ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਮੋਦੀ ਵਲੋਂ ਵਿਦਿਆਰਥੀਆਂ ਦਾ ਹੁਨਰ ਤਰਾਸ਼ਣ ਦਾ ਸੱਦਾ

Posted On September - 4 - 2019

ਨਵੀਂ ਦਿੱਲੀ, 3 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਵਿਦਿਆਰਥੀਆਂ ਵਿੱਚ ਹੁਨਰ ਅਤੇ ਨਵੀਂਆਂ ਕਾਢਾਂ ਦੀਆਂ ਭਾਵਨਾਵਾਂ ਨੂੰ ਸ਼ਾਨਦਾਰ ਤਰੀਕੇ ਨਾਲ ਤਰਾਸ਼ਣ। ਇਹ ਪ੍ਰਗਟਾਵਾ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦਿੱਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਨਵੀਂਆਂ ਕਾਢਾਂ ਨੂੰ ਉਤਸ਼ਾਹਤ ਕਰਨ ਲਈ ਕਾਰਜਸ਼ੀਲ ਹੈ। ਪ੍ਰਧਾਨ ਮੰਤਰੀ ਨੇ ਸਨਮਾਨ ਪ੍ਰਾਪਤ ਅਧਿਆਪਕਾਂ ਨਾਲ ਹੋਏ ਵਾਰਤਾਲਾਪ ਨੂੰ ਕਈ ਟਵੀਟ ਕਰਕੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ। ਉਨ੍ਹਾਂ ਨੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਚੰਗੇ ਅਧਿਆਪਕ, ਮਹਾਨ ਗੁਰੂ ਖਾਸ ਕਿਸਮ ਦਾ ਨਜ਼ਰੀਆਂ ਰੱਖਣ ਵਾਲੇ ਹੁੰਦੇ ਹਨ। ਪ੍ਰਧਾਨ ਮੰਤਰੀ ਨੇ ਲਿਖਿਆ,‘ ਮੈਨੂੰ ਸਵੇਰੇ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਦਾ ਮੌਕਾ ਮਿਲਿਆ।
-ਪੀਟੀਆਈ


Comments Off on ਮੋਦੀ ਵਲੋਂ ਵਿਦਿਆਰਥੀਆਂ ਦਾ ਹੁਨਰ ਤਰਾਸ਼ਣ ਦਾ ਸੱਦਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.