ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮੁਹਾਲੀ ਵਿੱਚ ਸੱਤਵੀਂ ਆਰਥਿਕ ਗਣਨਾ ਦੀ ਸ਼ੁਰੂਆਤ

Posted On September - 11 - 2019

ਫੀਲਡ ਸਟਾਫ਼ ਨੂੰ ਰਵਾਨਾ ਕਰਦੇ ਹੋਏ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਸਤੰਬਰ
ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸਟੈਟੀਸਟਿਕਸ ਐਂਡ ਪ੍ਰੋਗਰਾਮ ਇੰਪਲੀਮੈਂਟੇਸ਼ਨ ਵੱਲੋਂ ਦੇਸ਼ ਵਿੱਚ ਸਾਰੇ ਆਰਥਿਕ ਅਦਾਰਿਆਂ ਦੇ ਵੱਖ-ਵੱਖ ਸੰਚਾਲਨ ਅਤੇ ਢਾਂਚਾਗਤ ਦੀ ਵਿਸਥਾਰਪੂਰਵਕ ਸੂਚਨਾ ਇਕੱਤਰ ਕਰਨ ਲਈ ਸੱਤਵੀਂ ਆਰਥਿਕ ਗਣਨਾ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸੱਤਵੀਂ ਆਰਥਿਕ ਗਣਨਾ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰ ਕੇ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀ ਸੱਤਵੀਂ ਆਰਥਿਕ ਗਣਨਾ ਦਾ ਕੰਮ 491 ਗਿਣਤੀਕਾਰਾਂ ਅਤੇ 190 ਸੁਪਰਵਾਈਜ਼ਰਾਂ ਵੱਲੋਂ ਤਿੰਨ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਗਿਣਤੀਕਾਰਾਂ ਵੱਲੋਂ ਆਰਥਿਕ ਗਣਨਾ ਦੀ ਪ੍ਰਕਿਰਿਆ ਮੋਬਾਈਲ ਐਪ ਰਾਹੀਂ ਮੁਕੰਮਲ ਕੀਤੀ ਜਾਵੇਗੀ, ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਪੇਪਰ ਵਰਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ ਵੱਲੋਂ ਇਸ ਆਰਥਿਕ ਗਣਨਾ ਨੂੰ ਮੁਕੰਮਲ ਕਰਨ ਲਈ ਘਰੋਂ ਘਰੀ ਜਾ ਕੇ ਸਰਵੇਖਣ ਕੀਤਾ ਜਾਵੇਗਾ, ਜਿਸ ਵਿੱਚ ਘਰੇਲੂ ਅਤੇ ਵਪਾਰਕ ਅਦਾਰਿਆਂ ਦੇ ਅੰਕੜੇ ਇਕੱਤਰ ਕੀਤੇ ਜਾਣਗੇ ਅਤੇ ਇਕੱਤਰ ਕੀਤਾ ਡੇਟਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਏਡੀਸੀ (ਵਿਕਾਸ) ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸੱਤਵੀਂ ਆਰਥਿਕ ਗਣਨਾ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਗਣਨਾ ਲਈ ਸਹੀ ਅੰਕੜੇ ਪ੍ਰਾਪਤ ਹੋ ਸਕਣ। ਇਸ ਮੌਕੇ ਖੋਜ ਅਫ਼ਸਰ ਦਫਤਰ, ਉਪ ਅਰਥ ਤੇ ਅੰਕੜਾ ਸਲਾਹਕਾਰ ਮਾਯੂਰੀ ਤੇ ਸਮੂਹ ਸਟਾਫ਼ ਅਤੇ ਕਾਮਨ ਸਰਵਿਸ ਸੈਂਟਰ ਤੋਂ ਜ਼ਿਲ੍ਹਾ ਮੈਨੇਜਰ ਸ਼ਮਿੰਦਰ ਸਿੰਘ ਤੇ ਜ਼ਿਲ੍ਹਾ ਮੈਨੇਜਰ ਨਵਜੋਤ ਸਿੰਘ ਹਾਜ਼ਰ ਸਨ।


Comments Off on ਮੁਹਾਲੀ ਵਿੱਚ ਸੱਤਵੀਂ ਆਰਥਿਕ ਗਣਨਾ ਦੀ ਸ਼ੁਰੂਆਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.