ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਰਾਜਸਥਾਨ ’ਚ ਪੁਲੀਸ ਸਟੇਸ਼ਨ ’ਤੇ ਹਮਲਾ ਕਰਕੇ ਗਰੋਹ ਦੇ ਸਰਗਨੇ ਨੂੰ ਛੁਡਾਇਆ

Posted On September - 7 - 2019

ਜੈਪੁਰ, 6 ਸਤੰਬਰ
ਹਰਿਆਣਾ ਦੇ ਖ਼ਤਰਨਾਕ ਗੈਂਗਸਟਰ ਵਿਕਰਮ ਗੁੱਜਰ ਉਰਫ਼ ਪਪਲਾ (28) ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ’ਚ ਪੈਂਦੇ ਪੁਲੀਸ ਸਟੇਸ਼ਨ ’ਚੋਂ ਉਸ ਦੇ ਸਾਥੀਆਂ ਨੇ ਸ਼ੁੱਕਰਵਾਰ ਨੂੰ ਛੁਡਾ ਲਿਆ। ਅਧਿਕਾਰੀਆਂ ਨੇ ਕਿਹਾ ਕਿ 12 ਤੋਂ ਵੱਧ ਵਿਅਕਤੀ ਥਾਣੇ ’ਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਉਹ ਗੁੱਜਰ ਨੂੰ ਲੈ ਕੇ ਫ਼ਰਾਰ ਹੋ ਗਏ। ਪੁਲੀਸ ਵੱਲੋਂ ਉਸ ਦੀ ਭਾਲ ਲਈ ਨਾਕੇ ਲਗਾਏ ਗਏ ਹਨ। ਹਰਿਆਣਾ ਦੇ ਮਹਿੰਦਰਗੜ੍ਹ ਵਾਸੀ ਗੁੱਜਰ ਹੱਤਿਆਵਾਂ ਦੇ ਪੰਜ ਕੇਸਾਂ ’ਚ ਲੋੜੀਂਦਾ ਹੈ ਅਤੇ ਉਸ ’ਤੇ ਪੰਜ ਲੱਖ ਰੁਪਏ ਦਾ ਇਨਾਮ ਵੀ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਵੀ ਗਰੋਹ ਦੇ ਮੈਂਬਰ ਇਸੇ ਅੰਦਾਜ਼ ’ਚ ਗੁੱਜਰ ਨੂੰ ਅਦਾਲਤ ਪਰਿਸਰ ’ਚੋਂ ਛੁਡਾਉਣ ’ਚ ਕਾਮਯਾਬ ਰਹੇ ਸਨ।
ਬਹਿਰੋਰ ਦੇ ਐੱਸਐੱਚਓ ਸੁਗਨ ਸਿੰਘ ਨੇ ਦੱਸਿਆ ਕਿ ਵਿਕਰਮ ਗੁੱਜਰ ਦੀ ਐੱਸਯੂਵੀ ਨੂੰ ਅੱਜ ਤੜਕੇ ਇਕ ਨਾਕੇ ’ਤੇ ਰੋਕਿਆ ਗਿਆ ਸੀ। ਉਸ ਦੇ ਕਬਜ਼ੇ ’ਚੋਂ 31.90 ਲੱਖ ਰੁਪਏ ਬਰਾਮਦ ਹੋਣ ਮਗਰੋਂ ਉਸ ਨੂੰ ਪੁੱਛ-ਗਿੱਛ ਲਈ ਹਿਰਾਸਤ ’ਚ ਲੈ ਲਿਆ ਗਿਆ ਸੀ। ਪੁਲੀਸ ਅਧਿਕਾਰੀ ਮੁਤਾਬਕ ਉਸ ਸਮੇਂ ਗੁੱਜਰ ਨਾਲ ਕਈ ਹੋਰ ਵਿਅਕਤੀ ਵੀ ਮੌਜੂਦ ਸਨ ਪਰ ਜਦੋਂ ਪੁਲੀਸ ਕਰਮੀ ਕਾਰ ਦੀ ਤਲਾਸ਼ੀ ਲੈ ਰਹੀ ਸਨ ਤਾਂ ਉਹ ਮੌਕੇ ਤੋਂ ਭੱਜ ਗਏ। ਪਪਲਾ ਤੋਂ ਪੁਲੀਸ ਸਟੇਸ਼ਨ ’ਚ ਜਦੋਂ ਪੁੱਛ-ਗਿੱਛ ਕੀਤੀ ਜਾ ਰਹੀ ਸੀ ਤਾਂ 10 ਤੋਂ 12 ਵਿਅਕਤੀ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਹ ਪਪਲਾ ਨੂੰ ਭਜਾ ਕੇ ਆਪਣੇ ਨਾਲ ਲੈ ਗਏ।
-ਪੀਟੀਆਈ


Comments Off on ਰਾਜਸਥਾਨ ’ਚ ਪੁਲੀਸ ਸਟੇਸ਼ਨ ’ਤੇ ਹਮਲਾ ਕਰਕੇ ਗਰੋਹ ਦੇ ਸਰਗਨੇ ਨੂੰ ਛੁਡਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.