ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮੁਲਾਜ਼ਮਾਂ ਦੀਆਂ ਵੋਟਾਂ ਦੀ ਪੜਤਾਲ

Posted On September - 11 - 2019

ਪੱਤਰ ਪ੍ਰੇਰਕ
ਮਾਨਸਾ, 10 ਸਤੰਬਰ
ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਚੋਣ ਵਿਭਾਗ ਨੇ ਸਰਕਾਰੀ ਮੁਲਜ਼ਮਾਂ ਦੀ ਵੋਟ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਸਾਰੇ ਹੀ ਸਰਕਾਰੀ ਮੁਲਾਜ਼ਮਾਂ ਦੀ ਵੋਟ ਦੀ ਤਸਦੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2020 ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ, ਜਿਸ ਲਈ ਵੋਟਰਾਂ ਦੀ ਤਸਦੀਕ ਪ੍ਰੋਗਰਾਮ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਸਰਕਾਰੀ ਦਫ਼ਤਰਾਂ ਤੋਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੱਜ ਚੋਣ ਤਹਿਸੀਲਦਾਰ ਗੁਰਚਰਨ ਸਿੰਘ ਅਤੇ ਚੋਣ ਕਾਨੂੰਗੋ ਭੂਸ਼ਣ ਕੁਮਾਰ ਨੇ ਸਰਕਾਰੀ ਦਫ਼ਤਰਾਂ ਵਿਚ ਵੋਟਾਂ ਦੀ ਤਸਦੀਕ ਕੀਤੀ ਅਤੇ ਵੋਟਰਾਂ ਨੂੰ ਆਪਣੀ ਵੋਟ ਦੀ ਪੜਤਾਲ ਕਰਵਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਲਾਗ ਇਨ ਕਰਕੇ ਕੋਈ ਵੀ ਆਪਣੇ ਵੋਟਰ ਕਾਰਡ ਦੇ ਵੇਰਵਿਆਂ ਵਿਚ ਤਬਦੀਲੀਆਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਵੋਟਰ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦਾ ਹੈ ਤਾਂ ਜੋ ਉਹ ਮੋਬਾਈਲ ਫੋਨ ’ਤੇ ਹੀ ਸਬੰਧਤ ਖੇਤਰ ਦੇ ਪੋਲਿੰਗ ਬੂਥਾਂ ਦੀ ਅਪਡੇਟ ਅਤੇ ਵੇਰਵੇ ਆਸਾਨੀ ਨਾਲ ਪ੍ਰਾਪਤ ਕਰ ਸਕੇ। ਜਦੋਂ ਇਕ ਵਾਰ ਤਬਦੀਲੀਆਂ ਸਬੂਤ ਸਮੇਤ ਪੋਰਟਲ ’ਤੇ ਦਰਜ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਏਰੀਆ ਬੂਥ ਪੱਧਰ ਦਾ ਅਧਿਕਾਰੀ ਸਬੰਧਤ ਵੋਟਰ ਦਾ ਦੌਰਾ ਕਰਦਾ ਹੈ ਅਤੇ ਕੀਤੀਆਂ ਤਬਦੀਲੀਆਂ ਦੀ ਪੁਸ਼ਟੀ ਕਰਦਾ ਹੈ।


Comments Off on ਮੁਲਾਜ਼ਮਾਂ ਦੀਆਂ ਵੋਟਾਂ ਦੀ ਪੜਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.