ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸ਼ਿਵਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਵੋਕਲਿਗਾ ਭਾਈਚਾਰੇ ਵਲੋਂ ਰੈਲੀ

Posted On September - 12 - 2019

ਬੰਗਲੂਰੂ, 11 ਸਤੰਬਰ

ਬੰਗਲੌਰ ਵਿੱਚ ਕਾਂਗਰਸ ਦੇ ਨੇਤਾ ਡੀਕੇ ਸ਼ਿਵਕੁਮਾਰ ਦੇ ਹੱਕ ਵਿੱਚ ਕੀਤੇ ਪ੍ਰਦਰਸ਼ਨ ਦੀ ਝਲਕ। -ਫੋਟੋ:ਪੀਟੀਆਈ

ਕਾਂਗਰਸ ਦੇ ਸੀਨੀਅਰ ਆਗੂ ਡੀ.ਕੇ. ਸ਼ਿਵਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਇੱਥੇ ਵੋਕੱਲਿਗਾ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਵਲੋਂ ਰੋਸ ਰੈਲੀ ਕੱਢੀ ਗਈ ਅਤੇ ਆਗੂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਨਾਲ ਇਹ ਮੁੱਦਾ ਜਾਤੀ ਰੰਗ ਲੈਂਦਾ ਨਜ਼ਰ ਆ ਰਿਹਾ ਹੈ। ਭਾਈਚਾਰੇ ਦੇ ਕਈ ਸੰਗਠਨਾਂ ਵਲੋਂ ‘ਰਾਜ ਭਵਨ ਚੱਲੋ’ ਦੇ ਸੱਦੇ ’ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ, ਖ਼ਾਸ ਕਰਕੇ ਮੈਸੂਰ ਖੇਤਰ ਜਿੱਥੇ ਵੋਕੱਲਿਗਾ ਭਾਈਚਾਰਾ ਬਹੁਗਿਣਤੀ ਵਿੱਚ ਹੈ, ਤੋਂ ਪ੍ਰਦਰਸ਼ਨਕਾਰੀ ਸ਼ਹਿਰ ਵਿੱਚ ਪੁੱਜੇ ਅਤੇ ਰੋਸ ਰੈਲੀ ਕੱਢੀ। ਸੂਬੇ ਦੀਆਂ ਵਿਰੋਧੀ ਧਿਰਾਂ ਕਾਂਗਰਸ ਅਤੇ ਜੇਡੀਐੱਸ ਦੇ ਸਮਰਥਨ ਵਾਲਾ ਇਹ ਰੋਸ ਮਾਰਚ ਨੈਸ਼ਨਲ ਕਾਲਜ ਤੋਂ ਸ਼ੁਰੂ ਹੋ ਕੇ ਫਰੀਡਮ ਪਾਰਕ ਹੁੰਦਾ ਹੋਇਆ ਫਿਰ ਰਾਜ ਭਵਨ ਪੁੱਜਿਆ। -ਪੀਟੀਆਈ

ਕੋਈ ਹਾਲਾਤ ਦਾ ਨਾਜਾਇਜ਼ ਫਾਇਦਾ ਲੈਣਾ ਚਾਹੁੰਦਾ ਹੈ: ਸਦਾਨੰਦ ਗੌੜਾ
ਬੰਗਲੂਰੂ: ਕੇਂਦਰੀ ਮੰਤਰੀ ਡੀ.ਵੀ. ਸਦਾਨੰਦ ਗੌੜਾ ਨੇ ਦੋਸ਼ ਲਾਇਆ ਕਿ ਵੋਕੱਲਿਗਾ ਭਾਈਚਾਰੇ ਵਲੋਂ ਸ਼ਿਵਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਕੱਢੀ ਗਈ ਰੋਸ ਰੈਲੀ ਕਿਸੇ ਵਲੋਂ ਹਾਲਾਤ ਦਾ ਲਾਹਾ ਲੈਣ ਦੀ ਕੀਤੀ ਗਈ ਕੋਸ਼ਿਸ਼ ਹੈ। ਇਸੇ ਭਾਈਚਾਰੇ ਨਾਲ ਸਬੰਧਤ ਗੌੜਾ ਨੇ ਕਿਹਾ ਕਿ ਇਹ ਕੇਸ ਜਾਂਚ ਅਧੀਨ ਹੈ ਅਤੇ ਇਸ ਸਬੰਧੀ ਐੱਫਆਈਆਰ ਦਾਇਰ ਹੋ ਚੁੱਕੀ ਹੈ ਅਤੇ ਇਸ ਬਾਰੇ ਟਿੱਪਣੀ ਕਰਨਾ ਸਹੀ ਨਹੀਂ ਹੈ।


Comments Off on ਸ਼ਿਵਕੁਮਾਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਵੋਕਲਿਗਾ ਭਾਈਚਾਰੇ ਵਲੋਂ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.