ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਮੋਤੀਹਾਰੀ-ਅਮਲੇਖਗੰਜ ਪੈਟਰੋਲੀਅਮ ਪਾਈਪਲਾਈਨ ਦਾ ਉਦਘਾਟਨ

Posted On September - 11 - 2019

ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਨੇਪਾਲ ਪੈਟਰੋਲੀਅਮ ਪਾਈਪਲਾਈਨ ਦਾ ਉਦਘਾਟਨ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 10 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨੇਪਾਲ ’ਚ ਉਨ੍ਹਾਂ ਦੇ ਹਮਰੁਤਬਾ ਕੇ.ਪੀ. ਸ਼ਰਮਾ ਓਲੀ ਨੇ ਅੱਜ ਵੀਡੀਓ ਲਿੰਕ ਰਾਹੀਂ ਮੋਤੀਹਾਰੀ ਤੋਂ ਅਮਲੇਖਗੰਜ ਤੱਕ ਪੈਟਰੋਲੀਅਮ ਪਾਈਪਲਾਈਨ ਦਾ ਉਦਘਾਟਨ ਕੀਤਾ। ਇਹ ਦੱਖਣੀ ਏਸ਼ੀਆ ਵਿਚ ਕਿਸੇ ਗੁਆਂਢੀ ਮੁਲਕ ਨਾਲ ਸ਼ੁਰੂ ਹੋਣ ਵਾਲੀ ਪਹਿਲੀ ਪਾਈਪਲਾਈਨ ਯੋਜਨਾ ਹੈ। ਉਦਘਾਟਨ ਮੌਕੇ ਦਿੱਤੀ ਗਈ ਪੇਸ਼ਕਾਰੀ ਮੁਤਾਬਕ ਬਿਹਾਰ ਦੇ ਮੋਤੀਹਾਰੀ ਤੋਂ ਨੇਪਾਲ ਦੇ ਅਮਲੇਖਗੰਜ ਵਿਚਾਲੇ 69 ਕਿਲੋਮੀਟਰ ਲੰਮੀ ਸਰਹੱਦ ਪਾਰ ਜਾਣ ਵਾਲੀ ਇਹ ਦੱਖਣੀ ਏਸ਼ਿਆਈ ਖੇਤਰ ਦੀ ਪਹਿਲੀ ਪੈਟਰੋਲੀਅਮ ਪਾਈਪਲਾਈਨ ਯੋਜਨਾ ਹੈ। ਹੁਣ ਤੱਕ ਭਾਰਤ ਤੋਂ ਨੇਪਾਲ ਲਈ ਟੈਂਕਰ ਜ਼ਰੀਏ ਪੈਟਰੋਲੀਅਮ ਉਤਪਾਦ ਭੇਜੇ ਜਾਂਦੇ ਰਹੇ ਹਨ। ਪਾਈਪਲਾਈਨ ਜ਼ਰੀਏ ਹਰ ਸਾਲ 20 ਲੱਖ ਟਨ ਪੈਟਰੋਲੀਅਮ ਉਤਪਾਦਾਂ ਨੂੰ ਢੁੱਕਵੇਂ ਮੁੱਲ ’ਤੇ ਨੇਪਾਲ ਭੇਜਿਆ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਦੇ ਨਾਲ ਪਾਈਪਲਾਈਨ ਦਾ ਉਦਘਾਟਨ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਸਾਰੇ ਖੇਤਰਾਂ ਵਿਚ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਸ ਹੈ ਕਿ ਭਾਈਵਾਲੀ ਨੂੰ ਹੋਰ ਵਿਆਪਕ ਬਣਾਉਣ ਤੇ ਵੱਖ-ਵੱਖ ਖੇਤਰਾਂ ਵਿਚ ਇਸ ਨੂੰ ਵਧਾਉਣ ਨਾਲ ਤੇਜ਼ੀ ਨਾਲ ਅੱਗੇ ਵਧਿਆ ਜਾ ਸਕੇਗਾ। ਇਸ ਪ੍ਰਾਜੈਕਟ ਲਈ ਭਾਰਤ ਨੇ 324 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ। -ਪੀਟੀਆਈ


Comments Off on ਮੋਤੀਹਾਰੀ-ਅਮਲੇਖਗੰਜ ਪੈਟਰੋਲੀਅਮ ਪਾਈਪਲਾਈਨ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.