ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਮਿਡ-ਡੇਅ ਮੀਲ ਕੁੱਕ ਵਰਕਰਾਂ ਵੱਲੋਂ ਨਾਅਰੇਬਾਜ਼ੀ

Posted On September - 11 - 2019

ਨਿਜੀ ਪੱਤਰ ਪ੍ਰੇਰਕ
ਪਟਿਆਲਾ, 10 ਸਤੰਬਰ

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਿਡ-ਡੇਅ ਮੀਲ ਕੁੱਕ ਵਰਕਰ।

ਲੰਮੇ ਸਮੇਂ ਤੋਂ ਅਪਣੀਆਂ ਕਥਿਤ ਹੱਕੀ ਮੰਗਾਂ ਦਾ ਹੱਲ ਨਾ ਨਿਕਲਦਾ ਦੇਖ ਕਿ ਮਿਡ-ਡੇ ਮੀਲ ਕੁੱਕ ਵਰਕਰਾਂ ਨੇ ਮੁੜ ਤੋਂ ਸੰਘਰਸ਼ ਦਾ ਰਸਤਾ ਅਖਤਿਆਰ ਕਰਨ ਦਾ ਐਲਾਨ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਕੜੀ ਤਹਿਤ ਮਿਡ-ਡੇਅ ਮੀਲ ਕੁੱਕ ਵਰਕਰਜ਼ ਯੂਨੀਅਨ ਨੇ ਸ਼ਾਹੀ ਸ਼ਹਿਰ ਦੇ ਨਹਿਰੂੁ ਪਾਰਕ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕਰਦਿਆਂ 15 ਸਤੰਬਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਚੋਣ ਹਲਕੇ ਸੰਗਰੂਰ ਵਿੱਚ ਹੋਣ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵਰਕਰਾਂ ਨੂੰ ਸ਼ਾਮਿਲ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਪ੍ਰਦਰਸ਼ਨ ਦੌਰਾਨ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ। ਮਿਡ-ਡੇਅ ਮੀਲ ਵਰਕਰ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਆਗੂ ਪਿੰਕੀ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋ ਹੀ ਧੱਕੇਸ਼ਾਹੀ ਕਰ ਰਹੀ ਹੈ। ਸਰਕਾਰ ਦੇ ਅਧਿਕਾਰੀਆਂ ਵੱਲੋਂ ਵਰਕਰਾਂ ਦੀ ਤਨਖਾਹ 3400 ਰੁਪਏ ਮਾਸਿਕ ਕਰਨ ਦੀ ਗੱਲ ਕਬੂਲੀ ਗਈ ਸੀ, ਪਰ ਇਹ ਵਾਅਦਾ ਹਾਲੇ ਤੱਕ ਵਫਾ ਨਹੀਂ ਹੋਇਆ ਅਤੇ ਕੁੱਕ ਵਰਕਰਾਂ ਨੂੰ 1700 ਰੁਪਏ ਪ੍ਰਤੀ ਮਹੀਨਾ ਦਾ ਨਾਮਾਤਰ ਮਾਣਭੱਤਾ ਦੇ ਕੇ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਣਭੱਤਾ ਵੀ 12 ਮਹੀਨੇ ਦੀ ਬਜਾਏ ਸਿਰਫ 10 ਮਹੀਨੇ ਦੇ ਕੇ ਪੂਰੀ ਤਰ੍ਹਾਂ ਨਾਲ ਵਰਕਰਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕੁੱਕ ਵਰਕਰਾਂ ਨੂੰ ਘੱਟੋਂ ਘੱਟ ਉਜਰਤਾਂ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਤਨਖਾਹਾਂ ਵਿੱਚ ਵਾਧਾ ਕਰਨ ਤੇ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਡੀਐਮਐਫ ਦੇ ਜ਼ਿਲ੍ਹਾ ਪ੍ਰ੍ਰਧਾਨ ਪ੍ਰਵੀਨ ਸ਼ਰਮਾ ਜੋਗੀਪੁਰ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਵਰਕਰਾਂ ਨਾਲ ਕਿਸੇ ਕਿਸਮ ਦੀ ਬੇਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 


Comments Off on ਮਿਡ-ਡੇਅ ਮੀਲ ਕੁੱਕ ਵਰਕਰਾਂ ਵੱਲੋਂ ਨਾਅਰੇਬਾਜ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.