ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਨੂੰ ਕਲੀਨ ਚਿੱਟ

Posted On September - 22 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 21 ਸਤੰਬਰ
ਤਰਨ ਤਾਰਨ ਵਿੱਚ 26 ਸਾਲ ਪਹਿਲਾਂ ਪੰਜਾਬ ਪੁਲੀਸ ਵੱਲੋਂ ਇਕ ਪਰਿਵਾਰ ਦੇ ਛੇ ਜੀਆਂ ਨੂੰ ਚੁੱਕ ਕੇ ਕਥਿਤ ਤੌਰ ’ਤੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਮੁਕਾਉਣ ਦੇ ਬਹੁ-ਚਰਚਿਤ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸੀਬੀਆਈ ਨੇ ਤਿੰਨ ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਕਲੀਨ ਚਿੱਟ ਦੇ ਦਿੱਤੀ।
ਬਚਾਅ ਪੱਖ ਦੇ ਅਹਿਮ ਗਵਾਹ ਅਤੇ ਗਰਮਖ਼ਿਆਲੀ ਆਗੂ ਕੰਵਰ ਸਿੰਘ ਧਾਮੀ ਨੇ ਸੀਬੀਆਈ ਅਦਾਲਤ ਵਿੱਚ ਦਰਜ ਕਰਵਾਏ ਆਪਣੇ ਬਿਆਨਾਂ ਅਤੇ ਧਾਰਾ 319 ਅਧੀਨ ਵਕੀਲ ਪੁਸ਼ਪਿੰਦਰ ਸਿੰਘ ਰਾਹੀਂ ਅਰਜ਼ੀ ਦਾਇਰ ਕਰਕੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਨੂੰ ਮੁਲਜ਼ਮ ਬਣਾਉਣ ਦੀ ਗੁਹਾਰ ਲਗਾਈ ਸੀ। ਧਾਮੀ ਨੇ ਦਾਅਵਾ ਕੀਤਾ ਸੀ ਕਿ ਜਦੋਂ 1993 ਵਿੱਚ ਬਾਬਾ ਚਰਨ ਸਿੰਘ ਅਤੇ ਉਸ ਦੇ ਪਰਿਵਾਰ ਦੇ ਜੀਆਂ ਨੂੰ ਕਤਲ ਕੀਤਾ ਗਿਆ ਸੀਤਾਂ ਉਸ ਸਮੇਂ ਉਕਤ ਪੁਲੀਸ ਅਧਿਕਾਰੀ ਤਰਨ ਤਾਰਨ ਵਿੱਚ ਐੱਸਪੀ (ਅਪਰੇਸ਼ਨ) ਦੇ ਅਹੁਦੇ ’ਤੇ ਤਾਇਨਾਤ ਸੀ। ਗਵਾਹ ਦਾ ਕਹਿਣਾ ਹੈ ਕਿ ਉਹ ਝੂਠੇ ਪੁਲੀਸ ਮੁਕਾਬਲੇ ਦਾ ਚਸ਼ਮਦੀਦ ਹੈ। ਇਸ ਸਬੰਧੀ ਅਦਾਲਤ ਨੇ ਸੀਬੀਆਈ ਨੂੰ ਅੱਜ ਆਪਣਾ ਪੱਖ ਰੱਖਣ ਲਈ ਆਖਿਆ ਸੀ। ਸੀਬੀਆਈ ਨੇ ਲਿਖਤੀ ਰੂਪ ਵਿੱਚ ਅਦਾਲਤ ਨੂੰ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਵਿੱਚ ਕਿਤੇ ਵੀ ਖੂਬੀ ਰਾਮ ਦੀ ਸ਼ੱਕੀ ਭੂਮਿਕਾ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਸੀਬੀਆਈ ਵੱਲੋਂ ਆਪਣੀ ਚਾਰਜਸ਼ੀਟ ਵਿੱਚ ਖੂਬੀ ਰਾਮ ਨੂੰ ਨਾਮਜ਼ਦ ਕੀਤਾ ਗਿਆ ਹੈ। ਉਂਜ ਵੀ ਕਿਸੇ ਵੀ ਵਿਅਕਤੀ ਵੱਲੋਂ ਉਕਤ ਅਧਿਕਾਰੀ ਖ਼ਿਲਾਫ਼ ਇਤਰਾਜ਼ ਨਹੀਂ ਕੀਤੇ ਗਏ ਸਨ। ਸੀਬੀਆਈ ਨੇ ਦਾਅਵਾ ਕੀਤਾ ਕਿ ਮੁਲਜ਼ਮ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਅਤੇ ਸਮੁੱਚੇ ਮਾਮਲੇ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।
ਹਾਈ ਕੋਰਟ ਦੇ ਹੁਕਮਾਂ ’ਤੇ 30 ਮਈ 1997 ਨੂੰ ਤਰਨ ਤਾਰਨ ਦੇ ਸਾਬਕਾ ਐੱਸਐੱਸਪੀ ਮਰਹੂਮ ਅਜੀਤ ਸਿੰਘ ਸੰਧੂ, ਤਤਕਾਲੀ ਐੱਸਪੀ (ਅਪਰੇਸ਼ਨ) ਖੂਬੀ ਰਾਮ, ਡੀਐੱਸਪੀ ਗੁਰਮੀਤ ਸਿੰਘ ਰੰਧਾਵਾ ਤੇ ਕਸ਼ਮੀਰ ਸਿੰਘ ਗਿੱਲ, ਇੰਸਪੈਕਟਰ ਸੂਬਾ ਸਿੰਘ ਸਮੇਤ ਕਰੀਬ 10 ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਸੁਰਜੀਤ ਕੌਰ ਪਤਨੀ ਬਾਬਾ ਚਰਨ ਸਿੰਘ ਵਾਸੀ ਪਿੰਡ ਪੰਡੋਰੀ (ਤਰਨ ਤਾਰਨ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਸੀ।
ਸੀਬੀਆਈ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਅਪਰੈਲ 1993 ਵਿੱਚ ਸੀਆਈਏ ਸਟਾਫ਼ ਤਰਨ ਤਾਰਨ ਦੇ ਮੁਖੀ ਸੂਬਾ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬਾਬਾ ਚਰਨ ਸਿੰਘ ਨੂੰ ਉਦੋਂ ਅਗਵਾ ਕੀਤਾ ਗਿਆ ਜਦੋਂ ਉਹ ਤਤਕਾਲੀ ਐੱਸਐੱਸਪੀ ਅਜੀਤ ਸਿੰਘ ਸੰਧੂ ਕੋਲ ਆਤਮ ਸਮਰਪਣ ਕਰਨ ਜਾ ਰਹੇ ਸਨ। ਬਾਅਦ ਵਿੱਚ ਐੱਸਐੱਸਪੀ ਅਜੀਤ ਸਿੰਘ ਸੰਧੂ, ਡੀਐੱਸਪੀ ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਨੇ ਮਹੰਤ ਸੇਵਾਦਾਸ ਸਿੰਘ, ਜਗਬੀਰ ਸਿੰਘ ਦੀ ਮੌਜੂਦਗੀ ਵਿੱਚ ਬਾਬਾ ਚਰਨ ਸਿੰਘ ਤੋਂ ਪੁੱਛ-ਗਿੱਛ ਕੀਤੀ ਸੀ। ਜਾਂਚ ਵਿੱਚ ਪਤਾ ਲੱਗਾ ਕਿ ਬਾਬਾ ਚਰਨ ਸਿੰਘ ਨੂੰ ਡੀਐੱਸਪੀ ਕਸ਼ਮੀਰ ਸਿੰਘ ਗਿੱਲ ਜੁਲਾਈ 1993 ਵਿੱਚ ਬੜੌਦਾ ਲੈ ਗਿਆ ਅਤੇ ਬਾਬੇ ਦੇ ਖ਼ਾਤੇ ’ਚੋਂ 4.17 ਲੱਖ ਰੁਪਏ ਕਢਵਾਏ ਗਏ। 1993 ਵਿੱਚ ਬਾਬਾ ਚਰਨ ਸਿੰਘ ਸਮੇਤ ਉਸ ਦੇ ਤਿੰਨ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਸਾਲੇ ਗੁਰਮੀਤ ਸਿੰਘ, ਉਸ ਦੇ ਬੇਟੇ ਬਲਵਿੰਦਰ ਸਿੰਘ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।


Comments Off on ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਨੂੰ ਕਲੀਨ ਚਿੱਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.