ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸ਼ੇਰਗਿੱਲ ਵੱਲੋਂ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਦਾ ਦੌਰਾ

Posted On September - 11 - 2019

ਪੱਤਰ ਪ੍ਰੇਰਕ
ਖਰੜ, 10 ਸਤੰਬਰ
ਹਲਕੇ ਦੇ ਪਿੰਡ ਬਡਾਲਾ ਵਿਚ ਆਮ ਆਦਮੀ ਪਾਰਟੀ ਵੱਲੋਂ 12 ਸਤੰਬਰ ਨੂੰ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਹੋਣ ਵਾਲੀ ਰੈਲੀ ਦੀ ਜਗ੍ਹਾ ਦਾ ਆਮ ਆਦਮੀ ਪਾਰਟੀ ਦੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਮੁਆਇਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰਗਿੱਲ ਨੇ ਦੱਸਿਆ ਕਿ ਇਸ ਰੈਲੀ ਨੂੰ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਹਰਪਾਲ ਸਿੰਘ ਚੀਮਾ ਸਮੇਤ ਹੋਰ ਵੀ ਸਬੋਧਨ ਕਰਨਗੇ। ਉਨਾਂ ਦੱਸਿਆ ਕਿ ਉਕਤ ਰੈਲੀ ਵਿਚ ਹਲਕੇ ਦੇ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕਾਂਗਰਸ ਅਤੇ ਅਕਾਲੀ ਦਲ ਦੀ ਪੰਜਾਬ ਪ੍ਰਤੀ ਬੇਰੁਖੀ ਦਾ ਭਾਂਡਾ ਭੰਨਣਗੇ। ਆਮ ਆਦਮੀ ਪਾਰਟੀ ਨੇ ਨਿਸਚਾ ਕੀਤਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਸਤਵਿੰਦਰ ਸਿੰਘ ਸੱਤੀ, ਅਵਤਾਰ ਸਿੰਘ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸਮਰੱਥਕ ਭਾਰੀ ਗਿਣਤੀ ਵਿੱਚ ਮੌਜੂਦ ਸਨ।


Comments Off on ਸ਼ੇਰਗਿੱਲ ਵੱਲੋਂ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.