਟਰੀ ਵਿਭਾਗ ਵੱਲੋਂ ‘ਕੈਮੀਕਲ ਲੈਬ ਸੁਰੱਖਿਆ-ਚਿੰਤਾ ਅਤੇ ਅਭਿਆਸ’ ਵਿਸ਼ੇ ਉੱਤੇ ਇਕ ਦਿਨ ਦੀ ਖੇਤਰੀ ਵਰਕਸ਼ਾਪ ਭਾਰਤ ਸਰਕਾਰ ਦੇ ਸਾਇੰਸ ਤੇ ਟੈਕਨਾਲੋਜੀ ਮੰਤਰਾਲੇ ਦੇ ਬਾਇਓਟੈਕਨੌਲੋਜੀ ਵਿਭਾਗ ਦੀ ‘ਸਟਾਰ ਕਾਲਜ ਸਕੀਮ’ ਅਧੀਨ ਕਰਵਾਈ ਗਈ, ਜਿਸ ਦਾ ਉਦਘਾਟਨ ਪ੍ਰੋ. ਸੰਜੇ ਮੰਡਾਲ, ਡੀਨ ਅਕਾਦਮਿਕ, ਆਈਆਈਐੱਸਈਆਰ, ਮੁਹਾਲੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮਨੁੱਖੀ ਜ਼ਿੰਦਗੀ ਬਹੁਤ ਕੀਮਤੀ ਹੈ, ਕੈਮੀਕਲ ਲੈਬ ਵਿਚ ਅਭਿਆਸ ਦੌਰਾਨ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਸ ਨੂੰ ਰੋਕਣ ਲਈ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨਾਲ ਹੀ ਦੇਸ਼ ਦੇ ਵਿਕਾਸ ਵਿਚ ਖੋਜ ਦੇ ਯੋਗਦਾਨ ’ਤੇ ਵੀ ਜ਼ੋਰ ਦਿੱਤਾ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਵਰਕਸ਼ਾਪ ਕਰਾਉਣ ਲਈ ਕੈਮਿਸਟਰੀ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਤੋਂ ਵਿਦਿਆਰਥੀ ਕੈਮੀਕਲ ਲੈਬ ਵਿਚ ਅਭਿਆਸ ਦੌਰਾਨ ਕੀ-ਕੀ ਸਾਵਧਾਨੀਆਂ ਵਰਤਣੀਆਂ ਹਨ, ਉਸ ਬਾਰੇ ਸਿੱਖਣਗੇ ਅਤੇ ਨਾਲ ਹੀ ਉਨ੍ਹਾਂ ਵਿਚ ਨਵੀਆਂ ਖੋਜਾਂ ਲਈ ਰੁਚੀ ਪੈਦਾ ਹੋਵੇਗੀ। ਡਾ. ਯਸ਼ਵੀਰ ਸਿੰਘ, ਕੈਮਿਸਟਰੀ ਵਿਭਾਗ, ਆਈ.ਆਈ.ਟੀ, ਰੋਪੜ ਨੇ ਬਾਇਓ ਸੁਰੱਖਿਆ ਤੇ ਆਪਣੇ ਵਿਚਾਰ ਪੇਸ਼ ਕੀਤੇ। ਬਾਅਦ ਦੁਪਹਿਰ ਦੇ ਸੈਸ਼ਨ ਦੌਰਾਨ ਰਜਿੰਦਰ ਸੈਣੀ, ਰੈੱਡ ਕਰਾਸ ਯੂਨਿਟ, ਹਰਿਆਣਾ ਤੇ ਕੇ.ਕੇ.ਸੈਣੀ, ਰੈੱਡ ਕਰਾਸ ਯੂਨਿਟ, ਪੰਜਾਬ ਨੇ ਮੁੱਢਲੀ ਡਾਕਟਰੀ ਸਹਾਇਤਾ ਤੇ ਆਮ ਲੈਬ ਹਾਦਸਿਆਂ ਬਾਰੇ ਜਾਣਕਾਰੀ ਦਿੱਤੀ।


Comments Off on ਮਾਤਾ ਗੁਜਰੀ ਕਾਲਜ ਵਿਚ ਖੇਤਰੀ ਵਰਕਸ਼ਾਪ ਕਰਵਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.