ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਵੱਖ-ਵੱਖ ਘਟਨਾਵਾਂ ’ਚ ਤਿੰਨ ਹਲਾਕ

Posted On September - 11 - 2019

ਕਰਮਜੀਤ ਸਿੰਘ ਚਿੱਲਾ
ਬਨੂੜ, 10 ਸਤੰਬਰ
ਇੱਥੋਂ ਦੇ ਬੈਰੀਅਰ ਚੌਕ ਵਿਚ ਕਰੇਨ ਦੀ ਲਪੇਟ ਵਿੱਚ ਆਉਣ ਨਾਲ 58 ਸਾਲਾਂ ਦੇ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਸੁਰਜੀਤ ਸਿੰਘ ਪੁੱਤਰ ਹਜ਼ੂਰਾ ਸਿੰਘ ਵਾਸੀ ਚੰਗੇਰਾ (ਬਨੂੜ) ਵਜੋਂ ਹੋਈ ਹੈ। ਉਹ ਬਨੂੜ ਬੈਰੀਅਰ ਦੇ ਚੌਕ ਉੱਤੇ ਸਾਈਡ ’ਤੇ ਮੋਟਰਸਾਈਕਲ ਲਗਾ ਕੇ ਆਪਣੇ ਪੁੱਤਰ ਦੀ ਉਡੀਕ ਕਰ ਰਿਹਾ ਸੀ। ਜਾਂਚ ਅਧਿਕਾਰੀ ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਆਪਣੇ ਪੁੱਤਰ ਦੇ ਇੰਤਜ਼ਾਰ ਲਈ ਸੇਲਜ਼ ਟੈਕਸ ਬੈਰੀਅਰ ਉੱਤੇ ਖੜ੍ਹਿਆ ਸੀ। ਇਸੇ ਦੌਰਾਨ ਲਾਂਡਰਾਂ ਸਾਈਡ ਤੋਂ ਆ ਰਹੀ ਹਾਈਡਰਾ ਕਰੇਨ ਚਾਲਕ ਨੇ ਮੋਟਰਸਾਈਕਲ ਨੂੰ ਲਪੇਟ ਵਿਚ ਲੈ ਲਿਆ। ਹਾਦਸੇ ਕਾਰਨ ਸੁਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਤੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏਐੱਸਆਈ ਨੇ ਦੱਸਿਆ ਕਿ ਡੇਰਾਬਸੀ ਦੇ ਸਰਕਾਰੀ ਹਸਪਤਾਲ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਕਰੇਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਰੇਲ ਗੱਡੀ ਹੇਠ ਆਉਣ ਨਾਲ ਮੌਤ

ਮੋਰਿੰਡਾ (ਪੱਤਰ ਪ੍ਰੇਰਕ): ਇਥੇ ਪੁਰਾਣਾ ਰੇਲਵੇ ਸਟੇਸ਼ਨ ਨੇੜੇ ਇਕ ਵਿਅਕਤੀ ਮਾਲ ਗੱਡੀ ਹੇਠ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਰੇਲਵੇ ਪੁਲੀਸ ਚੌਕੀ ਮੋਰਿੰਡਾ ਦੇ ਇੰਚਾਰਜ ਰਘਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਚਰਨਜੀਤ ਸਿੰਘ (27) ਪੁੱਤਰ ਸਵਰਗੀ ਜੱਗਾ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਵਾਰਡ 3, ਮੋਰਿੰਡਾ, ਪੁਰਾਣਾ ਰੇਲਵੇ ਸਟੇਸ਼ਨ ਨੇੜਲੇ ਗੋਦਾਮ ਦੇ ਕੋਲ ਨੰਗਲ ਜਾ ਰਹੀ ਮਾਲ ਗੱਡੀ ਦੇ ਹੇਠਾਂ ਆ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਕਰੰਟ ਲੱਗਣ ਨਾਲ ਮੌਤ

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ) ਨਜ਼ਦੀਕੀ ਕਸਬਾ ਬੇਲਾ ਵਿਚ ਇੱਕ ਵਿਅਕਤੀ ਨੂੰ ਕਰੰਟ ਲੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਤਾਰ ਸਿੰਘ (53) ਪੁੱਤਰ ਦਿਆਲ ਸਿੰਘ ਬੀਤੀ ਸ਼ਾਮ ਪਸ਼ੂਆਂ ਲਈ ਚਾਰਾ ਲੈਣ ਗਿਆ ਸੀ। ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਗਰਮੀ ਕਾਰਨ ਨੇੜੇ ਹੀ ਚੱਲ ਰਹੀ ਪਾਣੀ ਦੀ ਮੋਟਰ ਵਾਲੇ ਟਿਊਬਵੈੱਲ ਵਿੱਚ ਨਹਾਉਣ ਲੱਗ ਪਿਆ। ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਰਤਾਰ ਸਿੰਘ ਦੇ ਪਰਿਵਾਰਕ ਮੈਂਬਰ ਸਾਰੀ ਰਾਤ ਉਸ ਦੀ ਭਾਲ ਕਰਦੇ ਰਹੇ ਤੇ ਅੱਜ ਸਵੇਰੇ ਉਸ ਦੀ ਲਾਸ਼ ਨੂੰ ਰਾਹਗੀਰਾਂ ਨੇ ਦੇਖਿਆ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


Comments Off on ਵੱਖ-ਵੱਖ ਘਟਨਾਵਾਂ ’ਚ ਤਿੰਨ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.