ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਰਾਹੁਲ ਦੀ ਥਾਂ ਰੋਹਿਤ ਨੂੰ ਮਿਲ ਸਕਦਾ ਹੈ ਮੌਕਾ

Posted On September - 12 - 2019

ਨਵੀਂ ਦਿੱਲੀ, 11 ਸਤੰਬਰ
ਭਾਰਤੀ ਚੋਣਕਾਰ ਦੱਖਣੀ ਅਫਰੀਕਾ ਖ਼ਿਲਾਫ਼ ਹੋਣ ਵਾਲੀ ਦੋ ਟੈਸਟਾਂ ਦੀ ਲੜੀ ਲਈ ਵੀਰਵਾਰ ਨੂੰ ਇੱਥੇ ਟੀਮ ਚੁਣਨਗੇ, ਜਿਸ ਵਿੱਚ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਰੋਹਿਤ ਸ਼ਰਮਾ ਟੀਮ ਵਿੱਚ ਥਾਂ ਬਣਾ ਸਕਦਾ ਹੈ। ਭਾਰਤੀ ਕ੍ਰਿਕਟ ਟੀਮ ਦਾ ਉਪ ਕਪਤਾਨ ਰੋਹਿਤ ਵੈਸਟ ਇੰਡੀਜ਼ ਖ਼ਿਲਾਫ਼ ਨਹੀਂ ਖੇਡ ਸਕਿਆ ਸੀ।
ਹਨੁਮਾ ਵਿਹਾਰੀ ਅਤੇ ਅਜਿੰਕਿਆ ਰਹਾਣੇ ਦੇ ਬੱਲੇਬਾਜ਼ੀ ਕ੍ਰਮ ਵਿੱਚ ਕ੍ਰਮਵਾਰ ਪੰਜਵਾਂ ਅਤੇ ਛੇਵਾਂ ਸਥਾਨ ਪੱਕਾ ਕਰਨ ਮਗਰੋਂ ਰੋਹਿਤ ਨੂੰ ਬਤੌਰ ਸਲਾਮੀ ਬੱਲੇਬਾਜ਼ ਵਜੋਂ ਅਜਮਾਉਣ ਦੀ ਉਮੀਦ ਹੈ। ਚੇਤੇਸ਼ਵਰ ਪੁਜਾਰਾ ਤੀਜੇ ਨੰਬਰ ਲਈ ਅਤੇ ਕਪਤਾਨ ਵਿਰਾਟ ਕੋਹਲੀ ਚੌਥੇ ਨੰਬਰ ਲਈ ਪਹਿਲੀ ਪਸੰਦ ਹੋਣਗੇ। ਮੁੱਖ ਕੋਚ ਰਵੀ ਸ਼ਾਸਤਰੀ ਅਤੇ ਕਪਤਾਨ ਕੋਹਲੀ ਕੋਲ ਰੋਿਹਤ ਨੂੰ ਮੋਹਰੀ ਕ੍ਰਮ ਵਿੱਚ ਅਜਮਾਉਣ ਦਾ ਬਦਲ ਹੀ ਬਚਿਆ ਹੈ। ਹੋਰ ਸਲਾਮੀ ਬੱਲੇਬਾਜ਼ਾਂ ਦੀ ਦੌੜ ਵਿੱਚ ਗੁਜਰਾਤ ਦਾ ਪ੍ਰਿਆਂਕ ਪੰਚਾਲ ਅਤੇ ਪੰਜਾਬ ਦਾ ਸ਼ੁਭਮਨ ਗਿੱਲ ਵੀ ਹਨ।
-ਪੀਟੀਆਈ

ਦੱਖਣੀ ਅਫਰੀਕਾ ਖ਼ਿਲਾਫ਼ ਨਵੀਂ ਸ਼ੁਰੂਆਤ ਕਰਨਾ ਚਾਹੁੰਦਾ ਹੈ ਪੰਤ

ਕੋਲਕਾਤਾ: ਵੈਸਟ ਇੰਡੀਜ਼ ਦੌਰੇ ’ਤੇ ਔਸਤ ਪ੍ਰਦਰਸ਼ਨ ਕਾਰਨ ਆਲੋਚਨਾ ਝੱਲ ਰਹੇ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਅੱਜ ਕਿਹਾ ਕਿ ਉਹ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਅਤੇ ਟੈਸਟ ਲੜੀ ਲਈ ਨਵੇਂ ਸਿਰੇ ਤੋਂ ਸ਼ੁਰੂਆਤ ਕਰਨਾ ਚਾਹੁੰਦਾ ਹੈ। ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਲੜੀ 15 ਸਤੰਬਰ ਤੋਂ ਸ਼ੁਰੂ ਹੋਵੇਗੀ। ਪੰਤ ਨੇ ਇੱਥੇ ਇੱਕ ਪ੍ਰਚਾਰ ਪ੍ਰੋਗਰਾਮ ਮੌਕੇ ਕਿਹਾ, ‘‘ਮੈਂ ਦੱਖਣੀ ਅਫਰੀਕਾ ਖ਼ਿਲਾਫ਼ ਲੜੀ ਲਈ ਕਾਫ਼ੀ ਮਿਹਨਤ ਕੀਤੀ ਹੈ। ਮੈਂ ਹਾਂ ਪੱਖੀ ਸੋਚ ਨਾਲ ਖੇਡਾਂਗਾ ਅਤੇ ਨਵੇਂ ਸਿਰੇ ਤੋਂ ਸ਼ੁਰੂਆਤ ਕਰਨਾ ਚਾਹਾਂਗਾ।’’


Comments Off on ਰਾਹੁਲ ਦੀ ਥਾਂ ਰੋਹਿਤ ਨੂੰ ਮਿਲ ਸਕਦਾ ਹੈ ਮੌਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.