ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    ਮਿੰਨੀ ਕਹਾਣੀ !    ਬਹੁਪੱਖੀ ਜਾਣਕਾਰੀ ਵਾਲਾ ਸਫ਼ਰਨਾਮਾ !    ਲੋਕ ਸਰੋਕਾਰਾਂ ਦੀ ਗੱਲ !    ਬੌਲੀਵੁੱਡ ’ਚ ਭੈਣ-ਭਰਾਵਾਂ ਦਾ ਜਲਵਾ !    ‘ਸਾਂਢ ਕੀ ਆਂਖ’ ਮਹਿਲਾ ਸਸ਼ਕਤੀਕਰਨ ਦੀ ਦਾਸਤਾਨ !    

ਵਿਦਿਆਰਥੀਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਮੁਜ਼ਾਹਰਾ

Posted On September - 13 - 2019

ਜਤਿੰਦਰ ਬੈਂਸ
ਗੁਰਦਾਸਪੁਰ, 12 ਸਤੰਬਰ

ਸਰਕਾਰੀ ਕਾਲਜ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐੱਸੀ, ਬੀਸੀ, ਈਬੀਸੀ (ਇਕਨਾਮੀਕਲੀ ਬੈਕਵਰਡ ਕਲਾਸਿਜ਼) ਅਤੇ ਘੱਟ ਗਿਣਤੀਆਂ ਦੀ ਫੀਸ ਮੁਆਫ਼ੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੱਦੇ ਉੱਤੇ ਸਰਕਾਰੀ ਕਾਲਜ ਵਿੱਚ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਅਮਰ ਕ੍ਰਾਂਤੀ ਨੇ ਦੋਸ਼ ਲਾਇਆ ਕਿ ਕਾਲਜ ਪ੍ਰਸ਼ਾਸਨ ਵੱਲੋਂ ਹੜਤਾਲ ਨੂੰ ਅਸਫ਼ਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਰੀਬ ਦੋ ਦਹਾਕਿਆਂ ਮਗਰੋਂ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਝੰਡੇ ਹੇਠ ਇੱਕਠੇ ਹੋਏ ਹਨ। ਇਸ ਮੌਕੇ ਸਕਾਲਰਸ਼ਿਪ ਤੋਂ ਇਲਾਵਾ ਪੀਐੱਚ.ਡੀ. ਤੱਕ ਕੁੜੀਆਂ ਨੂੰ ਮੁਫ਼ਤ ਪੜ੍ਹਾਈ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀਆਂ ਫਿਰੋਜ਼ਪੁਰ ਵਿੱਚ ਗੁਪਤ ਟਿਕਾਣਿਆਂ ਅਤੇ ਜੱਲ੍ਹਿਆਂਵਾਲਾ ਬਾਗ ਤੇ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਕੋਟਲਾ ਨਿਹੰਗ ਖਾਂ ਦੀ ਵਿਰਾਸਤਾਂ ਨੂੰ ਬਚਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਾਕਰਨ, ਵਿਕਾਸ, ਜਤਿਨ, ਦਵਿੰਦਰ ਸਿੰਘ, ਹਰਸਹਿਜ ਸਿੰਘ, ਗੁਰਜੀਤ ਸਿੰਘ, ਮਨਪ੍ਰੀਤ ਮਨੀ ਅਤੇ ਰਿਤਿਕ ਆਦਿ ਹਾਜ਼ਰ ਸਨ।


Comments Off on ਵਿਦਿਆਰਥੀਆਂ ਵੱਲੋਂ ਮੰਗਾਂ ਦੇ ਹੱਕ ਵਿੱਚ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.