ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਲੁਟੇਰਿਆਂ ਵਲੋਂ ਤਿੰਨ ਅਧਿਆਪਕਾਂ ਦੀ ਲੁੱਟ

Posted On September - 13 - 2019

ਨਰਿੰਦਰ ਸਿੰਘ
ਭਿੱਖੀਵਿੰਡ, 12 ਸਤੰਬਰ
ਸਬ-ਡਿਵੀਜ਼ਨ ਭਿੱਖੀਵਿੰਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਅਧਿਆਪਕਾਂ ਨੂੰ ਜੋ ਸਰਹੱਦੀ ਪਿੰਡ ਡੱਲ ਤੋਂ ਪੜ੍ਹਾ ਕੇ ਭਿੱਖੀਵਿੰਡ ਆ ਰਹੇ ਸਨ ਨੂੰ ਭਿੱਖੀਵਿੰਡ ਦੇ ਨਜ਼ਦੀਕ ਪੈਂਦੇ ਭੱਠੇ ਕੋਲ ਤਿੰਨ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਰੋਕ ਲਿਆ ਅਤੇ ਹਥਿਆਰ ਦਿਖਾ ਕੇ ਉਨ੍ਹਾਂ ਦੇ ਪਰਸ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ। ਅਧਿਆਪਕਾਂ ਵੱਲੋਂ ਸਾਮਾਨ ਦੇਣ ਤੋਂ ਇਨਕਾਰ ਕਰਨ ’ਤੇ ਇੱਕ ਅਧਿਆਪਕ ਨੂੰ ਜ਼ਖਮੀ ਵੀ ਕਰ ਦਿੱਤਾ, ਜਿਸ ਦਾ ਇਲਾਜ ਭਿੱਖੀਵਿੰਡ ਤੋਂ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਸਮੂਹ ਅਧਿਆਪਕਾਂ ਵਲੋਂ ਇਕੱਠੇ ਹੋ ਕੇ ਭਿੱਖੀਵਿੰਡ ਚੌਕ ਵਿੱਚ ਧਰਨਾ ਮਾਰਿਆ ਗਿਆ ਅਤੇ ਪੁਲੀਸ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਅੱਜ ਲੁੱਟ ਦਾ ਸ਼ਿਕਾਰ ਹੋਏ ਅਧਿਆਪਕਾਂ ਵਿੱਚ ਪਰਮਾਨੰਦ, ਰਾਮ ਸਰੂਪ ਅਤੇ ਸਤਵੀਰ ਕੁਮਾਰ ਨਾਂ ਦੇ ਅਧਿਆਪਕ ਸ਼ਾਮਿਲ ਹਨ ਜਦਕਿ ਕੁਝ ਦਿਨ ਪਹਿਲਾਂ ਇੱਕ ਮਹਿਲਾ ਅਧਿਆਪਕ ਕੋਲੋਂ ਲੁਟੇਰੇ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਗਏ ਸਨ। ਥਾਣਾ ਭਿੱਖੀਵਿੰਡ ਦੇ ਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਸਥਾਨ ਦੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


Comments Off on ਲੁਟੇਰਿਆਂ ਵਲੋਂ ਤਿੰਨ ਅਧਿਆਪਕਾਂ ਦੀ ਲੁੱਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.