ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ

Posted On September - 23 - 2019

ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਸਤੰਬਰ

ਨਗਰ ਕੀਰਤਨ ਦੇ ਦਰਸ਼ਨ ਕਰਦੀਆਂ ਹੋਈਆਂ ਸੰਗਤਾਂ।

ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਪੁੱਜਿਆ, ਜਿੱਥੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ। ਰਾਤ ਸਮੇਂ ਨਗਰ ਕੀਰਤਨ ਇੱਥੇ ਪੁੱਜਣ ਦੌਰਾਨ ਆਤਿਸ਼ਬਾਜ਼ੀ ਕੀਤੀ ਗਈ। ਇਸੇ ਦੌਰਾਨ ਅੱਜ ਇੱਥੋਂ ਨਗਰ ਕੀਰਤਨ ਦੀ ਮੁੰਬਈ ਲਈ ਰਵਾਨਗੀ ਹੋਈ। ਦੱਸਣਯੋਗ ਹੈ ਕਿ ਅਗਲੇ ਦੋ ਦਿਨ ਨਗਰ ਕੀਰਤਨ ਮੁੰਬਈ ਦੇ ਵੱਖ ਵੱਖ ਇਲਾਕਿਆਂ ਵਿੱਚ ਸਜਾਇਆ ਜਾਵੇਗਾ ਅਤੇ ਇੱਥੋਂ 24 ਸਤੰਬਰ ਨੂੰ ਬੜੌਦਾ ਲਈ ਰਵਾਨਾ ਹੋਵੇਗਾ।
ਅੱਜ ਨਗਰ ਕੀਰਤਨ ਦੀ ਬੇਲਾਪੁਰ ਨਵੀਂ ਮੁੰਬਈ ਤੋਂ ਰਵਾਨਗੀ ਸਮੇਂ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨੂੰ ਕਥਾ ਰਾਹੀਂ ਨਿਹਾਲ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ੍ਰੀ ਸੁਰਜੀਤ ਸਿੰਘ ਭਿੱਟੇਵਡ ਸਮੇਤ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ‘ਤੇ ਸੰਸਦ ਮੈਂਬਰ ਮਨੋਜ ਕੋਟਕ, ਸਾਬਕਾ ਸੰਸਦ ਮੈਂਬਰ ਗਨੇਸ਼ ਨਾਇਕ, ਵਿਧਾਇਕ ਪ੍ਰਸ਼ਾਨ ਠਾਕੁਰ, ਵਿਧਾਇਕ ਤਾਰਾ ਸਿੰਘ, ਭਾਈ ਰਾਮ ਸਿੰਘ, ਡਾ. ਪੀਐੱਸ ਪਸਰੀਚਾ, ਜਸਬੀਰ ਸਿੰਘ ਧਾਮ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਵੀ ਸਵਾਗਤ ਕੀਤਾ ਗਿਆ।


Comments Off on ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.