ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਵਾਤਾਵਰਨ ਤਬਦੀਲੀ ਨਾਲ ਨਜਿੱਠਣ ’ਚ ਭਾਰਤ ਦੀ ਭੂਮਿਕਾ ਅਹਿਮ: ਗੁਟੇਰੇਜ਼

Posted On September - 22 - 2019

ਸੰਯੁਕਤ ਰਾਸ਼ਟਰ, 21 ਸਤੰਬਰ
ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਵਾਤਾਵਰਨ ਤਬਦੀਲੀ ਨਾਲ ਨਜਿੱਠਣ ਲਈ ਕੌਮਾਂਤਰੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਭਾਰਤ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਨਵਿਆਉਣਯੋਗ ਊਰਜਾ ਦੇ ਵਿਸਥਾਰ ਲਈ ‘ਬਿਹਤਰੀਨ ਕੋਸ਼ਿਸ਼ਾਂ’ ਕੀਤੀਆਂ ਹਨ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਕੌਮਾਂਤਰੀ ਸੂਰਜੀ ਗੱਠਜੋੜ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਅਤੇ ਭਾਰਤ ਵੱਲੋਂ ਸੰਯੁਕਤ ਰਾਸ਼ਟਰ ਨੂੰ ਦਿੱਤੇ ਗਏ 193 ਸੂਰਜੀ ਪੈਨਲਾਂ ਨੂੰ ਬਹੁਤ ਲਾਭਕਾਰੀ ਕਰਾਰ ਦਿੱਤਾ। ਗੁਟੇਰੇਜ਼ ਨੇ ਖ਼ਬਰ ਏਜੰਸੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ’ਚ ਕਿਹਾ ਕਿ ਭਾਰਤ ਨੇ ਸੂਰਜੀ ਊਰਜਾ ’ਚ ਭਾਰੀ ਨਿਵੇਸ਼ ਕੀਤਾ ਹੈ ਅਤੇ ਉਸ ਕੋਲ ਅਜੇ ਵੀ ਚੰਗੀ ਮਾਤਰਾ ਵਾਲਾ ਕੋਇਲਾ ਹੈ ਜਦਕਿ ਸਵੱਛ ਭਾਰਤ ਵਾਂਗ ਭਾਰਤ ਹੋਰ ਕਦਮ ਵੀ ਉਠਾਏਗਾ। -ਪੀਟੀਆਈ

ਸਾਫ਼-ਸੁਥਰੀ ਆਬੋ ਹਵਾ ਲਈ ਨੌਜਵਾਨ ਸੜਕਾਂ ’ਤੇ ਉਤਰੇ
ਨਿਊਯਾਰਕ: ਵਾਤਾਵਰਨ ਤਬਦੀਲੀ ਨਾਲ ਨਜਿੱਠਣ ਲਈ ਸਖ਼ਤ ਕਦਮ ਉਠਾਉਣ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਸਕੂਲੀ ਵਿਦਿਆਰਥੀਆਂ ਨੇ ਪ੍ਰਦਰਸ਼ਨ ’ਚ ਹਿੱਸਾ ਲਿਆ। ਨੌਜਵਾਨ ਵਾਤਾਵਰਨ ਕਾਰਕੁਨ ਗ੍ਰੇਟਾ ਥੁਨਬਰਗ ਨੇ ਸੰਯੁਕਤ ਰਾਸ਼ਟਰ ਯੂਥ ਵਾਤਾਵਰਨ ਸਿਖਰ ਸੰਮੇਲਨ ਤੋਂ ਪਹਿਲਾਂ ਕਿਹਾ ਕਿ ਇਹ ਸ਼ੁਰੂਆਤ ਹੈ। ਆਬੋ ਹਵਾ ’ਚ ਤਬਦੀਲੀ ਨੂੰ ਲੈ ਕੇ ਇਹ ਹੁਣ ਤਕ ਦਾ ਸਭ ਤੋਂ ਵੱਡਾ ਪ੍ਰਦਰਸ਼ਨ ਹੈ। ਇਸ ਤੋਂ ਪਹਿਲਾਂ ਏਸ਼ੀਆ, ਅਫ਼ਰੀਕਾ, ਯੂਰੋਪ ਅਤੇ ਲੈਟਿਨ ਅਮਰੀਕਾ ’ਚ ਪ੍ਰਦਰਸ਼ਨ ਹੋ ਚੁੱਕੇ ਹਨ। -ਪੀਟੀਆਈ

 


Comments Off on ਵਾਤਾਵਰਨ ਤਬਦੀਲੀ ਨਾਲ ਨਜਿੱਠਣ ’ਚ ਭਾਰਤ ਦੀ ਭੂਮਿਕਾ ਅਹਿਮ: ਗੁਟੇਰੇਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.