ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਯੂਥ ਐਂਡ ਸਪੋਰਟਸ ਸੈੱਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

Posted On September - 11 - 2019

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਦੇ ਹੋਏ ਐਡਵੋਕੇਟ ਰੂਬੀ ਸਿੱਧੂ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 10 ਸਤੰਬਰ
ਯੂਥ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਪੁੱਤਰ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਵੱਲੋਂ ਅੱਜ ਮੁਹਾਲੀ ’ਚ ਯੂਥ ਐਂਡ ਸਪੋਰਟਸ ਸੈੱਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਹਰਜੀਤ ਸਿੰਘ ਗੰਜਾ, ਸੂਬਾ ਮੀਤ ਚੇਅਰਮੈਨ ਅਮਰੀਕ ਸਿੰਘ ਹੈਪੀ, ਐਡਵੋਕੇਟ ਨਰਪਿੰਦਰ ਸਿੰਘ ਰੰਗੀ ਅਤੇ ਪਰਮਿੰਦਰ ਭਲਵਾਨ ਵੀ ਮੌਜੂਦ ਸਨ। ਰੂਬੀ ਸਿੱਧੂ ਨੇ ਇਸ ਮੌਕੇ ਨੌਜਵਾਨਾਂ ਨੂੰ ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਹੋਈ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਆਪਣੇ ਪਿਤਾ ਵੱਲੋਂ ਕਲੱਬਾਂ ਦੀ ਮਾਇਕ ਮਦਦ ਦਾ ਵੀ ਭਰੋਸਾ ਦਿਵਾਇਆ। ਇਸ ਮੌਕੇ ਅਕਾਸ਼ਦੀਪ ਸਿੰਘ ਨੂੰ ਚੇਅਰਮੈਨ, ਮਨਕਰਨ ਸਿੰਘ ਨੂੰ ਸੀਨੀਅਰ ਮੀਤ ਚੇਅਰਮੈਨ, ਹਰਸ਼ਵੀਰ ਸਿੰਘ ਨੂੰ ਜਨਰਲ ਸੈਕਟਰੀ, ਅਰਸ਼ ਰਾਠੌਰ ਨੂੰ ਸੈਕਟਰੀ ਤੇ ਗੁਰਸ਼ਰਨ ਸਿੰਘ ਨੂੰ ਮੀਤ ਚੇਅਰਮੈਨ ਨਿਯੁਕਤ ਕਰਕੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਨੌਜਵਾਨ ਵੀ ਮੌਜੂਦ ਸਨ।


Comments Off on ਯੂਥ ਐਂਡ ਸਪੋਰਟਸ ਸੈੱਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.