ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮ ਦੱਸੇ

Posted On September - 11 - 2019

ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਸਬੰਧੀ ਜਾਗਰੂਕ ਕਰਦੇ ਹੋਏ ਮਾਹਿਰ।

ਪੱਤਰ ਪ੍ਰੇਰਕ
ਖਰੜ, 10 ਸਤੰਬਰ
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਵੱਲੋਂ ਵਿਦਿਆਰਥੀਆਂ ਲਈ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹਾਂਡਾ ਟੂ-ਵੀਲ੍ਹਰ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਸ ਦੌਰਾਨ ਸੁਰੱਖਿਆ ਨਿਰਦੇਸ਼ਕ ਸੰਦੀਪ ਗੁਪਤਾ ਅਤੇ ਅਮਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਸਬੰਧੀ ਜਾਗਰੂਕ ਕੀਤਾ।
ਸੰਦੀਪ ਗੁਪਤਾ ਨੇ ਦੱਸਿਆ ਕਿ ਵਿਸ਼ਵ ਪੱਧਰ ’ਤੇ ਰੋਜ਼ਾਨਾ ਤਿੰਨ ਹਜ਼ਾਰ ਦੇ ਕਰੀਬ ਲੋਕ ਸੜਕ ਹਾਦਸਿਆਂ ਵਿਚ ਮਾਰੇ ਜਾਂਦੇ ਹਨ, ਜਦ ਕਿ ਭਾਰਤ ਵਿਚ ਹਰ ਸਾਲ ਡੇਢ ਲੱਖ ਦੇ ਕਰੀਬ ਮੌਤਾਂ ਸੜਕ ਹਾਦਸਿਆਂ ਵਿਚ ਹੁੰਦੀਆਂ ਹਨ। ਅਮਿਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ। ਸੀਜੀਸੀ ਦੇ ਡਾਇਰੈਕਟਰ ਜਰਨਲ ਡਾ. ਜੀ ਡੀ ਬਾਂਸਲ ਨੇ ਸੁਰੱਖਿਆ ਨਿਰਦੇਸ਼ਕਾਂ ਦਾ ਧੰਨਵਾਦ ਕੀਤਾ।


Comments Off on ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮ ਦੱਸੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.