ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਸ਼ਹੀਦ ਭਗਤ ਸਿੰਘ ਦਾ ਬੁੱਤ ਹਟਾਉਣ ’ਤੇ ਰੋਸ

Posted On September - 13 - 2019

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ
ਮੁਕਤਸਰ-ਜਲਾਲਾਬਾਦ ਰੋਡ ਉਪਰ ਲੰਬੇ ਸੰਘਰਸ਼ ਬਾਅਦ ਸਥਾਪਤ ਕੀਤੇ ‘ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ’ ਹੋਰਾਂ ਦੇ ਬੁੱਤ ਹੁਣ ਰੇਲਵੇ ਪੁੱਲ ਦੀ ਆੜ ਹੇਠ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਮੁਲਾਜ਼ਮ, ਮਜ਼ਦੂਰ ਤੇ ਸਮਾਜਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਕਲੱਬ, ਪੰਜਾਬ ਰਾਜ ਬਿਜਲੀ ਬੋਰਡ ਐਂਪਲਾਈਜ਼ ਫੈਡਰੇਸ਼ਨ, ਰਾਸ਼ਟਰੀ ਸੇਵਾ ਪ੍ਰਤੀਸੰਗਠਨ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਜੱਥੇਬੰਦੀਆਂ ਦੇ ਆਗੂਆਂ ਨੇ ਸਮਾਰਕ ਵਾਸਤੇ ਢੁਕਵੀਂ ਜਗ੍ਹਾ ਦਾ ਪ੍ਰਬੰਧ ਕਰਨ ਮਗਰੋਂ ਬੁੱਤ ਹਟਾਉਣ ਦੀ ਮੰਗ ਕੀਤੀ ਹੈ। ਕਲੱਬ ਪ੍ਰਧਾਨ ਸੰਜੇ ਵਾਲੀਆ ਨੇ ਦੱਸਿਆ ਕਿ ਪ੍ਰਸ਼ਾਸਨ ਇਸ ਸਮਾਰਕ ਨੂੰ ਓਵਰਬ੍ਰਿਜ ਦੀ ਆੜ੍ਹ ਵਿਚ ਇੱਥੋਂ ਹਟਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਕੁਝ ਦਿਨ ਪਹਿਲਾਂ ਹੀ ਐੱਸਡੀਐੱਮ ਨੂੰ ਮਿਲ ਕੇ ਇਸ ਬਾਬਤ ਜਾਣਕਾਰੀ ਦਿੱਤੀ ਸੀ। ਆਗੂਆਂ ਨੇ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਨਾਜਾਇਜ਼ ਕਬਜ਼ੇ ਹਨ ਪਰ ਪ੍ਰਸ਼ਾਸਨ ਇਹ ਕਬਜ਼ੇ ਹਟਾਉਣ ਦੀ ਥਾਂ ਸ਼ਹੀਦਾਂ ਦੇ ਸਮਾਰਕ ਨੂੰ ਹਟਾਉਣ ਵੱਲ ਹੋ ਤੁਰਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਮਾਰਕ ਨੂੰ ਬਿਨਾਂ ਢੁੱਕਵੀਂ ਜਗ੍ਹਾ ਦਾ ਪ੍ਰਬੰਧ ਕੀਤਿਆਂ ਹਟਾਇਆ ਗਿਆ ਤਾਂ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਦੌਰਾਨ ਐੱਸਡੀਐੱਮ ਨੇ ਦੱਸਿਆ ਕਿ ਬਿਨਾਂ ਨਿਸ਼ਾਨ ਦੇਹੀ ਤੋਂ ਇਸ ਸਮਾਰਕ ਨੂੰ ਸਿਫ਼ਟ ਨਹੀਂ ਕੀਤਾ ਜਾਵੇਗਾ।


Comments Off on ਸ਼ਹੀਦ ਭਗਤ ਸਿੰਘ ਦਾ ਬੁੱਤ ਹਟਾਉਣ ’ਤੇ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.