ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸ਼ਾਹ ਨੇ ਜੰਮੂ ਕਸ਼ਮੀਰ ਦੇ ਪੰਚਾਂ ਸਰਪੰਚਾਂ ਦੀਆਂ ਮੁੱਖ ਮੰਗਾਂ ਮੰਨੀਆਂ

Posted On September - 6 - 2019

ਟ੍ਰਿਬਿਊਨ ਨਿਊਜ਼ ਸਰਵਿਸ
ਜੰਮੂ, 5 ਸਤੰਬਰ
ਆਲ ਜੰਮੂ ਕਸ਼ਮੀਰ ਪੰਚਾਇਤ ਕਾਨਫਰੰਸ ਜੋ ਕਿ ਜੰਮੂ ਕਸ਼ਮੀਰ ਦੇ ਚੁਣੇ ਹੋਏ ਪੰਚਾਂ ਸਰਪੰਚਾਂ ਦੀ ਜਥੇਬੰਦੀ ਹੈ, ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੀਆਂ ਪੰਜ ਮੁੱਖ ਮੰਗਾਂ ਮੰਨਣ ਲਈ ਸਹਿਮਤ ਹੋ ਗਏ ਹਨ। ਇਨ੍ਹਾਂ ਮੰਗਾਂ ਵਿੱਚ ਜੰਮੂ ਕਸ਼ਮੀਰ ਦੇ ਸੰਵਿਧਾਨ ਵਿੱਚ 73ਵੀਂ ਅਤੇ 74ਵੀਂ ਸੋਧ ਵਿੱਚ ਵਾਧਾ ਕਰਨਾ ਵੀ ਸ਼ਾਮਲ ਹੈ। ਇਸ ਦੇ ਨਾਲ ਹਰ ਪੰਚਾਇਤ ਮੈਂਬਰ ਦਾ ਦੋ ਲੱਖ ਰੁਪਏ ਦਾ ਜੀਵਨ ਬੀਮਾ ਕਰਨਾ ਵੀ ਸ਼ਾਮਲ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਪੰਚ ਅਤੇ ਸਰਪੰਚ ਵਾਦੀ ਵਿੱਚ ਅਮਨ ਸਥਾਪਤੀ ਲਈ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣਗੇ। ਸੰਸਥਾ ਦੇ ਅਹੁਦੇਦਾਰ ਅਨਿਲ ਸ਼ਰਮਾ ਅਨੁਸਾਰ ਕਸ਼ਮੀਰ ਵਾਦੀ ਵਿੱਚ ਸਥਿਤੀ ਤੇਜੀ ਨਾਲ ਆਮ ਵਰਗੀ ਹੋ ਰਹੀ ਹੈ ਅਤੇ ਉਨ੍ਹਾਂ ਨੇ ਅਮਨ ਅਤੇ ਭਾਈਚਾਰਾ ਵਧਾਉਣ ਲਈ ਯਤਨ ਤੇਜ ਕਰਨ ਦਾ ਫੈਸਲਾ ਕੀਤਾ ਹੈ।

 


Comments Off on ਸ਼ਾਹ ਨੇ ਜੰਮੂ ਕਸ਼ਮੀਰ ਦੇ ਪੰਚਾਂ ਸਰਪੰਚਾਂ ਦੀਆਂ ਮੁੱਖ ਮੰਗਾਂ ਮੰਨੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.