‘ਗਿਆਨ ਉਤਸਵ’ ਤਹਿਤ ਵਿਦਿਅਕ ਮੁਕਾਬਲੇ ਕਰਵਾਏ !    ਐੱਸਐੱਮਓ ਵੱਲੋਂ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ !    ਨਾਟਕ ‘ਦਮ ਤੋੜਦੇ ਰਿਸ਼ਤੇ’ ਨੇ ਨਸ਼ਿਆਂ ਖ਼ਿਲਾਫ਼ ਹੋਕਾ ਦਿੱਤਾ !    ਸਟੋਕਸ ਨੇ ਫਿਰ ਨਿਊਜ਼ੀਲੈਂਡ ਨੂੰ ਵਖ਼ਤ ਪਾਇਆ !    ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਚਾਨਣ ਦੇ ਰਾਹੀ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    

ਰਾਹੋਂ ਕੁਰਾਹੇ ਪਈਆਂ ਵਿਦਿਆਰਥੀ ਚੋਣਾਂ

Posted On September - 5 - 2019

ਸੁਰਿੰਦਰਪਾਲ ਸਿੰਘ ਬੱਲੂਆਣਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਦਾ ਦ੍ਰਿਸ਼।

ਲੋਕਤੰਤਰੀ ਦੇਸ਼ਾਂ ਵਿੱਚ ਲੋਕਾਂ ਨੂੰ ਆਪਣੇ ਲੀਡਰ ਦੀ ਆਪ ਚੋਣ ਦਾ ਅਧਿਕਾਰ ਹੁੰਦਾ ਹੈ। ਭਾਰਤ ਵੀ ਇੱਕ ਵੱਡਾ ਲੋਕਤੰਤਰੀ ਦੇਸ਼ ਹੈ, ਜਿਸ ਵਿੱਚ ਲੋਕ ਆਪਣੀ ਮੱਤ ਰੂਪੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਰ ਪੰਜ ਸਾਲਾਂ ਬਾਅਦ ਵਿਧਾਨ ਸਭਾ ਅਤੇ ਲੋਕ ਸਭਾ ਵਿਚ ਆਪਣੇ ਨੁਮਾਇੰਦੇ ਚੁਣਦੇ ਹਨ। ਇਸੇ ਤਰਜ਼ ਉੱਪਰ ਹੀ ਕਾਲਜਾਂ-ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੀ ਲੀਡਰਸ਼ਿਪ ਚੁਣਨ ਲਈ ਚੋਣਾਂ ਹੁੰਦੀਆਂ ਹਨ।
ਜਦੋਂ ਅੱਜ ਵਿਦਿਆਰਥੀ ਚੋਣਾਂ ਦੀ ਗੱਲ ਕਰਦੇ ਹਾਂ ਤਾਂ ਇਹ ਚੋਣਾਂ ਵੀ ਆਮ ਚੋਣਾਂ ਵਾਂਗ ਸਿਆਸਤ ਤੇ ਨਸ਼ੇ ਦੀ ਭੇਟ ਚੜ੍ਹ ਗਈਆਂ ਦਿਖਾਈ ਦਿੰਦੀਆਂ ਹਨ। ਜਦੋਂ ਪਿਛਲੇ ਦਹਾਕਿਆਂ ਵਿੱਚ ਵਿਦਿਆਰਥੀ ਚੋਣਾਂ ‘ਤੇ ਨਿਗਾਹ ਮਾਰਦੇ ਹਾਂ, ਉਨ੍ਹਾਂ ਚੋਣਾਂ ਵਿੱਚੋਂ ਜਿੱਤ ਕੇ ਆਏ ਪ੍ਰਧਾਨ ਤੇ ਆਗੂ ਚੰਗੀ ਰਾਜਨੀਤੀ ਕਰਨ ਵਿੱਚ ਵੀ ਕਾਮਯਾਬ ਰਹੇ ਹਨ, ਪਰ ਹੁਣ ਐਸਾ ਮਾਹੌਲ ਬਦਲਿਆ ਕਿ ਵਿਦਿਆਰਥੀ ਚੋਣਾਂ ਬੇਮਤਲਬੀ ਜੰਗ ਦਾ ਮੈਦਾਨ ਬਣ ਗਈਆਂ ਹਨ। ਚੋਣਾਂ ਦਾ ਮਤਲਬ ਇਹ ਹੋਣਾ ਚਾਹੀਦਾ ਹੈ ਕਿ ਜੋ ਵੀ ਵਿਦਿਆਰਥੀ ਚੋਣ ਜਿੱਤ ਕੇ ਪ੍ਰਧਾਨ ਬਣੇ, ਉਹ ਵਿਦਿਆਰਥੀਆਂ ਫੀਸਾਂ ਦੀ ਸਮੱਸਿਆ, ਕਾਲਜ- ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਦੀਆਂ ਮਨਮਰਜ਼ੀਆਂ ਵਿਰੁੱਧ ਵਿਦਿਆਰਥੀਆਂ ਦੇ ਪੱਖ ਵਿੱਚ ਖੜ੍ਹਨ ਆਦਿ ਜਿਹੇ ਮੁੱਦਿਆਂ ’ਤੇ ਕੰਮ ਕਰੇ, ਪਰ ਅੱਜ ਸਭ ਕੁਝ ਇਸ ਦੇ ਉਲਟ ਹੋ ਰਿਹਾ ਹੈ। ਹੁਣ ਪੰਜਾਬ ਵਿਚਲੇ ਕਾਲਜਾਂ-ਯੂਨੀਵਰਸਿਟੀਆਂ ਵਿੱਚ ਹੁੰਦੀਆਂ ਵਿਦਿਆਰਥੀਆਂ ਚੋਣਾਂ ਵਿੱਚ ਚੋਣ ਪ੍ਰਚਾਰ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਪੇਸ਼ ਕੀਤੇ ਜਾਂਦੇ ਹਨ। ਵਿਦਿਆਰਥੀਆਂ ਲਈ ਡਿਸਕੋ ਕਲੱਬਾਂ ਵਿੱਚ ਸ਼ਰਾਬ ਸਮੇਤ ਹੋਰ ਨਸ਼ੇ ਵਾਲੀਆਂ ਪਾਰਟੀਆਂ ਰੱਖੀਆਂ ਜਾਂਦੀਆਂ ਹਨ। ਇਹ ਚੋਣਾਂ ਅੱਜ-ਕੱਲ੍ਹ ਲੱਖਾਂ ਰੁਪਏ ਦੀ ਖੇਡ ਬਣ ਚੁੱਕੀਆਂ ਹਨ। ਇਨ੍ਹਾਂ ਕਰਕੇ ਕਈ ਨੌਜਵਾਨ ਨਸ਼ਿਆਂ ਸਮੇਤ ਅੱਯਾਸ਼ੀ ਤੇ ਹੋਰ ਗ਼ਲਤ ਕੰਮਾਂ ਦੇ ਰਾਹ ਤੁਰਦੇ ਹਨ।
ਇੰਨਾ ਹੀ ਨਹੀਂ ਇਨ੍ਹਾਂ ਚੋਣਾਂ ਕਰ ਕੇ ਬਣੀਆਂ ਧੜੇਬਾਜ਼ੀਆਂ ਅਗਾਂਹ ਦੁਸ਼ਮਣੀਆਂ ਵਿਚ ਬਦਲ ਜਾਂਦੀਆਂ ਹਨ ਤੇ ਅਕਸਰ ਵਿਦਿਆਰਥੀਆਂ ਦੇ ਵੱਖ-ਵੱਖ ਧੜਿਆਂ ਦਰਮਿਆਨ ਲੜਾਈਆਂ ਤੇ ਖ਼ੂਨੀ ਟਕਰਾਅ ਹੋਣ ਤੱਕ ਦੀਆਂ ਖ਼ਬਰਾਂ ਪੜ੍ਹਨ-ਸੁਣਨ ਨੂੰ ਮਿਲਦੀਆਂ ਹਨ। ਅਕਸਰ ਕਾਲਜਾਂ-ਯੂਨੀਵਰਸਿਟੀਆਂ ਵਿਚ ਬਹੁਤੀਆਂ ਵਿਦਿਆਰਥੀ ਜਥੇਬੰਦੀਆਂ ਦੀ ਪਿੱਠ ‘ਤੇ ਰਾਜਨੀਤਕ ਪਾਰਟੀਆਂ ਖੜ੍ਹੀਆਂ ਹੋ ਜਾਂਦੀਆਂ ਹਨ ਜਾਂ ਵਿਦਿਆਰਥੀ ਜਥੇਬੰਦੀਆਂ ਪਹਿਲਾਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿੰਗ ਹੁੰਦੀਆਂ ਹਨ। ਇਸ ਕਰ ਕੇ ਕਾਲਜਾਂ ਵਿੱਚ ਗੁੰਡਾਗਰਦੀ ਹੁੰਦੀ ਹੈ ਤੇ ਕਈ ਵਿਦਿਆਰਥੀਆਂ ਨੂੰ ਆਪਣੇ ਪੱਖ ਵਿੱਚ ਵੋਟਾਂ ਪਾਉਣ ਲਈ ਦਬਾਅ ਪਾਇਆ ਜਾਂਦਾ ਹੈ। ਇਨ੍ਹਾਂ ਚੋਣਾਂ ਵਿੱਚ ਰਾਜਨੀਤਿਕ ਲੀਡਰਾਂ ਦੀ ਹੱਦੋਂ ਵੱਧ ਦਖ਼ਲਅੰਦਾਜ਼ੀ ਵਿੱਦਿਅਕ ਅਦਾਰਿਆਂ ਦਾ ਮਾਹੌਲ ਖਰਾਬ ਕਰਦੀ ਹੈ, ਜਿਸ ਕਾਰਨ ਪੜ੍ਹਨ-ਲਿਖਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਅਦਾਰਿਆਂ ਦੇ ਪ੍ਰਬੰਧਕ ਨਾ ਖ਼ੁਦ ਇਨ੍ਹਾਂ ਚੋਣਾਂ ਲਈ ਚੰਗੇ ਨਿਯਮ ਬਣਾਉਂਂਦੇ ਨਾ ਹੀ ਇਸ ਸਬੰਧੀ ਲਿੰਗਦੋਹ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਅਮਲ ਯਕੀਨੀ ਬਣਾਇਆ ਜਾਂਦਾ ਹੈ।

ਸੰਪਰਕ: 85560-22530


Comments Off on ਰਾਹੋਂ ਕੁਰਾਹੇ ਪਈਆਂ ਵਿਦਿਆਰਥੀ ਚੋਣਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.