ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਵਿਦਿਆਰਥਣਾਂ ਨੂੰ ਸਵੈ-ਰੱਖਿਆ ਲਈ ਸਿਖਲਾਈ ਦੇਣ ਦੇ ਹੁਕਮ

Posted On September - 12 - 2019

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 11 ਸਤੰਬਰ
ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਯੂਟੀ ਦੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿੱਤੀ ਜਾਵੇ। ਇਸ ਲਈ ਮੰਤਰਾਲੇ ਨੇ ਯੂਟੀ ਨੂੰ ਪੌਣੇ ਛੇ ਲੱਖ ਦੀ ਗਰਾਂਟ ਵੀ ਜਾਰੀ ਕੀਤੀ ਹੈ। ਕੇਂਦਰ ਨੇ ਯੂਟੀ ਤੋਂ ਇਸ ਸਬੰਧ ਵਿਚ ਦੋ ਮਹੀਨੇ ਵਿਚ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰਾਲੇ ਨੇ ਕਿਹਾ ਹੈ ਕਿ ਜਿਨਸੀ ਸੋਸ਼ਣ ਦੇ ਵਧਦੇ ਕੇਸਾਂ ਕਾਰਨ ਹਰ ਇਕ ਵਿਦਿਆਰਥਣ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿੱਤੀ ਜਾਵੇ। ਇਸ ਤਹਿਤ ਉਨ੍ਹਾਂ ਨੂੰ ਹਰ ਵੇਲੇ ਮੌਜੂਦ ਰਹਿਣ ਵਾਲੀਆਂ ਚੀਜ਼ਾਂ ਦਾ ਇਸਤੇਮਾਲ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਲੜਕੀਆਂ ਕੋਲ ਚਾਬੀ ਦਾ ਛੱਲਾ, ਚੁੰਨੀ ਤੇ ਪੈਨ ਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਦੁਸ਼ਮਨ ’ਤੇ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ। ਸਿੱਖਿਆ ਸਕੱਤਰ ਬੀ ਐਲ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿਵਾਈ ਜਾਵੇਗੀ ਤੇ ਇਸ ਸਬੰਧੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰ ਦਿੱਤੀ ਗਈ ਹੈ।

ਖਾਣੇ ਦਾ ਮਿਆਰ ਜਾਂਚਣ ਲਈ ਕਮੇਟੀ ਬਣਾਈ
ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਕਟਰ-26 ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਕਾਲਜ ਪ੍ਰਬੰਧਕਾਂ ਨੇ ਹੋਸਟਲ ਵਿਚ ਮਿਲਦੇ ਖਾਣੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ। ਇਹ ਕਮੇਟੀ ਡੀਨ ਸਟੂਡੈਂਟਸ ਵੈਲਫੇਅਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੰਮ ਕਰੇਗੀ ਤੇ ਹਫਤੇ ਵਿਚ ਚਾਰ ਦਿਨ ਹੋਸਟਲ ਵਿਚ ਮਿਲਦੇ ਖਾਣੇ ਦਾ ਮਿਆਰ ਜਾਂਚੇਗੀ। ਇਸ ਕਮੇਟੀ ਵਿਚ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪ੍ਰਿੰਸੀਪਲ ਮਨਪ੍ਰੀਤ ਗੁਜਰਾਲ ਨੇ ਦੱਸਿਆ ਕਿ ਜੇਕਰ ਹੋਸਟਲ ਮੈਸ ਦੇ ਠੇਕੇਦਾਰ ਦੇ ਖਾਣੇ ਵਿਚ ਦੂਜੀ ਵਾਰ ਸ਼ਿਕਾਇਤ ਮਿਲੀ ਤਾਂ ਠੇਕਾ ਰੱਦ ਕੀਤਾ ਜਾਵੇਗਾ।

ਸਕੂਲਾਂ ਤੋਂ ਵਿਦਿਆਰਥਣਾਂ ਦੇ ਵੇਰਵੇ ਮੰਗੇ
ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਸਰਕੁਲਰ ਜਾਰੀ ਕਰ ਕੇ ਅੱਠਵੀਂ ਜਮਾਤ ਤੋਂ ਬਾਰ੍ਹਵੀਂ ਵਿਚ ਪੜ੍ਹਦੀਆਂ ਵਿਦਿਆਰਥਣਾਂ ਦੀ ਗਿਣਤੀ ਤੇ ਹੋਰ ਵੇਰਵੇ ਮੰਗੇ ਹਨ। ਇਸ ਤੋਂ ਇਲਾਵਾ ਵਿਭਾਗ ਵਲੋਂ ਅਕਤੂਬਰ ਦੇ ਸ਼ੁਰੂ ਵਿਚ ਟਰੇਨਰਾਂ ਦੀ ਨਿਯੁਕਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਨਵੰਬਰ ਦੇ ਆਖਰ ਜਾਂ ਦਸੰਬਰ ਦੇ ਸ਼ੁਰੂ ਵਿਚ ਸਕੂਲਾਂ ਵਿਚ ਜੁਆਇਨ ਕਰਵਾ ਲਿਆ ਜਾਵੇਗਾ।


Comments Off on ਵਿਦਿਆਰਥਣਾਂ ਨੂੰ ਸਵੈ-ਰੱਖਿਆ ਲਈ ਸਿਖਲਾਈ ਦੇਣ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.