‘ਤੇਰੇ ਇਸ਼ਕ ਦਾ ਗਿੱਧਾ ਪੈਂਦਾ...’: ਗੁਰਦਾਸ ਮਾਨ ਹਾਜ਼ਰ ਹੋ! !    ਨਾਰੀ ਦੇਹ ’ਤੇ ਲਾਏ ਗਏ ਜ਼ਾਬਤੇ !    ਆਪਣਾ ਕਮਰਾ !    ਪਰਾਸ਼ਰ ਝੀਲ ਦੀ ਯਾਤਰਾ !    ਉਸ ਬੋਹੜ ਨੇ ਪੁੱਛਿਆ ਸੀ !    ਅਣਿਆਈ ਮੌਤ !    ਮਿੰਨੀ ਕਹਾਣੀਆਂ !    ਬੱਚਿਓ! ਤੁਸੀਂ ਸਰੀ ਨਹੀਂ ਜਾਣਾ !    ਸੋਚਣ ਲਈ ਮਜਬੂਰ ਕਰਦੀ ਕਵਿਤਾ !    ਜ਼ੁਲਮ ਅਤੇ ਸ਼ੋਸ਼ਣ ਖ਼ਿਲਾਫ਼ ਸੰਘਰਸ਼ !    

ਮੈਟਰੋ: ਸੁਪਰੀਮ ਕੋਰਟ ਨੇ ਘਾਟੇ ਦੀ ਜ਼ਿੰਮੇਵਾਰੀ ਦਿੱਲੀ ਸਰਕਾਰ ਸਿਰ ਪਾਈ

Posted On September - 7 - 2019

ਨਵੀਂ ਦਿੱਲੀ, 6 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਔਰਤਾਂ ਨੂੰ ਮੈਟਰੋ ਰੇਲ ’ਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ’ਤੇ ਦਿੱਲੀ ਸਰਕਾਰ ਨੂੰ ਫਿਟਕਾਰ ਪਾਉਂਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਮੁਫ਼ਤ ਸਫ਼ਰ’ ਅਤੇ ‘ਰਿਆਇਤਾਂ’ ਕਾਰਨ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਘਾਟੇ ਦਾ ਸ਼ਿਕਾਰ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ‘ਜਨਤਕ ਪੈਸੇ’ ਮੁਫ਼ਤ ਸਫਰ ਸਹੂਲਤ ਦੇਣ ਤੋਂ ਬਚਣਾ ਚਾਹੀਦਾ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਇਹ ਸਭ ਬੰਦ ਕਰਨਾ ਚਾਹੀਦਾ ਹੈ ਕਿਉਂਕਿ ਅਦਾਲਤ ‘ਸ਼ਕਤੀਹੀਣ’ ਨਹੀਂ ਹੈ। ਸੁਪਰੀਮ ਕੋਰਟ ਨੇ ਅੱਜ ਇਹ ਟਿੱਪਣੀਆਂ ਦਿੱਲੀ ਮੈਟਰੋ ਦੇ ਚੌਥੇ ਪੜਾਅ ਦੇ ਸੰਚਾਲਨ ਦਾ ਖਰਚ ਘਾਟਾ ਸਹਿਣ, ਜਪਾਨ ਇੰਟਰਨੈਸ਼ਨਲ ਕਾਰਪੋਰੇਸ਼ਨ ਏਜੰਸੀ (ਜੇਆਈਸੀਏ) ਨੂੰ ਕਰਜ਼ ਅਦਾਇਗੀ ਸਬੰਧੀ ਮਾਮਲੇ, ਜੋ ਕਿ ਕੇਂਦਰ ਅਤੇ ਦਿੱਲੀ ਅਤੇ ਕੇਂਦਰ ਸਰਕਾਰ ਵਿਚਾਲੇ ਅਜੇ ਤੱਕ ਨਹੀਂ ਸੁਲਝੇ, ਬਾਰੇ ਸੁਣਵਾਈ ਕਰਦਿਆਂ ਕੀਤੀਆਂ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਕਿ ਦਿੱਲੀ ਮੈਟਰੋ ਪ੍ਰਾਜੈਕਟ ਦੇ 103.94 ਕਿਲੋਮੀਟਰ ਲੰਬੇ ਚੌਥੇ ਪੜਾਅ ਦੇ ਸੰਚਾਲਨ ਵਿੱਚ ਜੇਕਰ ਕੋਈ ਘਾਟਾ ਪੈਂਦਾ ਹੈ ਤਾਂ ਉਹ ਦਿੱਲੀ ਸਰਕਾਰ ਨੂੰ ਸਹਿਣ ਕਰਨਾ ਪਵੇਗਾ। ਜਸਟਿਸ ਅਰੁਣ ਮਿਸ਼ਰਾ ਅਤੇ ਦੀਪਕ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ, ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦਾ ਢੁੱਕਵਾਂ ਵਿੱਤੀ ਪ੍ਰਬੰਧ ਬਣਾਈ ਰੱਖਣ ਲਈ ਪਾਬੰਦ ਹੈ ਅਤੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਣਾ ਚਾਹੀਦਾ ਜਿਸ ਦੇ ਨਤੀਜੇ ਵਜੋਂ ਡੀਐੱਮਆਰਸੀ ਨੂੰ ਘਾਟਾ ਸਹਿਣਾ ਪਵੇ। ਹਾਲਾਂਕਿ ਉੱਚ ਅਦਾਲਤ ਨੇ ਪ੍ਰਾਜੈਕਟ ਵਾਸਤੇ ਜ਼ਮੀਨ ਦੀ ਕੀਮਤ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਬਰਾਬਰ 50:50 ਦੇ ਅਨੁਪਾਤ ਨਾਲ ਸਹਿਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਸਬੰਧਿਤ ਅਧਿਕਾਰੀਆਂ ਨੂੰ ਪ੍ਰਾਜੈਕਟ ਲਈ ਜ਼ਮੀਨ ਵਾਸਤੇ ਸਾਰੀ ਰਾਸ਼ੀ ਤਿੰਨ ਹਫ਼ਤਿਆਂ ’ਚ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
-ਪੀਟੀਆਈ


Comments Off on ਮੈਟਰੋ: ਸੁਪਰੀਮ ਕੋਰਟ ਨੇ ਘਾਟੇ ਦੀ ਜ਼ਿੰਮੇਵਾਰੀ ਦਿੱਲੀ ਸਰਕਾਰ ਸਿਰ ਪਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.