ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਲਾਅ ਕਾਲਜ ਵਿੱਚ ਕ੍ਰਿਕਟ ਟੂਰਨਾਮੈਂਟ

Posted On September - 11 - 2019

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 10 ਸਤੰਬਰ
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਬੀ.ਏ.ਐਲ.ਐਲ.ਬੀ. ਅਤੇ ਐਲ.ਐਲ.ਬੀ ਦੀਆਂ ਕੁੱਲ ਅੱਠ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦਾ ਆਗਾਜ਼ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਵੱਲੋਂ ਕੀਤਾ ਗਿਆ। ਟੂਰਨਾਮੈਂਟ ਵਿੱਚ ਬੀ.ਏ.ਐਲ.ਐਲ.ਬੀ ਭਾਗ-ਚੌਥਾ ਦੀ ਟੀਮ ਜੇਤੂ ਰਹੀ ਅਤੇ ਐਲ.ਐਲ.ਬੀ ਭਾਗ-ਤੀਜਾ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਟੂਰਨਾਮੈਂਟ ਸਮਾਗਮ ਦੇ ਅਖੀਰਲੇ ਦਿਨ ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਵੀ. ਕੇ. ਬਖਸ਼ੀ ਨੇ ਕਿਹਾ ਕਿ ਇੱਕ ਚੰਗੇ ਵਿਅਕਤੀਤਵ ਲਈ ਵਿੱਦਿਆ ਦੇ ਨਾਲ-ਨਾਲ ਖੇਡਾਂ ਜੀਵਨ ਦਾ ਅਟੁੱਟ ਅੰਗ ਹਨ। ਬਾਬਾ ਫਰੀਦ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਦਾ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਅਤੇ ਵਿਦਿਆਰਥੀਆਂ ਵਿੱਚ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ। ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਖੇਡ ਇੰਚਾਰਜ ਡਾ. ਮਨੀਸ਼ ਕੁਮਾਰ ਖੂੰਗਰ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਖੇਡਾਂ ਵਿੱਚ ਉੱਚੀਆਂ ਉਪਲਬਧੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੰਕਜ ਕੁਮਾਰ ਗਰਗ, ਡਾ. ਮਨੀਸ਼ ਕੁਮਾਰ ਖੂੰਗਰ, ਮਨਿੰਦਰਪਾਲ ਸਿੰਘ, ਡਾ. ਮੋਹਣ ਸਿੰਘ ਸੱਗੂ, ਮਨਿੰਦਰ ਸਿੰਘ ਆਦਿ ਵੀ ਹਾਜ਼ਰ ਸਨ।


Comments Off on ਲਾਅ ਕਾਲਜ ਵਿੱਚ ਕ੍ਰਿਕਟ ਟੂਰਨਾਮੈਂਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.