ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਮੈਲਬਰਨ ਵਿੱਚ ਪੰਜਾਬੀ ਨੌਜਵਾਨ ਦਾ ਕਤਲ

Posted On September - 9 - 2019

ਮ੍ਰਿਤਕ ਪਰਮਜੀਤ ਸਿੰਘ (ਇਨਸੈੱਟ) ਦੇ ਮਾਪੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ।

ਤੇਜਸ਼ਦੀਪ ਸਿੰਘ ਅਜਨੌਦਾ/ਜਤਿੰਦਰ ਸਿੰਘ ਬਾਵਾ
ਮੈਲਬਰਨ/ਸ੍ਰੀ ਗੋਇੰਦਵਾਲ ਸਾਹਿਬ, 8 ਸਤੰਬਰ
ਇੱਥੋਂ ਦੇ ਪੱਛਮੀ ਖੇਤਰ ਮੈਡਸਟੋਨ ’ਚ ਇੱਕ ਪੰਜਾਬੀ ਵਿਦਿਆਰਥੀ ਨੇ ਆਪਣੇ ਹੀ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਧੂੰਦਾ ਨਾਲ ਸਬੰਧਤ ਪਰਮਜੀਤ ਸਿੰਘ (27) ਵਜੋਂ ਹੋਈ ਹੈ ਜੋ ਕਰੀਬ ਸਾਢੇ ਪੰਜ ਸਾਲ ਤੋਂ ਆਸਟਰੇਲੀਆ ’ਚ ਵਿਦਿਆਰਥੀ ਵੀਜ਼ੇ ’ਤੇ ਰਹਿ ਰਿਹਾ ਸੀ। ਇਹ ਘਟਨਾ ਸ਼ੁੱਕਰਵਾਰ ਰਾਤ ਉਸ ਸਮੇਂ ਵਾਪਰੀ ਜਦੋਂ ਪਰਮਜੀਤ ਨਾਲ ਰਹਿੰਦੇ ਇੱਕ ਹੋਰ ਪੰਜਾਬੀ ਵਿਦਿਆਰਥੀ ਸੰਦੀਪ ਸਿੰਘ ਵਾਲੀਆ (26) ਨੇ ਮਾਮੂਲੀ ਤਕਰਾਰ ਪਿੱਛੋਂ ਉਸ ਦਾ ਕਤਲ ਕਰ ਦਿੱਤਾ। ਵਿਕਟੋਰੀਆ ਪੁਲੀਸ ਨੇ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਥਾਨਕ ਅਦਾਲਤ ’ਚ ਪੇਸ਼ ਕੀਤਾ ਜਿੱਥੇ ਉਸ ਨੇ ਜ਼ਮਾਨਤ ਲਈ ਅਰਜ਼ੀ ਨਹੀਂ ਲਗਾਈ। ਇਸੇ ਘਰ ’ਚ ਰਹਿੰਦੇ ਇੱਕ ਹੋਰ 21 ਸਾਲਾ ਨੌਜਵਾਨ ਨੂੰ ਵੀ ਹਿਰਾਸਤ ’ਚ ਲਿਆ ਸੀ ਪਰ ਮੁੱਢਲੀ ਪੜਤਾਲ ਮਗਰੋਂ ਉਸ ਨੂੰ ਫਿਲਹਾਲ ਛੱਡ ਦਿੱਤਾ ਗਿਆ ਹੈ।
ਗੁਆਂਢੀਆਂ ਮੁਤਾਬਿਕ ਇਸ ਘਟਨਾ ਵਾਲੇ ਘਰ ’ਚ ਕਰੀਬ ਦਸ ਵਿਦਿਆਰਥੀ ਰਹਿ ਰਹੇ ਸਨ ਜੋ ਟੈਕਸੀ ਤੇ ਕੋਰੀਅਰ ਵੈਨ ਚਲਾਉਣ ਦਾ ਕੰਮ ਕਰਦੇ ਸਨ। ਪਰਮਜੀਤ ਸਿੰਘ ਦੀ ਲਾਸ਼ ਪੰਜਾਬ ਭੇਜਣ ਲਈ ਯਤਨ ਕੀਤੇ ਜਾ ਰਹੇ ਹਨ। ਸੰਦੀਪ ਸਿੰਘ ਵਾਲੀਆ ਦੀ ਅਗਲੀ ਪੇਸ਼ੀ ਬੁੱਧਵਾਰ ਨੂੰ ਹੋਵੇਗੀ।
ਪਿੰਡ ਧੂੰਦਾ ’ਚ ਪਰਮਜੀਤ ਸਿੰਘ ਦੇ ਪਿਤਾ ਹਰਜਿੰਦਰ ਸਿੰਘ ਨੇ ਪਰਮਜੀਤ ਸਿੰਘ ਪੰਜ ਮਹੀਨੇ ਪਹਿਲਾਂ ਆਪਣੇ ਛੋਟੇ ਭਰਾ ਦੇ ਵਿਆਹ ’ਤੇ ਪੰਜਾਬ

ਮ੍ਰਿਤਕ ਪਰਮਜੀਤ ਸਿੰਘ

ਆਇਆ ਸੀ। ਹੁਣ ਉਸ ਨੂੰ ਪੱਕੇ ਹੋਣ ਦੇ ਕਾਗਜ਼ ਮਿਲਣ ਵਾਲੇ ਸਨ ਕਿ ਇਹ ਭਾਣਾ ਵਾਪਰ ਗਿਆ। ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਪਰਮਜੀਤ ਸਿੰਘ ਦੀ ਦੇਹ ਭਾਰਤ ਲਿਆਉਣ ਲਈ ਉਪਰਾਲੇ ਕੀਤੇ ਜਾਣ।


Comments Off on ਮੈਲਬਰਨ ਵਿੱਚ ਪੰਜਾਬੀ ਨੌਜਵਾਨ ਦਾ ਕਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.