ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਮੁੜ ਹੋਵੇਗੀ ਹਜ਼ੂਰ ਸਿੰਘ ਅਤੇ ਪੁੱਤਰ ਦੇ ਕਤਲ ਦੀ ਜਾਂਚ: ਅਦਾਲਤੀ ਦਖ਼ਲ ’ਤੇ ਸਿੱਟ ਬਣੀ

Posted On September - 23 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਸਤੰਬਰ

ਇੰਸਪੈਕਟਰ ਹਜ਼ੂਰਾ ਸਿੰਘ ਅਤੇ ਗੁਰਪ੍ਰੀਤ ਸਿੰਘ ਦੀਆਂ ਫਾਈਲ ਫੋਟੋਆਂ।

ਪੰਜਾਬ ਪੁਲੀਸ ਦੇ ਸਾਬਕਾ ਇੰਸਪੈਕਟਰ ਹਜ਼ੂਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਅਪਰੈਲ 2016 ਵਿਚ ਹੋਏ ਕਤਲ ਦੀ ਜਾਂਚ ਹੁਣ ਦੁਬਾਰਾ ਹੋਵੇਗੀ। ਇਸ ਸਬੰਧੀ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਚਾਰ ਮੈਂਬਰੀ ਸਪੈਸ਼ਲ ਇਨਵੈਸ਼ਟੀਗੇਸਨ ਟੀਮ (ਸਿੱਟ) ਬਣਾਈ ਗਈ ਹੈ। ਇਹ ਸਿੱਟ ਅਦਾਲਤੀ ਆਦੇਸ਼ਾਂ ’ਤੇ ਸਥਾਪਤ ਹੋਈ ਹੈ।
ਪਟਿਆਲਾ ਦੇ ਐਸ.ਪੀ ਡੀ ਹਰਮੀਤ ਸਿੰਘ ਹੁੰਦਲ ਸਿੱਟ ਦੇ ਇੰਚਾਰਜ ਹੋਣਗੇ, ਜਦਕਿ ਡੀਐਸਪੀਡੀ ਕ੍ਰਿਸ਼ਨ ਕੁਮਰ ਪੈਂਥੇ, ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਸੀਆਈਏ ਸਟਾਫ਼ ਸਮਾਣਾ ਦੇ ਇੰਚਾਰਜ ਨੂੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ।
ਪਿਓ ਪੁੱਤ ਦੀ ਹੱਤਿਆ ਅਪਰੈਲ 2016 ’ਚ ਹੋਈ ਸੀ। ਕੁਝ ਦਿਨਾਂ ਮਗਰੋਂ ਉਨ੍ਹਾਂ ਦੀ ਗੱਡੀ ਅਤੇ ਲਾਸ਼ਾਂ ਸਮਾਣਾ ਕੋਲ਼ੋਂ ਭਾਖੜਾ ਨਹਿਰ ਵਿਚੋਂ ਮਿਲੀਆਂ ਸਨ। ਸ਼ੁਰੂ ਵਿਚ ਸਮਾਣਾ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਸਮਾਣਾ ਥਾਣੇ ਵਿਚ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ ਪਰ ਪੁਲੀਸ ਜਾਂਚ ਦੌਰਾਨ ਇਸ ਵਿਚ ਇੱਕ ਵਿਅਕਤੀ ਨੂੰ ਨਾਮਜ਼ਦ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਹਜ਼ੂਰ ਸਿੰਘ ਦੇ ਪਰਿਵਾਰ ਦਾ ਤਰਕ ਸੀ ਕਿ ਇਸ ਕੇਸ ਵਿਚ 7 ਤੋਂ 10 ਵਿਅਕਤੀ ਸ਼ਾਮਲ ਹੋ ਸਕਦੇ ਹਨ। ਇਸੇ ਤਰਕ ਤਹਿਤ ਪੁਲੀਸ ਜਾਂਚ ਤੋਂ ਅਸੰਤੁਸ਼ਟ ਹਜ਼ੂਰ ਸਿੰਘ ਦੀ ਪਤਨੀ ਮੁੜ ਜਾਂਚ ਦੀ ਮੰਗ ਨੂੰ ਲੈ ਕੇ ਅਦਾਲਤ ਚਲੀ ਗਈ ਸੀ। ਜਿਸ ਤਹਿਤ ਹੀ ਮਾਣਯੋਗ ਅਦਾਲਤ ਨੇ ਪਿਛਲੇ ਦਿਨੀਂ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਦੀ ਮੁੜ ਜਾਂਚ ਕਰਵਾਉਣ ਦੀ ਤਾਕੀਦ ਕੀਤੀ।
ਇਸੇ ਦੌਰਾਨ ਐੱਸਐੱਸਪੀ ਮਨਦੀਪ ਸਿੰਘ ਸਿੱਧੂ ’ਤੇ ਭਰੋਸਾ ਜ਼ਾਹਰ ਕਰਦਿਆਂ ਹਜ਼ੂਰ ਸਿੰਘ ਦੀ ਪਤਨੀ ਸੁਖਜੀਤ ਕੌਰ ਅਤੇ ਨੂੰਹ ਰਸ਼ਮਿੰਦਰ ਕੌਰ ਦਾ ਕਹਿਣਾ ਸੀ ਕਿ ਮੁੜ ਜਾਂਚ ਸ਼ੁਰੂ ਹੋ ਨਾਲ਼ ਉਨ੍ਹਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ।


Comments Off on ਮੁੜ ਹੋਵੇਗੀ ਹਜ਼ੂਰ ਸਿੰਘ ਅਤੇ ਪੁੱਤਰ ਦੇ ਕਤਲ ਦੀ ਜਾਂਚ: ਅਦਾਲਤੀ ਦਖ਼ਲ ’ਤੇ ਸਿੱਟ ਬਣੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.