ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਰੁਜ਼ਗਾਰ ਲਈ ਯੋਗਤਾ

Posted On September - 17 - 2019

ਭਾਰਤ ਦੇ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਰੁਜ਼ਗਾਰ ਬਾਰੇ ਨਵਾਂ ਵਿਚਾਰ/ਥੀਸਸ ਪੇਸ਼ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਵਿਚ ਨੌਕਰੀਆਂ ਦੀ ਕਮੀ ਨਹੀਂ ਪਰ ਉੱਤਰੀ ਭਾਰਤ ਨਾਲ ਸਬੰਧ ਰੱਖਣ ਵਾਲੇ ਨੌਜਵਾਨਾਂ ਵਿਚ ਕਾਬਲੀਅਤ ਦੀ ਘਾਟ ਹੈ। ਬਰੇਲੀ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਮੰਤਰੀ ਦਾ ਕਹਿਣਾ ਸੀ ਕਿ ਦੇਸ਼ ਵਿਚ ਨੌਕਰੀਆਂ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਕੰਮ ਮੁਤਾਬਿਕ ਯੋਗ ਵਿਅਕਤੀ ਨਹੀਂ ਮਿਲ ਰਹੇ। ਦੇਸ਼ ਵਿਚ 2017-18 ਦੇ ਸਾਲ ਵਿਚ ਬੇਰੁਜ਼ਗਾਰੀ ਦੀ ਦਰ ਪਿਛਲੇ 45 ਸਾਲਾਂ ਨਾਲੋਂ ਸਭ ਤੋਂ ਵੱਧ ਹੈ। ਵਿਰੋਧੀ ਧਿਰ ਅਤੇ ਆਰਥਿਕ ਮਾਮਲਿਆਂ ਦੇ ਮਾਹਿਰਾਂ ਅਨੁਸਾਰ ਨੋਟਬੰਦੀ ਅਤੇ ਜੀਐੱਸਟੀ ਨੂੰ ਗ਼ਲਤ ਢੰਗ ਨਾਲ ਲਾਗੂ ਕਰਨ ਕਰਕੇ ਅਰਥਵਿਵਸਥਾ ਚਰਮਰ੍ਹਾ ਰਹੀ ਹੈ ਅਤੇ ਨੌਕਰੀਆਂ ਪੈਦਾ ਹੋਣੀਆਂ ਬੰਦ ਹੋ ਗਈਆਂ ਹਨ। ਮੰਤਰੀ ਸਰਕਾਰ ਦੀ ਅਸਫ਼ਲਤਾ ਛੁਪਾਉਣ ਲਈ ਦੋਸ਼ ਉੱਤਰ ਭਾਰਤੀਆਂ ਦੇ ਸਿਰ ਮੜ੍ਹ ਰਹੇ ਹਨ।
ਜੇਕਰ ਕਿਰਤ ਮੰਤਰੀ ਦੀ ਗੱਲ ਮੰਨ ਵੀ ਲਈ ਜਾਵੇ ਕਿ ਰੁਜ਼ਗਾਰ ਲਈ ਯੋਗ ਉਮੀਦਵਾਰਾਂ ਦੀ ਘਾਟ ਹੈ ਤਾਂ ਇਹ ਸਵਾਲ ਵੀ ਉੱਠਦਾ ਹੈ ਕਿ ਜੋ ਸੰਸਥਾਵਾਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਲਾਇਕ ਪੜ੍ਹਾਈ ਨਹੀਂ ਕਰਵਾ ਸਕੀਆਂ, ਕੀ ਉਨ੍ਹਾਂ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸਰਕਾਰ ਦੀ ਨਹੀਂ ਸੀ? ਦੇਸ਼ ਦੀਆਂ ਵੱਖ ਵੱਖ ਤਕਨੀਕੀ ਸੰਸਥਾਵਾਂ, ਇੰਜਨੀਅਰਿੰਗ ਅਤੇ ਡਿਗਰੀ ਕਾਲਜਾਂ ਦੀ ਹਾਲਤ ਇਹ ਕਿਉਂ ਹੋ ਗਈ ਹੈ ਕਿ ਉੱਥੇ ਪੜ੍ਹਨ ਵਾਲੇ ਵਿਦਿਆਰਥੀ ਲੱਖਾਂ ਰੁਪਏ ਖ਼ਰਚ ਕਰਕੇ ਵੀ ਰੁਜ਼ਗਾਰ ਦੇ ਯੋਗ ਨਹੀਂ ਹੋ ਸਕਦੇ? ਉੱਤਰੀ ਭਾਰਤ ਦੇ ਬਹੁਤੇ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ। ਇਸ ਸਮੱਸਿਆ ਨਾਲ ਨਜਿੱਠਣ ਲਈ ਕੇਂਦਰੀ ਸਰਕਾਰ ਤੇ ਸੂਬਾ ਸਰਕਾਰਾਂ ਨੇ ਪੰਜ ਸਾਲਾਂ ਦੌਰਾਨ ਕੀ ਕੀਤਾ ਹੈ?
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਵੀ ਧਰਿਆ ਧਰਾਇਆ ਰਹਿ ਗਿਆ ਹੈ। ਅਸਲ ਸਮੱਸਿਆ ਇਹ ਹੈ ਕਿ ਦੇਸ਼ ਵਿਚ ਸਾਲਾਨਾ ਲਗਭਗ ਇਕ ਕਰੋੜ ਤੋਂ ਵੱਧ ਨਵੇਂ ਨੌਜਵਾਨ ਰੁਜ਼ਗਾਰ ਭਾਲਣ ਵਾਲਿਆਂ ਦੀ ਕਤਾਰ ਵਿਚ ਖੜ੍ਹੇ ਹੋ ਰਹੇ ਹਨ। ਆਰਥਿਕ ਮੰਦੀ, ਮਸਨੂਈ ਬੌਧਿਕਤਾ, ਤਕਨੀਕੀ ਵਿਕਾਸ ਸਮੇਤ ਬਹੁਤ ਸਾਰੇ ਕਾਰਨਾਂ ਕਰਕੇ ਲੋੜੀਂਦਾ ਰੁਜ਼ਗਾਰ ਪੈਦਾ ਨਹੀਂ ਹੋ ਰਿਹਾ। ਪੈਦਾ ਹੋ ਰਹੀ ਦੌਲਤ ਦੀ ਹਿੱਸੇਦਾਰੀ ਵਿਚ ਕਿਰਤੀਆਂ ਦਾ ਹਿੱਸਾ ਲਗਾਤਾਰ ਘਟ ਰਿਹਾ ਹੈ। ਇਸ ਕਰਕੇ ਗ਼ਰੀਬੀ ਅਤੇ ਅਮੀਰੀ ਦਾ ਪਾੜਾ ਪਹਿਲਾਂ ਨਾਲੋਂ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਵੱਲੋਂ ਵਿਦੇਸ਼ ਦਾ ਰੁਖ਼ ਕਰਨ ਦੇ ਕਾਰਨਾਂ ਵਿਚੋਂ ਵੱਡਾ ਕਾਰਨ ਰੁਜ਼ਗਾਰ ਦੀ ਅਣਹੋਂਦ ਹੈ। ਸਰਕਾਰ ਦੀ ਨੀਤੀ ਅਤੇ ਨੀਅਤ ਇਸ ਗੱਲ ਤੋਂ ਹੀ ਦੇਖੀ ਜਾ ਸਕਦੀ ਹੈ ਕਿ ਗ਼ੈਰ ਹੁਨਰਮੰਦ ਕਾਮਿਆਂ ਨੂੰ ਮਗਨਰੇਗਾ ਵਰਗੀ ਯੋਜਨਾ ਤਹਿਤ ਵੀ ਕਾਨੂੰਨੀ ਤਰੀਕੇ ਨਾਲ 100 ਦਿਨਾਂ ਦਾ ਕੰਮ ਨਹੀਂ ਦਿੱਤਾ ਜਾ ਰਿਹਾ। ਸਰਕਾਰਾਂ ਨਵੀਂ ਪੀੜ੍ਹੀ ਦੇ ਮਨਾਂ ਵਿਚ ਉਮੀਦ ਪੈਦਾ ਕਰਨ ਵਿਚ ਸਫ਼ਲ ਨਹੀਂ ਹੋਈ। ਸਰਕਾਰਾਂ ਦੀ ਅਸਫ਼ਲਤਾ ਦਾ ਇਲਜ਼ਾਮ ਨੌਜਵਾਨਾਂ ਉੱਤੇ ਲਗਾ ਕੇ ਪੀੜਤ ਨੂੰ ਮੁਲਜ਼ਮ ਕਰਾਰ ਦੇਣ ਵਾਂਗ ਹੈ।


Comments Off on ਰੁਜ਼ਗਾਰ ਲਈ ਯੋਗਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.