ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ

Posted On September - 17 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦਾ ਅੱਧਾ ਕਾਰਜਕਾਲ ਪੂਰਾ ਹੋਣ ਦੇ ਮੱਦੇਨਜ਼ਰ ਕੈਬਨਿਟ ਮੰਤਰੀਆਂ ਨੂੰ ਆਪਣੇ ਵਿਭਾਗਾਂ ਲਈ ਵਿਆਪਕ ਕਾਰਜ ਯੋਜਨਾ ਉਲੀਕਣ ਅਤੇ ਵਿਧਾਇਕਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪਿਛਲੇ 30 ਮਹੀਨਿਆਂ ਦੌਰਾਨ ਸਰਕਾਰ ਦੁਆਰਾ ਕੀਤੀ ਪ੍ਰਗਤੀ ਅਤੇ ਸੂਬੇ ਦੀਆਂ ਵਿਕਾਸ ਯੋਜਨਾਵਾਂ ਸਬੰਧੀ ਵਿਚਾਰ ਚਰਚਾ ਕੀਤੀ। ਕੈਪਟਨ ਨੇ ਮੰਤਰੀਆਂ ਨੂੰ ਨਿਯਮਤ ਸਮੇਂ ’ਤੇ ਫੀਡਬੈਕ ਲੈਣ ਲਈ ਕਿਹਾ।
ਪੰਜਾਬ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪਾਸੋਂ ਬਿਜਲੀ ਚੋਰੀ ਰੋਕਣ ਅਤੇ ਤੇਜ਼ੀ ਨਾਲ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਵਿਚ ਕਿਸਾਨ ਸੰਘਰਸ਼ ਕਮੇਟੀ (ਪੰਨੂ ਗਰੁੱਪ) ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਿਜਲੀ ਚੋਰੀ ਦੇ ਖ਼ਤਰਨਾਕ ਰੁਝਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਇਸ ਨੂੰ ਰੋਕਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਪਾਵਰਕੌਮ ਨੂੰ ਆਰਥਿਕ ਪੱਖੋਂ ਯੋਗ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।
ਵੱਖ-ਵੱਖ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਬਾਰੇ ਯੂਨੀਅਨ ਵੱਲੋਂ ਕੀਤੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੋੜੀਂਦਾ ਏਜੰਡਾ ਲਿਆਉਣ ਦੇ ਆਦੇਸ਼ ਦਿੱਤੇ। ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਸੱਤ ਵਿਅਕਤੀਆਂ ਨੂੰ ਹੁਣ ਤੱਕ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ ਅਤੇ ਬਾਕੀ ਤਿੰਨਾਂ ਨੂੰ ਵੀ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ।
ਵਫ਼ਦ ਦੀ ਅਗਵਾਈ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਨੇ ਕੀਤੀ। ਪੰਜਾਬ ’ਚ ਆਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਮੈਂਬਰੀ ਕੈਬਿਨਟ ਸਬ-ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਸਮੱਸਿਆ ਦੇ ਹੱਲ ਲਈ ਵਾਧੂ ਗਊਸ਼ਾਲਾਵਾਂ ਖੋਲ੍ਹਣ ਲਈ ਹਰੇਕ ਡਿਪਟੀ ਕਮਿਸ਼ਨਰ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵੱਲੋਂ ਬਣਾਈ ਗਈ ਕੈਬਿਨਟ ਸਬ-ਕਮੇਟੀ ਦਾ ਮੁਖੀ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ’ਤੇ ਝੂਠੀ ਬਿਆਨਬਾਜ਼ੀ ਕਰਨ ਤੋਂ ਵਰਜਦਿਆਂ ਕਿਹਾ ਕਿ ਉਹ ਸੌੜੇ ਸਿਆਸੀ ਹਿੱਤਾਂ ਲਈ ਇਸ ਮਹਾਨ ਦਿਹਾੜੇ ਦਾ ਸਿਆਸੀਕਰਨ ਨਾ ਕਰੇ।


Comments Off on ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.