ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

‘ਵੀਆਈਪੀ ਕਲਚਰ’ ਖ਼ਤਮ ਕਰਨ ਦੇ ਹੁਕਮ

Posted On September - 12 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਹਤ ਵਿਭਾਗ ਨੂੰ ਸਰਕਾਰੀ ਹਸਪਤਾਲਾਂ ’ਚ ‘ਵੀਆਈਪੀ ਕਲਚਰ’ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਨਾਗਰਿਕਾਂ ਦਾ ਬਰਾਬਰ ਦਾ ਇਲਾਜ ਹੋਵੇਗਾ ਤੇ ਹੁਣ ਵੀਆਈਪੀ ਕਮਰੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ਨਹੀਂ ਹੋਣਗੇ। ਮੰਗਲਵਾਰ ਨੂੰ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਬਾਰੇ ਰਿਪੋਰਟ ਸੌਂਪੀ ਸੀ। ਰਿਪੋਰਟ ’ਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਦੇ 38 ਹਸਪਤਾਲਾਂ ’ਚ ਮੌਜੂਦਾ ਸਮਰੱਥਾ 11, 353 ਹੈ। ਇਸ ਤੋਂ ਇਲਾਵਾ 13,899 ਬਿਸਤਰਿਆਂ ਦੀ ਸਮਰੱਥਾ ਜੋੜੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਹਸਪਤਾਲਾਂ ’ਚ 13,899 ਬਿਸਤਰੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਹ ਦਿੱਲੀ ਦੇ ਸਰਕਾਰੀ ਹਸਪਤਾਲਾਂ ਦੇ ਮੌਜੂਦਾ ਬਿਸਤਰੇ ਦੀ ਗਿਣਤੀ ਨਾਲੋਂ 120 ਫ਼ੀਸਦੀ ਵਧ ਹੈ। ਹੁਣ ਦਿੱਲੀ ’ਚ 11,353 ਬੈੱਡ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਏ.ਸੀ. ਕਰਨ ਦਾ ਕੰਮ ਚੱਲ ਰਿਹਾ ਹੈ ਪਰ ਇਹ ਬਿਹਤਰ ਹੋਵੇਗਾ। ਸਿਹਤ ਮੰਤਰੀ ਨੇ ਆਪਣੀ ਰਿਪੋਰਟ ’ਚ ਦਾਅਵਾ ਕੀਤਾ ਸੀ ਕਿ ਅਗਲੇ ਛੇ ਮਹੀਨਿਆਂ ’ਚ 2800 ਬੈੱਡਾਂ ਦੀ ਸਮਰੱਥਾ ਵਾਲੇ ਤਿੰਨ ਹਸਪਤਾਲ ਚਾਲੂ ਹੋ ਜਾਣਗੇ। ਦੁਆਰਕਾ ਦਾ ਇੰਦਰਾ ਗਾਂਧੀ ਹਸਪਤਾਲ, 1241 ਬੈੱਡਾਂ ਦੀ ਸਮਰੱਥਾ ਵਾਲਾ ਆਧੁਨਿਕ ਸਹੂਲਤਾਂ ਵਾਲਾ ਪੱਛਮੀ ਦਿੱਲੀ ਦਾ ਸਭ ਤੋਂ ਵੱਡਾ ਹਸਪਤਾਲ ਹੋਵੇਗਾ। ਰਿਪੋਰਟ ਅਨੁਸਾਰ, 772 ਅਤੇ 600 ਬਿਸਤਰਿਆਂ ਦੀ ਸਮਰੱਥਾ ਵਾਲੇ ਦੋ ਹਸਪਤਾਲਾਂ, ਬੁਰਰੀ ਅਤੇ ਅੰਬੇਡਕਰ ਨਗਰ ਦੇ ਵੀ ਜਲਦੀ ਤਿਆਰ ਹੋਣ ਦੀ ਉਮੀਦ ਹੈ। ਮੰਤਰੀ ਸਤੇਂਦਰ ਜੈਨ ਦੀ ਰਿਪੋਰਟ ਦੇ ਅਨੁਸਾਰ ਖਿਚੜੀਪੁਰ ਦੇ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ’ਚ ਇੱਕ ਨਵਾਂ ਮਾਂ ਤੇ ਬਾਲ ਬਲਾਕ ਬਣਾਇਆ ਜਾਵੇਗਾ, ਜਿਸ ’ਚ 460 ਬਿਸਤਰੇ ਹੋਣਗੇ। ਇਸ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ ਤੇ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ।

 


Comments Off on ‘ਵੀਆਈਪੀ ਕਲਚਰ’ ਖ਼ਤਮ ਕਰਨ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.