ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਰਾਧਾ-ਕ੍ਰਿਸ਼ਨ ਮੰਦਰ ਸੜਕ ਦਾ ਉਦਘਾਟਨ

Posted On September - 12 - 2019

ਖੰਨਾ ਦੇ ਰਾਧਾ ਕ੍ਰਿਸ਼ਨ ਮੰਦਰ ਰੋਡ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੋਟਲੀ।

ਜੋਗਿੰਦਰ ਸਿੰਘ ਓਬਰਾਏ
ਖੰਨਾ, 11 ਸਤੰਬਰ
ਇਥੋਂ ਦੇ ਵਾਰਡ ਨੰਬਰ-24, 25 ਅਤੇ 27 ਦਾ ਇਕ ਸਾਂਝਾ ਲੋਕ ਸੁਵਿਧਾ ਕੈਂਪ ਅੱਜ ਅਮਨ ਕਟਾਰੀਆ, ਵਰਿੰਦਰ ਸਿੰਘ ਅਤੇ ਰਾਮ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪ ਵਿਚ ਆਮ ਲੋਕਾਂ ਨੂੰ ਇਕ ਹੀ ਛੱਤ ਹੇਠਾਂ ਹਰ ਤਰ੍ਹਾਂ ਦੀਆਂ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਅੱਜ ਇਥੇ ਸ੍ਰੀ ਕੋਟਲੀ ਨੇ ਐਲਾਨ ਕੀਤਾ ਕਿ ਖੰਨਾ ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਜਾਵੇਗਾ। ਅੱਜ ਉਨ੍ਹਾਂ ਵਾਰਡ ਨੰਬਰ-24 ਦੇ ਵਿਕਾਸ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੰਗ ਨੂੰ ਧਿਆਨ ਵਿਚ ਰੱਖਦਿਆਂ ਰਾਧਾ-ਕ੍ਰਿਸ਼ਨ ਮੰਦਰ ਰੋਡ ਨੂੰ ਬਣਾਉਣ ਦਾ ਕੰਮ ਜਲਦ ਹੀ ਪੂਰਾ ਕੀਤਾ ਜਾਵੇਗਾ। ਨਗਰ ਕੌਸਲ ਪ੍ਰਧਾਨ ਵਿਕਾਸ ਮਹਿਤਾ ਨੇ ਕਿਹਾ ਕਿ ਕਰੀਬ ਇਕ ਕਰੋੜ ਦੀ ਲਾਗਤ ਨਾਲ ਇਸ ਰੋਡ ਦਾ ਨਵਨਿਰਮਾਣ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਦੇਵ ਸਿੰਘ ਰੋਸ਼ਾ, ਜਤਿੰਦਰ ਪਾਠਕ, ਰਾਜਾਗਿੱਲ, ਰਾਜ ਬੱਤਾ, ਗੁਰਮੁੱਖ ਸਿੰਘ, ਹਰਮਨ ਸ਼ੇਰਗਿੱਲ, ਭੋਲਾ ਟੰਡਨ, ਸ਼ੀਤਲ ਗਰਚਾ, ਰਵਿੰਦਰ ਬੱਬੂ, ਹਰਿੰਦਰ ਕਨੇਚ, ਸੁਰਿੰਦਰ ਬਾਵਾ, ਅੰਕਿਤ, ਗੁਰਦੀਪ ਸਿੰਘ ਹਾਜ਼ਰ ਸਨ।


Comments Off on ਰਾਧਾ-ਕ੍ਰਿਸ਼ਨ ਮੰਦਰ ਸੜਕ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.