ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮੀਂਹ ਕਾਰਨ ਖੁਰਾਲਗੜ੍ਹ ਸਾਹਿਬ ਜਾਣ ਵਾਲੀ ਸੜਕ ਟੁੱਟੀ

Posted On September - 11 - 2019

ਜੇ ਬੀ ਸੇਖੋਂ
ਗੜ੍ਹਸ਼ੰਕਰ, 10 ਸਤੰਬਰ

ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਖ਼ਸਤਾ ਹਾਲ ਸੜਕ ਦਾ ਦ੍ਰਿਸ਼।

ਸਥਾਨਕ ਤਹਿਸੀਲ ਦੇ ਨੀਮ ਪਹਾੜੀ ਖੇਤਰ ਬੀਤ ਦੇ ਪਿੰਡ ਖੁਰਾਲਗੜ੍ਹ ਵਿੱਚ ਗੁਰੂ ਰਵਿਦਾਸ ਦੇ ਤਪ ਅਸਥਾਨ ਵਜੋਂ ਜਾਣੇ ਜਾਂਦੇ ਖੁਰਾਲਗੜ੍ਹ ਦੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਦੇ ਕਰੀਬ ਡੇਢ ਮਹੀਨੇ ਤੋਂ ਭਾਰੀ ਮੀਂਹ ਵਿਚ ਹੜ੍ਹ ਜਾਣ ਪਿਛੋਂ ਅਜੇ ਤੱਕ ਵੀ ਲੋਕ ਨਿਰਮਾਣ ਵਿਭਾਗ ਨੇ ਇਸ ਸੜਕ ਦੀ ਕੋਈ ਸਾਰ ਨਹੀਂ ਲਈ, ਜਿਸ ਕਰਕੇ ਇਥੇ ਆਉਣ ਵਾਲੀਆਂ ਸੰਗਤਾਂ ਨੂੰ ਜਿੱਥੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਬੀਤ ਦੇ ਕਰੀਬ ਦਸ ਪਿੰਡਾਂ ਦੇ ਲਾਂਘੇ ਵਾਲੀ ਇਸ ਸੜਕ ’ਤੇ ਸਫ਼ਰ ਕਰਦੇ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਪਿੰਡ ਖੁਰਾਲੀ ਦੇ ਸਰਪੰਚ ਵਿਨੋਦ ਕੁਮਾਰ ਅਨੁਸਾਰ ਜਦੋਂ ਕੋਈ ਸਰਕਾਰੀ ਪੱਧਰ ਦਾ ਸਮਾਰੋਹ ਇਸ ਥਾਂ ’ਤੇ ਮਨਾਇਆ ਜਾਂਦਾ ਹੈ ਤਾਂ ਸੜਕ ’ਤੇ ਪੱਚ ਲਗਾ ਦਿੱਤੇ ਜਾਂਦੇ ਹਨ ਪਰ ਮੁੜ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ।
ਇਸ ਬਾਰੇ ਬੀਤ ਮੰਡਲ ਤੋਂ ਅਕਾਲੀ ਦਲ ਦੇ ਪ੍ਰਧਾਨ ਜਗਦੇਵ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਸੜਕਾਂ ਦੀ ਮੁਰੰਮਤ ਦਾ ਵੀ ਕੋਈ ਕੰਮ ਨਹੀਂ ਕੀਤਾ। ਦੂਜੇ ਪਾਸੇ ਐੱਸਡੀਓ ਸਤਪਾਲ ਅਤੇ ਰਾਮ ਸਿੰਘ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਬਾਅਦ ਇਨ੍ਹਾਂ ਸੜਕਾਂ ਦਾ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ।

 


Comments Off on ਮੀਂਹ ਕਾਰਨ ਖੁਰਾਲਗੜ੍ਹ ਸਾਹਿਬ ਜਾਣ ਵਾਲੀ ਸੜਕ ਟੁੱਟੀ
1 Star2 Stars3 Stars4 Stars5 Stars (1 votes, average: 5.00 out of 5)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.