ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਰਵਨੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Posted On September - 13 - 2019

ਬਚਿੱਤਰ ਕੁਹਾੜ
ਐਡੀਲੇਡ, 12 ਸਤੰਬਰ
ਇੱਥੇ ਪ੍ਰਾਸਪੈਕਟ ਸ਼ਾਪਿੰਗ ਸੈਂਟਰ ਦੀ ਕਾਰ ਪਾਰਕਿੰਗ ਵਿਚ ਪਿਛਲੇ ਦਿਨੀਂ ਹੋਏ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਈ ਰਵਨੀਤ ਕੌਰ (31) ਦੀ ਰਾਇਲ ਐਡੀਲੇਡ ਹਸਪਤਾਲ ਵਿਚ ਮੌਤ ਹੋ ਗਈ ਸੀ। ਰਵਨੀਤ ਦਾ ਅੰਤਿਮ ਸੰਸਕਾਰ ਸਿੱਖ ਰੀਤੀ ਰਿਵਾਜਾਂ ਅਨੁਸਾਰ ਫਿਲੰਡਰ ਪਾਰਕ ਐਡੀਲੇਡ ਵਿਚ ਕੀਤਾ ਗਿਆ। ਉਸ ਦੇ ਪਰਿਵਾਰ ਵੱਲੋਂ ਗੁਰਦੁਆਰਾ ਸਰਬੱਤ ਖ਼ਾਲਸਾ ਪ੍ਰਾਸਪੈਕਟ (ਐਡੀਲੇਡ) ਵਿਖੇ ਉਸ ਦੀ ਆਤਮਿਕ ਸ਼ਾਂਤੀ ਲਈ ਸਹਿਜ ਪਾਠ ਦਾ ਭੋਗ ਪਾਉਣ ਮਗਰੋਂ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਉਸ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਜਾਣਕਾਰਾਂ ਨੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਰਵਨੀਤ ਕੌਰ ਦੀ ਮਾਂ ਨੇ ਭਾਵੁਕ ਹੁੰਦਿਆਂ ਉਸ ਨੂੰ ਯਾਦ ਕੀਤਾ। ਪਰਿਵਾਰਕ ਮੈਬਰਾਂ ਨੇ ਇਸ ਦੁੱਖ ਦੀ ਘੜੀ ਵਿਚ ਪੰਜਾਬੀ ਭਾਈਚਾਰੇ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

 


Comments Off on ਰਵਨੀਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.