ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਲੁਧਿਆਣਾ ਵਿੱਚ ਸੜਕ ਹਾਦਸੇ; ਤਿੰਨ ਹਲਾਕ

Posted On September - 17 - 2019

ਗਗਨਦੀਪ ਅਰੋੜਾ
ਲੁਧਿਆਣਾ, 16 ਸਤੰਬਰ

ਲੁਧਿਆਣਾ ਵਿੱਚ ਹਾਦਸਾਗ੍ਰਸਤ ਵਾਹਨ ਨੂੰ ਹਟਾਉਂਦੇ ਹੋਏ ਪੁਲੀਸ ਮੁਲਾਜ਼ਮ।

ਸਨਅਤੀ ਸ਼ਹਿਰ ’ਚ ਪਿਛਲੇ 24 ਘੰਟਿਆਂ ਦੌਰਾਨ ਸੜਕ ਹਾਦਸਿਆਂ ਦੌਰਾਨ ਪਿਓ-ਧੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਹਾਲੇ ਵੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਬਸਤੀ ਜੋਧੇਵਾਲ ਦੇ ਕੈਲਾਸ਼ ਨਗਰ ਮੁੱਖ ਸੜਕ ’ਤੇ ਐਕਟਿਵਾ ਸਵਾਰ ਤਿੰਨ ਜਣਿਆਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਐਕਟਿਵਾ ਸਵਾਰ ਪਿਓ-ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਿਕਾਊ ਰਾਮ (45) ਅਤੇ ਉਸ ਦੀ ਲੜਕੀ ਸਪਨਾ (11) ਵਜੋਂ ਹੋਈ ਹੈ। ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੇ ਟਿੱਪਰ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਰਾਹਗੀਰਾਂ ਨੇ ਪੁਲੀਸ ਦੀ ਢਿੱਲੀ ਕਾਰਵਾਈ ਖਿਲਾਫ਼ ਪ੍ਰਦਰਸ਼ਨ ਵੀ ਕੀਤਾ। ਦੂਜਾ ਹਾਦਸਾ ਸਮਰਾਲਾ ਚੌਕ ’ਤੇ ਵਾਪਰਿਆ। ਇਥੇ ਸੜਕ ਪਾਰ ਕਰਦੀ ਔਰਤ ਨੂੰ ਟਰੱਕ ਨੇ ਦਰੜ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਤਾਜਗੰਜ ਵਾਸੀ ਗੁਰਦੀਪ ਕੌਰ (47) ਵਜੋਂ ਹੋਈ ਹੈ।

ਅਬੋਹਰ ਨੇੜੇ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ
ਅਬੋਹਰ (ਪੱਤਰ ਪ੍ਰੇਰਕ ): ਪਿੰਡ ਪੰਜਕੋਸੀ ਨੇੜੇ ਇੰਡੀਕਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਥਾਣਾ ਖੂਈਆਂ ਸਰਵਰ ਵਿੱਚ ਮਾਮਲਾ ਦਰਜ ਕਰ ਲਿਆ ਹੈ। ਐਸਐਚਓ ਪਰਮਜੀਤ ਕੁਮਾਰ ਮੁਤਾਬਕ ਗੰਗਾਨਗਰ ਵਾਸੀ ਓਮ ਪ੍ਰਕਾਸ਼ ਪੁੱਤਰ ਮੋਹਨ ਲਾਲ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਜੀਜਾ ਰਾਜ ਕੁਮਾਰ ਅਤੇ ਭੈਣ ਰਾਣੀ ਮੋਟਰਸਾਈਕਲ ’ਤੇ ਗੰਗਾਨਗਰ ਤੋਂ ਬਾਂਡੀਵਾਲਾ ਜਾ ਰਹੇ ਸਨ। ਪਿੰਡ ਪੰਜਕੋਸੀ ਦੇ ਪੈਟਰੋਲ ਪੰਪ ਨੇੜੇ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਇੰਡੀਕਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਰਾਜ ਕੁਮਾਰ ਅਤੇ ਰਾਣੀ ਸੜਕ ਕਿਨਾਰੇ ਖੇਤਾਂ ਵਿਚ ਲੱਗੀ ਕੋਬਰਾ ਤਾਰ ’ਚ ਉਲਝ ਕੇ ਗੰਭੀਰ ਜ਼ਖ਼ਮੀ ਹੋ ਗਏ। ਰਾਣੀ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ 108 ਐਂਬੂਲੈਂਸ ਰਾਹੀਂ ਹਸਪਤਾਲ ਜਾਂਦੇ ਸਮੇਂ ਰਾਜ ਕੁਮਾਰ ਨੇ ਰਸਤੇ ਵਿੱਚ ਦਮ ਤੋੜ ਦਿੱਤਾ।


Comments Off on ਲੁਧਿਆਣਾ ਵਿੱਚ ਸੜਕ ਹਾਦਸੇ; ਤਿੰਨ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.