ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਮੈਡੀਕਲ ਕਾਲਜਾਂ ਵਿਚ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ: ਸੋਨੀ

Posted On September - 17 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਸਤੰਬਰ

ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਮੈਡੀਕਲ ਕਾਲਜ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ।

ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ। ਇਨ੍ਹਾਂ ਦਾ ਮੁੱਢਲਾ ਢਾਂਚਾ ਵਿਕਸਿਤ ਕਰ ਕੇ ਹਰੇਕ ਤਰ੍ਹਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ ਸਹੂਲਤ ਮਰੀਜ਼ਾਂ ਨੂੰ ਦਿੱਤੀ ਜਾਵੇਗੀ। ਅੱਜ ਉਨ੍ਹਾਂ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਾਲਜ ਦੀ ਪ੍ਰਿੰਸੀਪਲ ਕੋਲੋਂ ਕਾਲਜ ਵਿਚ ਖਾਲੀ ਪਈਆਂ ਅਸਾਮੀਆਂ ਬਾਰੇ ਜਾਣਕਾਰੀ ਲਈ ਅਤੇ ਕਿਹਾ ਕਿ ਜਲਦੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਵਿਚ ਬੰਦ ਪਈ ਮਸ਼ੀਨਰੀ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਪ੍ਰਾਈਵੇਟ ਲੈਬਾਰਟਰੀਆਂ ਵਿਚ ਨਾ ਜਾਣਾ ਪਵੇ।
ਸ੍ਰੀ ਸੋਨੀ ਨੇ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਤ ਮੁਖੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿਚ ਐੱਮਡੀ ਕਰਨ ਵਾਲੇ ਡਾਕਟਰਾਂ ਨੂੰ ਇਕ ਸਾਲ ਕਾਲਜ ਵਿਚ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਟਾਫ ਦੀ ਕਮੀ ਦੂਰ ਕਰ ਕੇ ਮਰੀਜ਼ਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਨੇ ਹਸਪਤਾਲ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਤੇ ਆਕਸੀਜਨ ਪਲਾਂਟ ਨੂੰ ਚਾਲੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰ ਕੇ ਮਰੀਜ਼ਾਂ ਨੂੰ ਰਾਹਤ ਦਿੱਤੀ ਜਾਵੇ। ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹਸਪਤਾਲ ਤੇ ਕਾਲਜ ਵਿਚ ਸੂਰਜੀ ਊਰਜਾ ਪਲਾਂਟ ਲਗਾਉਣ ਦਾ ਐਲਾਨ ਵੀ ਕੀਤਾ ਗਿਆ।
ਉਨ੍ਹਾਂ ਹਸਪਤਾਲ ਵਿਚ ਆਕਸੀਜਨ ਦੀ ਵਰਤੋਂ ਬਾਰੇ ਪੈਦਾ ਹੋਏ ਖ਼ਦਸ਼ਿਆਂ ਦੀ ਰਿਪੋਰਟ ਮੰਗਦਿਆਂ ਇਸ ਨੂੰ 15 ਦਿਨਾਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਵਾਰਡਾਂ ਦੀ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ। ਮੀਟਿੰਗ ਵਿਚ ਡੀ.ਕੇ. ਤਿਵਾੜੀ ਸਕੱਤਰ ਮੈਡੀਕਲ ਸਿੱਖਿਆ, ਡਾ. ਕੇ.ਕੇ. ਤਲਵਾੜ ਸਲਾਹਕਾਰ ਮੁੱਖ ਮੰਤਰੀ, ਡਾ. ਅਵਨੀਸ਼ ਕੁਮਾਰ ਡੀਆਰਐੱਮਈ, ਡਾ. ਸੁਜਾਤਾ ਸ਼ਰਮਾ ਪ੍ਰਿੰਸੀਪਲ ਮੈਡੀਕਲ ਕਾਲਜ ਹਾਜ਼ਰ ਸਨ।


Comments Off on ਮੈਡੀਕਲ ਕਾਲਜਾਂ ਵਿਚ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ: ਸੋਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.