ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਰਾਜਪਾਲ ਵਜੋਂ ਵਿਦਾਇਗੀ ਮਗਰੋਂ ਕਲਿਆਣ ਸਿੰਘ ਮੁੜ ਭਾਜਪਾ ’ਚ ਸ਼ਾਮਲ

Posted On September - 10 - 2019

ਲਖ਼ਨਊ, 9 ਸਤੰਬਰ

ਕਲਿਆਣ ਸਿੰਘ ਦਾ ਸਵਾਗਤ ਕਰਦੇ ਹੋਏ ਭਾਜਪਾ ਪ੍ਰਧਾਨ ਸਵਤੰਤਰਦੇਵ ਸਿੰਘ। ਫੋਟੋ: ਪੀਟੀਆਈ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਰਾਜਸਥਾਨ ਦੇ ਰਾਜਪਾਲ ਵਜੋਂ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਮੁੜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਾਜਪਾਲ ਵਜੋਂ ਉਨ੍ਹਾਂ ਨੂੰ ਬਾਬਰੀ ਮਸਜਿਦ ਢਾਹੁਣ ਦੇ ਕੇਸ ’ਚ ਸੁਣਵਾਈ ਤੋਂ ਰਾਹਤ ਮਿਲੀ ਹੋਈ ਸੀ। ਇਸ ਮੌਕੇ ਕਲਿਆਣ ਸਿੰਘ ਦੇ ਪੁੱਤਰ ਰਾਜਵੀਰ ਸਿੰਘ ਜੋ ਕਿ ਇਟਾਹ ਤੋਂ ਸੰਸਦ ਮੈਂਬਰ ਹਨ ਵੀ ਮੌਜੂਦ ਸਨ। 1992 ਵਿਚ ਬਾਬਰੀ ਮਸਜਿਦ ਢਾਹੁਣ ਵੇਲੇ ਕਲਿਆਣ ਸਿੰਘ ਯੂਪੀ ਦੇ ਮੁੱਖ ਮੰਤਰੀ ਸਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕਲਿਆਣ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਰਾਮ ਮੰਦਰ ਦੀ ਉਸਾਰੀ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਯੁੱਧਿਆ ਨਾਲ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਉਹ ਇਸ ’ਤੇ ਸਿਆਸਤ ਨਹੀਂ ਕਰਨਗੇ, ਪਰ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਬਾਰੇ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਇਸੇ ਦੌਰਾਨ ਸੀਬੀਆਈ ਨੇ ਲਖ਼ਨਊ ਦੀ ਵਿਸ਼ੇਸ਼ ਅਦਾਲਤ ਵਿਚ ਕਲਿਆਣ ਸਿੰਘ ਨੂੰ ਬਾਬਰੀ ਮਸਜਿਦ ਮਾਮਲੇ ’ਚ ਤਲਬ ਕਰਨ ਲਈ ਅਪੀਲੀ ਅਰਜ਼ੀ ਦਾਖ਼ਲ ਕਰ ਦਿੱਤੀ ਹੈ। -ਪੀਟੀਆਈ


Comments Off on ਰਾਜਪਾਲ ਵਜੋਂ ਵਿਦਾਇਗੀ ਮਗਰੋਂ ਕਲਿਆਣ ਸਿੰਘ ਮੁੜ ਭਾਜਪਾ ’ਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.