‘ਤੇਰੇ ਇਸ਼ਕ ਦਾ ਗਿੱਧਾ ਪੈਂਦਾ...’: ਗੁਰਦਾਸ ਮਾਨ ਹਾਜ਼ਰ ਹੋ! !    ਨਾਰੀ ਦੇਹ ’ਤੇ ਲਾਏ ਗਏ ਜ਼ਾਬਤੇ !    ਆਪਣਾ ਕਮਰਾ !    ਪਰਾਸ਼ਰ ਝੀਲ ਦੀ ਯਾਤਰਾ !    ਉਸ ਬੋਹੜ ਨੇ ਪੁੱਛਿਆ ਸੀ !    ਅਣਿਆਈ ਮੌਤ !    ਮਿੰਨੀ ਕਹਾਣੀਆਂ !    ਬੱਚਿਓ! ਤੁਸੀਂ ਸਰੀ ਨਹੀਂ ਜਾਣਾ !    ਸੋਚਣ ਲਈ ਮਜਬੂਰ ਕਰਦੀ ਕਵਿਤਾ !    ਜ਼ੁਲਮ ਅਤੇ ਸ਼ੋਸ਼ਣ ਖ਼ਿਲਾਫ਼ ਸੰਘਰਸ਼ !    

ਰੋਸ ਵਜੋਂ ਮਨਰੇਗਾ ਸਟਾਫ ਵੱਲੋਂ ਕਲਮਛੋੜ ਹੜਤਾਲ ਸ਼ੁਰੂ

Posted On September - 17 - 2019

ਧਰਮਿੰਦਰ ਸਿੰਘ ਵਿੱਕੀ
ਖੰਨਾ, 16 ਸਤੰਬਰ

ਖੰਨਾ ਵਿਚ ਧਰਨਾ ਦਿੰਦੇ ਹੋਏ ਮਨਰੇਗਾ ਵਰਕਰ। -ਫੋਟੋ: ਧਰਮਿੰਦਰ ਸਿੰਘ

ਬਲਾਕ ਖੰਨਾ ਜ਼ਿਲ੍ਹਾ ਲੁਧਿਆਣਾ ਵਿਚ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਮਨਰੇਗਾ ਸਟਾਫ਼ ਖੰਨਾ ਵਲੋਂ ਸੋਮਵਾਰ ਨੂੰ ਕਲਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ। ਇਥੋਂ ਦੇ ਬੀਡੀਪੀਓ ਦਫਤਰ ਬਾਹਰ ਧਰਨਾ ਲਾ ਕੇ ਉਨ੍ਹਾਂ ਨਾਅਰੇਬਾਜ਼ੀ ਕੀਤੀ। ਮਨਰੇਗਾ ਸਟਾਫ਼ ਦੀ ਮੰਗ ਹੈ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਥੋੜੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਮਨਰੇਗਾ ਕਰਮਚਾਰੀਆਂ ਨੂੰ ਪੇਅ ਸਕੇਲ ਦੇ ਕੇ ਪੱਕਾ ਕੀਤਾ ਜਾਵੇ। ਸਰਕਾਰ ਵਲੋਂ ਪਾਏ ਜਾ ਰਹੇ ਕੰਮ ਦੇ ਵਾਧੂ ਬੋਝ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਜ਼ਿਲ੍ਹਿਆਂ ’ਚ ਕੰਮ ਕਰ ਰਹੇ ਸਾਰੇ ਮਨਰੇਗਾ ਸਟਾਫ਼ ਵਲੋਂ 16 ਤੋਂ 18 ਤੱਕ ਬਲਾਕ ਪੱਧਰ ’ਤੇ ਅਤੇ 19 ਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹਰਸਿਮਰਨ ਸਿੰਘ ਏਪੀ, ਗੁਰਪ੍ਰੀਤ ਸਿੰਘ ਟੀਏ, ਸੌਰਵ ਵਰਮਾ ਸੀਏ, ਨਿਰਭੈ ਸਿੰਘ, ਸੁਮਨਜੀਤ ਸਿੰਘ, ਚਰਨ ਸਿੰਘ, ਸ਼ਮਿੰਦਰ ਸਿੰਘ, ਗੁਰਵਿੰਦਰ ਸਿੰਘ ਜੀਆਰਐਸ ਹਾਜ਼ਰ ਸਨ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਪਿਛਲੇ ਕਰੀਬ 10 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਮਨਰੇਗਾ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਬਿਨਾਂ ਕਿਸੇ ਦੇਰੀ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸਮੁੱਚੇ ਸਟਾਫ਼ ਵੱਲੋਂ ਅੱਜ ਤੋਂ ਕਲਮਛੋੜ ਹੜਤਾਲ ਅਤੇ ਧਰਨਾ ਅਰੰਭ ਦਿੱਤਾ ਗਿਆ ਹੈ। ਮਨਰੇਗਾ ਕਰਮਚਾਰੀਆਂ ਦੇ ਆਗੂਆਂ ਨੇ ਇਸ ਮੌਕੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨੂੰ ਘੱਟ ਤਨਖ਼ਾਹਾਂ ਦੇ ਕੇ ਵਾਧੂ ਕੰਮ ਦਾ ਬੋਝ ਪਾਇਆ ਜਾਂਦਾ ਹੈ। ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਲਾਕ ਸੁਧਾਰ ਸਟਾਫ਼ ਵੱਲੋਂ ਅੱਜ ਤੋਂ ਕਲਮ ਛੋੜ ਹੜਤਾਲ ਕਰ ਕੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਮੌਕੇ ਬਲਾਕ ਸੁਧਾਰ ਦੇ ਸਹਾਇਕ ਪ੍ਰਾਜੈਕਟ ਅਫ਼ਸਰ ਪ੍ਰਭਜੋਤ ਕੌਰ, ਟੈਕਨੀਕਲ ਸਹਾਇਕ ਨਰਿੰਦਰ ਕੁਮਾਰ, ਡੀ.ਈ.ਓ. ਜਗਪਾਲ ਸਿੰਘ ਅਤੇ ਜੀ.ਆਰ.ਐਸ. ਅਮਨਦੀਪ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ, ਮਨਪ੍ਰੀਤ ਕੌਰ ਵੀ ਹਾਜ਼ਰ ਸਨ।

 


Comments Off on ਰੋਸ ਵਜੋਂ ਮਨਰੇਗਾ ਸਟਾਫ ਵੱਲੋਂ ਕਲਮਛੋੜ ਹੜਤਾਲ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.