ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਮੁਹੱਰਮ: ਮੁਸਲਿਮ ਭਾਈਚਾਰੇ ਵੱਲੋਂ ਯੌਮੇ ਆਸ਼ੂਰਾ ਮੌਕੇ ਸਮਾਗਮ

Posted On September - 12 - 2019

ਯੌਮੇ ਆਸ਼ੂਰਾ ਮੌਕੇ ਸ਼ਾਹੀ ਇਮਾਮ ਅਤੇ ਹੋਰ ਦੁਆ ਮੰਗਦੇ ਹੋਏ।

ਗੁਰਿੰਦਰ ਸਿੰਘ
ਲੁਧਿਆਣਾ, 11 ਸਤੰਬਰ
ਇਤਿਹਾਸਿਕ ਜਾਮਾ ਮਸਜਿਦ ਵਿਚ ਅੱਜ 10 ਮੁਹੱਰਮ ਯੌਮੇ ਆਸ਼ੂਰਾ ਮੌਕੇ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਕਰਬਲਾ ਦੇ ਮੈਦਾਨ ’ਚ ਹਜ਼ਰਤ ਇਮਾਮ ਹੁਸੈਨ ਸ਼ਹੀਦ ਨੇ ਇਨਸਾਨੀਅਤ ਨੂੰ ਜ਼ਾਲਿਮਾਂ ਦੇ ਖਿਲਾਫ਼ ਹੱਕ ਦੀ ਆਵਾਜ਼ ਬੁਲੰਦ ਕਰਨ ਦਾ ਉਹ ਸਬਕ ਦਿੱਤਾ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਵਜ਼ੂਦ ਖਤਮ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਰਬਲਾ ਦੇ ਮੈਦਾਨ ’ਚ ਜੋ ਕੁਝ ਵੀ ਹੋਇਆ, ਉਸ ਤੋਂ ਨੌਜਵਾਨਾਂ ਨੂੰ ਸਬਕ ਲੈਣਾ ਚਾਹੀਦਾ ਹੈ ਅਤੇ ਸਾਡੇ ਬੱਚਿਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸਲਾਮ ਧਰਮ ਲਈ ਹੁਸੈਨ (ਰਜਿ.) ਨੇ ਕਿਹੋ ਜਿਹੀਆਂ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਕਰਬਲਾ ਦੇ ਮੈਦਾਨ ਤੋਂ ਜੋ ਸਿੱਖਿਆ ਸਾਨੂੰ ਦਿੱਤੀ ਹੈ, ਉਸ ’ਤੇ ਅਮਲ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਆਪਸੀ ਭਾਈਚਾਰੇ ਤੇ ਅਮਨ-ਸ਼ਾਂਤੀ ਲਈ ਦੁਆ ਵੀ ਮੰਗੀ ਗਈ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਰੀ ਮੋਹਤਰਮ ਨੇ ਪਵਿੱਤਰ ਕੁਰਾਨ ਸ਼ਰੀਫ਼ ਦੀ ਤਿਲਾਵਤ ਕੀਤੀ ਅਤੇ ਗੁਲਾਮ ਹਸਨ ਕੈਸਰ, ਹੱਸਾਨ ਨਸੀਰਾਵਾਦੀ ਨੇ ਨਾਤਿਆ ਕਲਾਮ ਪੇਸ਼ ਕੀਤਾ। ਇਸ ਮੌਕੇ ਨਾਇਬ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ, ਮੁਫ਼ਤੀ ਮੁੱਹਮਦ ਜਮਾਲੁਦੀਨ, ਮੌਲਾਨਾ ਕਾਰੀ ਮੁੱਹਮਦ ਇਬ੍ਰਾਹਿਮ, ਮੌਲਾਨਾ ਅਬਦੁਲ ਰਹਿਮਾਨ ਤੇ ਸਕੱਤਰ ਮੁੱਹਮਦ ਮੁਸਤਕੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।


Comments Off on ਮੁਹੱਰਮ: ਮੁਸਲਿਮ ਭਾਈਚਾਰੇ ਵੱਲੋਂ ਯੌਮੇ ਆਸ਼ੂਰਾ ਮੌਕੇ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.