ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਮੁੱਖ ਮੰਤਰੀ ਦੀ ਫੇਰੀ ਨਾਲ ਲੋਕਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ

Posted On September - 11 - 2019

ਪਾਲ ਸਿੰਘ ਨੌਲੀ/ਦੇਸ ਰਾਜ
ਸੁਲਤਾਨਪੁਰ ਲੋਧੀ, 10 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਦੌਰਾਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਜਦੋਂ ਮੁੱਖ ਮੰਤਰੀ ਦੇ ਕਾਫਲੇ ਦੇ ਲੰਘਣ ਤੋਂ ਪਹਿਲਾਂ ਟ੍ਰੈਫਿਕ ਜਾਮ ਕਰ ਦਿੱਤੀ ਗਈ। ਅਤਿ ਦੀ ਗਰਮੀ ਹੋਣ ਕਾਰਨ ਦੋਪਹੀਆ ਵਾਹਨਾਂ ਵਾਲਿਆਂ ਨੂੰ ਸੜਕਾਂ ’ਤੇ ਲੰਮਾ ਸਮਾਂ ਪੁਲੀਸ ਵਾਲਿਆਂ ਨੇ ਰੋਕੀ ਰੱਖਿਆ। ਇਸ ਦੌਰਾਨ ਔਰਤਾਂ ਤੇ ਬੱਚਿਆਂ ਨੂੰ ਵੱਧ ਪ੍ਰੇਸ਼ਾਨੀ ਝੱਲਣੀ ਪਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਇਥੇ ਬਣੇ ਗੁਰੂ ਨਾਨਕ ਸਟੇਡੀਅਮ ਵਿਚ ਉਤਰਿਆ ਸੀ। ਉਦੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਨੂੰ ਵੀ ਪੁਲੀਸ ਨੇ ਰੋਕ ਦਿੱਤਾ ਸੀ। ਮੀਟਿੰਗ ਤੋਂ ਬਾਅਦ ਜਦੋਂ ਪੱਤਰਕਾਰਾਂ ਨਾਲ ਮੁੱਖ ਮੰਤਰੀ ਦੀ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਿੱਟਾ ਰੰਗ ਫੇਰਨ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਇਹ ਸੇਵਾ 1999 ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਮਨਾਈ ਗਈ ਸ਼ਤਾਬਦੀ ਦੌਰਾਨ ਵੀ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਜੇ ਉਹ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਰਲ ਮਿਲ ਕੇ ਮਨਾਉਣ ਦੀ ਲੋੜ ਹੈ। ਪਾਰਟੀ ਪੱਧਰ ਤੋਂ ਉਠ ਕੇ ਹੀ ਸਾਰਿਆਂ ਨੂੰ ਇਕਜੁੱਟ ਹੋ ਕੇ ਇਹ ਸਮਾਗਮ ਮਨਾਉਣੇ ਚਾਹੀਦੇ ਹਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨ੍ਹਣ ਲਈ ਸਰਗਰਮ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੋਂ ਇਲਾਵਾ ਇਸ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਅਗਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਚੇਤਾਵਨੀ ਦਿੱਤੀ ਕਿ ਜੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿ ਗਏ ਤਾਂ ਪੰਜਾਬ ਮਾਰੂਥਲ ਵਿੱਚ ਤਬਦੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਬੇਸ਼ਕੀਮਤੀ ਕੁਦਰਤੀ ਵਸੀਲੀਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਵੇ ਕਿਉਂ ਜੋ ਇਹ ਕੁਦਰਤੀ ਸੋਮੇ ਮਨੁੱਖਤਾ ਦੀ ਜੀਵਨ ਧਾਰਾ ਹੈ।

 


Comments Off on ਮੁੱਖ ਮੰਤਰੀ ਦੀ ਫੇਰੀ ਨਾਲ ਲੋਕਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.