ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਮੰਗਾਂ ਮੰਨਣ ਦੇ ਭਰੋਸੇ ਮਗਰੋਂ ਕਿਸਾਨ ਅੰਦੋਲਨ ਟਲਿਆ

Posted On September - 22 - 2019

ਨੌਇਡਾ ਵਿੱਚ ਭਾਰਤੀ ਕਿਸਾਨ ਸੰਗਠਨ ਦੇ ਮੈਂਬਰ ਆਪਣੀਆਂ ਮੰਗਾਂ ਲਈ ਦਿੱਲੀ ਵੱਲ ਮਾਰਚ ਕਰਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਸਤੰਬਰ
ਉੱਤਰ ਪ੍ਰਦੇਸ਼ (ਯੂਪੀ) ਦੇ ਸਹਾਰਨਪੁਰ ਤੋਂ ਮਾਰਚ ਕਰ ਕੇ ਦਿੱਲੀ ਦੇ ਗਾਜੀਪੁਰ ਬਾਰਡਰ ਤਕ ਪੁੱਜੇ ਕਿਸਾਨਾਂ ਦੀਆਂ 15 ਮੰਗਾਂ ਵਿੱਚੋਂ 5 ਮੰਗਾਂ ਮੰਨਣ ਦਾ ਅਧਿਕਾਰੀਆਂ ਵੱਲੋਂ ਭਰੋਸਾ ਦਿੱਤੇ ਜਾਣ ਬਾਅਦ ਅੰਦੋਲਨਕਾਰੀ ਕਿਸਾਨਾਂ ਨੇ ਆਪਣਾ ਅੰਦੋਲਨ ਕੁੱਝ ਦਿਨਾਂ ਲਈ ਟਾਲ ਦਿੱਤਾ ਹੈ।
ਭਾਰਤੀ ਕਿਸਾਨ ਸੰਗਠਨ ਦੇ ਪ੍ਰਧਾਨ ਪੂਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖੇਤੀ ਮੰਤਰਾਲੇ ਦੇ ਅਧਿਕਾਰੀਆਂ ਨੇ ਪੰਜ ਮੰਗਾਂ ਜਿਨ੍ਹਾਂ ਵਿੱਚ ਸਾਰੇ ਕਿਸਾਨਾਂ ਨੂੰ ਕਿਸਾਨ ਬੀਮਾ ਯੋਜਨਾ ਦਾ ਲਾਭ ਦੇਣਾ, ਪ੍ਰਦੂਸ਼ਿਤ ਨਦੀਆਂ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਬਣਾਉਣਾ, 14 ਦਿਨਾਂ ਅੰਦਰ ਗੰਨੇ ਦਾ ਬਕਾਇਆ ਦੇਣਾ, ਜ਼ਮੀਨ ਗ੍ਰਹਿਣ ਦੀ ਪ੍ਰਕਿਰਿਆ ਆਸਾਨ ਕਰਨਾ ਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਛੇਤੀ ਖ਼ਤਮ ਕਰਨਾ ਸ਼ਾਮਲ ਸੀ, ਨੂੰ ਮੰਨਣ ਦਾ ਭਰੋਸਾ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਅਧਿਕਾਰੀਆਂ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣ ਦਾ ਮੌਕਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੜ ਧਰਨਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ ’ਤੇ ਰੋਕ ਦਿੱਤਾ ਗਿਆ ਸੀ। ਕਿਸਾਨਾਂ ਦਾ ਮਾਰਚ ਕੌਮੀ ਰਾਜਧਾਨੀ ਸਥਿਤ ਕਿਸਾਨ ਘਾਟ ਜਾ ਰਿਹਾ ਸੀ।
ਪ੍ਰਸ਼ਾਸਨ ਨੇ ਕਿਸਾਨਾਂ ਦੇ ਵਫ਼ਦ ਨੂੰ ਕਿ੍ਸ਼ੀ ਭਵਨ ਦੇ ਅਧਿਕਾਰੀਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। ਮਾਰਚ ਕਾਰਨ ਆਵਾਜਾਈ ਵਿੱਚ ਵਿਘਨ ਪਿਆ। ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੇ ਕੌਮੀ ਸ਼ਾਹ ਰਾਹ 9 ਅਤੇ 24 ’ਤੇ ਬੈਰੀਕੇਡ ਲਾ ਕੇ ਦਿੱਲੀ ਜਾਣ ਵਾਲੇ ਟਰੈਫਿਕ ਨੂੰ ਦੂਜੇ ਰਸਤੇ ਤਬਦੀਲ ਕੀਤਾ।
-ਪੀਟੀਆਈ

ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕਿਆ ਗਿਆ: ਪ੍ਰਿਯੰਕਾ

ਨਵੀਂ ਦਿੱਲੀ: ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕਰਦਿਆਂ ਭਾਜਪਾ ਤੋਂ ਸਵਾਲ ਕੀਤਾ ਕਿ ਕਿਸਾਨਾਂ ਨੂੰ ਆਪਣੀ ਆਵਾਜ਼ ਉਠਾਉਣ ਲਈ ਦਿੱਲੀ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਪੁੱਛਿਆ ਕਿ ਇਸ ਦਾ ਕੀ ਕਾਰਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਦੀ ਭਲਾਈ ਬਾਰੇ ਗੱਲਾਂ ਕਰਦੀ ਸੀ, ਪਰ ਜਦੋਂ ਉੱਤਰ ਪ੍ਰਦੇਸ਼ ਦੇ ਕਿਸਾਨ ਗੰਨੇ ਦਾ ਬਕਾਇਆ, ਕਰਜ਼ਾ ਮੁਆਫ਼ੀ ਅਤੇ ਸਸਤੀ ਬਿਜਲੀ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਕਿਉਂ ਨਹੀਂ ਦਿੱਤਾ ਜਾਂਦਾ।


Comments Off on ਮੰਗਾਂ ਮੰਨਣ ਦੇ ਭਰੋਸੇ ਮਗਰੋਂ ਕਿਸਾਨ ਅੰਦੋਲਨ ਟਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.