ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

Posted On September - 10 - 2019

ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਦਰਬਾਰਾ ਸਿੰਘ ਗੁਰੂ।

ਦਰਸ਼ਨ ਸਿੰਘ ਮਿੱਠਾ
ਫਤਹਿਗੜ੍ਹ ਸਾਹਿਬ, 9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਦੇ ਗੇਟ ਅੱਗੇ ਸੂਬਾ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਵਿੱਚ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਹਲਕਾ ਅਮਲੋਹ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਪਟਿਆਲਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ, ਜਗਦੀਪ ਸਿੰਘ ਚੀਮਾ, ਰਵਿੰਦਰ ਸਿੰਘ ਖ਼ਾਲਸਾ (ਦੋਵੇਂ ਐੱਸਜੀਪੀਸੀ ਮੈਂਬਰ), ਸਾਬਕਾ ਮੰਤਰੀ ਡਾ. ਹਰਬੰਸ ਲਾਲ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਆਦਿ ਨੇ ਸੰਬੋਧਨ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਹਲਕਾ ਫਤਹਿਗੜ੍ਹ ਸਾਹਿਬ ਦਾ ਜ਼ਿਲ੍ਹਾ ਪ੍ਰਸ਼ਾਸਨ ਕਾਂਗਰਸੀ ਵਿਧਾਇਕ ਦਾ ਗ਼ੁਲਾਮ ਬਣ ਗਿਆ ਹੈ। ਅਕਾਲੀ ਤੇ ਭਾਜਪਾ ਵਰਕਰਾਂ ਉੱਪਰ ਨਜਾਇਜ਼ ਝੂਠੇ ਕੇਸ ਦਰਜ ਕਰਵਾਏ ਜਾ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਅਕਾਲੀ ਪੱਖੀ ਸਰਪੰਚ, ਬਲਾਕ ਸਮਿਤੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਆਦਿ ਨੂੰ ਸੂਬਾ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਲਜੀਤ ਸਿੰਘ ਭੁੱਟਾ ਉੱਪਰ ਕਥਿਤ ਵਿਧਾਇਕ ਦੇ ਇਸ਼ਾਰੇ ਉੱਪਰ ਨਾਜਾਇਜ਼ ਮੁਕੱਦਮਾ ਦਰਜ ਕਰਵਾਇਆ ਗਿਆ। ਇਸ ਤੋਂ ਬਾਅਦ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਅਕਾਲੀ ਆਗੂ ਸ਼ੇਰ ਸਿੰਘ ਨੂੰ ਗੈਰ ਸੰਵਿਧਾਨਕ ਤਰੀਕੇ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਵਿਧਾਇਕ ਵੱਲੋਂ ਸਰਕਾਰੀ ਤੰਤਰ ਦੀ ਕਥਿਤ ਵਰਤੋਂ ਕਰ ਕੇ ਅਕਾਲੀ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਤੇ ਬਹੁਤ ਸਾਰੇ ਪਾਰਟੀ ਵਰਕਰਾਂ ਨੂੰ ਅਹੁਦੇ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਅਕਾਲੀ-ਭਾਜਪਾ ਵਰਕਰਾਂ ਨੇ ਰੋਸ ਪ੍ਰਗਟ ਕਰਨਾ ਚਾਹਿਆ ਤਾਂ ਵਿਧਾਇਕ ਨੇ ਕਥਿਤ ਤੌਰ ’ਤੇ ਡਿਪਟੀ ਕਮਿਸ਼ਨਰ ਰਾਹੀਂ ਜ਼ਿਲ੍ਹੇ ਵਿਚ ਧਰਨੇ ਪ੍ਰਦਰਸ਼ਨਾਂ ਉੱਪਰ ਰੋਕ ਲਗਾ ਦਿੱਤੀ। ਇਸ ਮਗਰੋਂ ਧਰਨਾਕਾਰੀਆਂ ਨੇ ਐੱਸਡੀਐੱਮ ਰਾਹੀਂ ਰਾਜਪਾਲ ਪੰਜਾਬ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜ ਕੇ ਨਗਰ ਕੌਂਸਲ ਪ੍ਰਧਾਨ ਸ਼ੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਲਾਹੁਣ ਵਾਲੇ ਅਧਿਕਾਰੀਆਂ ਉੱਪਰ ਫ਼ੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ।


Comments Off on ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.