ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਲੋਕ ਇਨਸਾਫ਼ ਪਾਰਟੀ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

Posted On September - 11 - 2019

ਲੋਕ ਇਨਸਾਫ਼ ਪਾਰਟੀ ਦੇ ਵਰਕਰ ਮੰਗਲਵਾਰ ਨੂੰ ਵਿਧਾਇਕ ਬੈਂਸ ਖਿਲਾਫ਼ ਕੇਸ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ। -ਫੋਟੋ: ਗੁਰਬਖਸ਼ਪੁਰੀ

ਜਸਬੀਰ ਸਿੰਘ ਚਾਨਾ
ਫਗਵਾੜਾ, 10 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਸਮੂਹ ਵਰਕਰ ਅਤੇ ਸਮਰਥੱਕ ਲੋਕ ਇਨਸਾਫ਼ ਪਾਰਟੀ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਜਰਨੈਲ ਨੰਗਲ਼ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ ਫਗਵਾੜਾ ਵਿੱਚ ਇਕੱਠੇ ਹੋਏ ਅਤੇ ਚੌਂਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ।
ਸ੍ਰੀ ਨੰਗਲ਼ ਨੇ ਦੱਸਿਆ ਕਿ ਪਿਛਲੇ ਦਿਨੀਂ ਬਟਾਲਾ ਵਿਖੇ ਇੱਕ ਪਟਾਕਾ ਫੈਕਟਰੀ ’ਚ ਜੋ ਧਮਾਕਾ ਹੋਇਆ ਹੈ ਜਿਸ ’ਚ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ ਸਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਗਏ ਸਨ। ਮ੍ਰਿਤਕਾਂ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਗਏ ਜਿੱਥੇ ਇਕ ਪਰਿਵਾਰ ਦੇ ਮੈਂਬਰ ਬੈਂਸ ਨੂੰ ਮਿਲੇ ਸੀ ਜਿਨ੍ਹਾਂ ਦਾ ਇੱਕ ਪਰਿਵਾਰਕ ਮੈਂਬਰ ਧਮਾਕੇ ਵਾਲੇ ਦਿਨ ਤੋਂ ਲਾਪਤਾ ਸੀ ਅਤੇ ਜਦੋਂ ਆਪਣੇ ਪਰਿਵਾਰਕ ਮੈਂਬਰ ਦਾ ਪਤਾ ਕਰਨ ਲਈ ਡੀਸੀ ਦਫ਼ਤਰ ਗਏ ਤਾਂ ਡੀਸੀ ਨੇ ਉਨ੍ਹਾਂ ਨੂੰ ਕੋਈ ਭਰੋਸਾ ਦਿਵਾਉਣ ਦੀ ਬਜਾਏ ਪਰਿਵਾਰਕ ਮੈਂਬਰਾਂ ਨੂੰ ਬੇਇੱਜ਼ਤ ਕਰ ਕੇ ਦਫਤਰ ’ਚੋਂ ਬਾਹਰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਇਹ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਫ਼ਸਰਸ਼ਾਹੀ ਨੂੰ ਸ਼ਹਿ ਦਿੱਤੀ ਗਈ ਹੈ। ਤਰਨ ਤਾਰਨ (ਪੱਤਰ ਪ੍ਰੇਰਕ) ਲੋਕ ਇਨਸਾਫ਼ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੇ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਖਿਲਾਫ਼ ਜਿਲ੍ਹਾ ਗੁਰਦਾਸਪੁਰ ਦੀ ਪੁਲੀਸ ਵਲੋਂ ਦਰਜ ਕੀਤੇ ਇਕ ਕੇਸ ਖਿਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ| ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਢਿੱਲੋਂ ਅਤੇ ਸੀਨੀਅਰ ਆਗੂ ਅਮਰੀਕ ਸਿੰਘ ਵਰਪਾਲ ਦੀ ਅਗਵਾਈ ਵਿਚ ਕੀਤੇ ਵਿਖਾਵੇ ਵਿਚ ਸ਼ਾਮਲ ਵਰਕਰਾਂ ਨੂੰ ਸ੍ਰੀ ਢਿੱਲੋਂ ਅਤੇ ਵਰਪਾਲ ਦੇ ਇਲਾਵਾ ਪ੍ਰਕਾਸ਼ ਸਿੰਘ ਮਾਹਲ, ਅਮਰਪਾਲ ਸਿੰਘ ਖਹਿਰਾ ਨੇ ਸੰਬੋਧਨ ਕਰਦਿਆਂ ਅਫਸਰਾਂ ਵਲੋਂ ਸਰਕਾਰ ਦੀ ਕਠਪੁਤਲੀ ਦੇ ਤੌਰ ’ਤੇ ਕੰਮ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਵਿਧਾਇਕ ਵਲੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਅਧਿਕਾਰੀਆਂ ਦੇ ਧਿਆਨ ਦੀ ਵਿਚ ਲਿਆਂਦੇ ਜਾਣ ਨੂੰ ਦੁਰਵਿਵਹਾਰ ਦਾ ਨਾਂ ਨਹੀਂ ਦਿੱਤਾ ਜਾਣਾ ਚਾਹੀਦਾ| ਪਾਰਟੀ ਆਗੂਆਂ ਰਾਜਸੀ ਮੰਦ ਭਾਵਨਾ ਤਹਿਤ ਦਰਜ ਕੀਤੇ ਕੇਸ ਨੂੰ ਬਿਨਾਂ ਦੇਰੀ ਦੇ ਰੱਦ ਕੀਤੇ ਜਾਣ ਦੀ ਮੰਗ ਕੀਤੀ|


Comments Off on ਲੋਕ ਇਨਸਾਫ਼ ਪਾਰਟੀ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.