ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਰੁਜ਼ਗਾਰ ਮੇਲਾ: 1356 ਨੌਜਵਾਨਾਂ ਦੀ ਚੋਣ

Posted On September - 12 - 2019

ਸਤਵਿੰਦਰ ਬਸਰਾ
ਲੁਧਿਆਣਾ, 11 ਸਤੰਬਰ
ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਲੁਧਿਆਣਾ ਦੇ ਗੌਰਮਿੰਟ ਇੰਸਟੀਚਿਊਟ ਆਫ ਟੈਕਸਟਾਇਲ ਕਮਿਸਟਰੀ ਐਂਡ ਨਿੰਟਿੰਗ ਤਕਨਾਲੋਜੀ, ਰਿਸ਼ੀ ਨਗਰ ਵਿਚ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਮੇਲੇ ਵਿੱਚ ਪਹੁੰਚੇ 1713 ਨੌਜਵਾਨਾਂ ਵਿੱਚੋਂ 1356 ਨੂੰ ਰੁਜ਼ਗਾਰ ਮੁਹੱਈਆ ਕੀਤਾ ਜਦਕਿ 331 ਦੀ ਸਵੈ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ ਪੰਜ ਰੁਜ਼ਗਾਰ ਮੇਲੇ ਲਾਏ ਜਾ ਚੁੱਕੇ ਹਨ। ਬੀਤੇ ਸੋਮਵਾਰ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਈਟੀਆਈ ਵਿਚ ਸੂਬਾ ਪੱਧਰੀ ਰੁਜ਼ਗਾਰ ਮੇਲਾ ਲਾਇਆ ਸੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਕੌਂਸਲਰ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਨੌਜਵਾਨ ਨੂੰ ਰੁਜ਼ਗਾਰ ਦੇ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੀ ਬੀੜਾ ਚੁੱਕਿਆ ਹੈ। ਇਹੋ ਵਜ੍ਹਾ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਅਜਿਹੇ ਰਜ਼ਗਾਰ ਮੇਲੇ ਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਦੇ ਰੁਜ਼ਗਾਰ ਮੇਲੇ ਵਿੱਚ 12ਵੀਂ ਜਾਂ ਇਸ ਤੋਂ ਵੱਧ ਪੜ੍ਹੇ ਨੌਜਵਾਨਾਂ ਨੂੰ ਸ਼ੁਰੂਆਤੀ ਤੌਰ ’ਤੇ 15000-20000 ਰੁਪਏ ਪ੍ਰਤੀ ਮਹੀਨਾ ਤਨਖਾਹ ਹੇਠ ਰੁਜ਼ਗਾਰ ਦਿੱਤੇ ਗਏ। ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਭਰੋਸਾ ਦਿੱਤਾ ਕਿ ਜਿਉਂ ਹੀ ਚੁਣੇ ਗਏ ਨੌਜਵਾਨ ਆਪਣੀ ਨੌਕਰੀ ’ਤੇ ਆਉਣਾ ਸ਼ੁਰੂ ਕਰਨਗੇ, ਉਨਾਂ ਦੀ ਯੋਗਤਾ ਅਤੇ ਤਜ਼ਰਬੇ ਦੇ ਅਧਾਰ ’ਤੇ ਤਨਖਾਹ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਇਸ ਰੁਜ਼ਗਾਰ ਮੇਲੇ ’ਚ ਐੱਸਡੀਐੱਮ ਅਮਰਜੀਤ ਸਿੰਘ ਬੈਂਸ, ਰੁਜ਼ਗਾਰ ਦਫਤਰ ਤੋਂ ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ, ਭੁਪਿੰਦਰ ਸਿੰਘ ਹਨੀ, ਅਮਨਦੀਪ ਸਿੰਘ ਲੱਖੀ, ਕਾਲਜ ਦੇ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।


Comments Off on ਰੁਜ਼ਗਾਰ ਮੇਲਾ: 1356 ਨੌਜਵਾਨਾਂ ਦੀ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.