ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮੁਹੱਰਮ ਮੌਕੇ ਅਫ਼ਗ਼ਾਨੀ ਵਿਦਿਆਰਥੀਆਂ ਨੇ ਖੂਨ ਦਾਨ ਕੀਤਾ

Posted On September - 11 - 2019

ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਸਿਵਲ ਸਰਜਨ ਡਾ. ਮਨਜੀਤ ਸਿੰਘ।

ਪੱਤਰ ਪ੍ਰੇਰਕ
ਖਰੜ, 10 ਸਤੰਬਰ
ਮੁਹੱਰਮ ਦੇ ਪਵਿੱਤਰ ਦਿਹਾੜੇ ਮੌਕੇ ਸਥਾਨਕ ਕਾਲਜ ਵਿਚ ਪੜ੍ਹਦੇ ਅਫ਼ਗ਼ਾਨਿਸਤਾਨ ਦੇ ਵਿਦਿਆਰਥੀਆਂ ਨੇ ਖਰੜ ਦੇ ਸਿਵਲ ਹਸਪਤਾਲ ਵਿਚ ਉਚੇਚੇ ਤੌਰ ’ਤੇ ਪਹੁੰਚ ਕੇ ਖ਼ੂਨ ਦਾਨ ਕੀਤਾ। ਕਾਲਜ ਵਿਚ ਵੱਖ-ਵੱਖ ਕੋਰਸ ਕਰ ਰਹੇ ਲਗਭਗ 25 ਲੜਕਿਆਂ ਨੇ ਅੱਜ ਸਵੇਰੇ ਹਸਪਤਾਲ ਦੇ ਬਲੱਡ ਬੈਂਕ ਦੇ ਇੰਚਾਰਜ ਕੋਲ ਆ ਕੇ ਖ਼ੂਨ ਦਾਨ ਕਰਨ ਦੀ ਇੱਛਾ ਪ੍ਰਗਟ ਕੀਤੀ ਜਿਸ ਨੂੰ ਵੇਖਦਿਆਂ ਬਲੱਡ ਬੈਂਕ ਵਿਚ ਤੁਰੰਤ ਲੋੜੀਂਦੇ ਇੰਤਜ਼ਾਮ ਕੀਤੇ ਗਏ। ਸਿਵਲ ਸਰਜਨ ਡਾ. ਮਨਜੀਤ ਸਿੰੰਘ ਨੇ ਵੀ ਹਸਪਤਾਲ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਅਫ਼ਗ਼ਾਨੀ ਵਿਦਿਆਰਥੀਆਂ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕੀਤੀ।
ਸ਼ਹੀਦ ਊਧਮ ਸਿੰੰਘ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਤੰਗੋਰੀ ਦੇ ਵਿਦਿਆਰਥੀਆਂ ਦੀ ਅਗਵਾਈ ਕਰ ਰਹੇ ਇਮਰਾਨ ਪੋਇਆ ਨੇ ਦੱਸਿਆ ਕਿ ਉਨ੍ਹਾਂ ਮੁਹੱਰਮ ਮੌਕੇ ਖ਼ੂਨ ਦਾਨ ਕਰਨ ਦੀ ਯੋਜਨਾ ਪਹਿਲਾਂ ਹੀ ਬਣਾਈ ਹੋਈ ਸੀ। ਉਸ ਨੇ ਕਿਹਾ ਕਿ ਉਹ ਸਾਰੇ ਪਹਿਲੀ ਵਾਰ ਖ਼ੂਨ ਦਾਨ ਕਰ ਰਹੇ ਹਨ ਅਤੇ ਇਸ ਕਾਰਜ ਨੂੰ ਭਵਿੱਖ ਵਿਚ ਅਪਣਾ ਪੱਕਾ ਨੇਮ ਬਣਾਉਣਗੇ। ਖ਼ੂਨ ਦਾਨ ਕਰਨ ਵਾਲੇ ਇਕ ਹੋਰ ਵਿਦਿਆਰਥੀ ਅਬਦੁੱਲਾ ਨੇ ਕਿਹਾ ਕਿ ਉਸ ਨੂੰ ਖ਼ੂਨ ਦਾਨ ਕਰ ਕੇ ਬਹੁਤ ਚੰਗਾ ਲੱਗ ਰਿਹਾ ਹੈ ਅਤੇ ਉਹ ਭਵਿੱਖ ਵਿਚ ਵੀ ਖ਼ੂਨ ਦਾਨ ਕਰਦਾ ਰਹੇਗਾ।
ਬਲੱਡ ਬੈਂਕ ਦੇ ਇੰਚਾਰਜ ਡਾ. ਰਜਨੀਤ ਰੰਧਾਵਾ ਨੇ ਦੱਸਿਆ ਕਿ ਕੁੱਲ 25 ਅਫ਼ਗ਼ਾਨੀ ਵਿਦਿਆਰਥੀਆਂ ਨੇ ਖ਼ੂਨ ਦਾਨ ਕੀਤਾ ਅਤੇ ਕੁਲ 25 ਯੂਨਿਟ ਖ਼ੂਨ ਇਕੱਠਾ ਹੋਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਿਫ਼ਰੈਸ਼ਮੈਂਟ ਅਤੇ ਪ੍ਰਸ਼ੰਸਾ ਪੱਤਰ ਵੀ ਦਿੱਤੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਵੀ ਮੌਜੂਦ ਸਨ।


Comments Off on ਮੁਹੱਰਮ ਮੌਕੇ ਅਫ਼ਗ਼ਾਨੀ ਵਿਦਿਆਰਥੀਆਂ ਨੇ ਖੂਨ ਦਾਨ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.