ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਸ਼੍ਰੋਮਣੀ ਕਮੇਟੀ ਤੇ ਭਾਈ ਵੀਰ ਸਿੰਘ ਸਾਹਿਤ ਸਦਨ ਦਾ ਸਾਂਝਾ ਉਪਰਾਲਾ

Posted On September - 23 - 2019

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 22 ਸਤੰਬਰ

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਸਮੇਤ ਹੋਰ ਆਗੂ ਪ੍ਰਦਰਸ਼ਨੀ ਦੇਖਦੇ ਹੋਏ। -ਫੋਟੋ: ਭਿੰਡਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਸਾਂਝੇ ਉਪਰਾਲੇ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਦੇ ਜੀਵਨ ’ਤੇ ਅਧਾਰਤ ਪ੍ਰਦਰਸ਼ਨੀ ਲਗਾਈ ਗਈ। ਗੁਰਦੁਆਰਾ ਸਾਹਿਬ ਦੀ ਸਿੱਖ ਗੈਲਰੀ ’ਚ ਲਗਾਈ ਗਈ ਪ੍ਰਦਰਸ਼ਨੀ ਦੀ ਸ਼ੁਰੂਆਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਪ੍ਰਬੰਧਕ ਹਾਜ਼ਰ ਸਨ।ਇਸ ਮੌਕੇ ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਕੀਤੀ ਰਿਸਰਚ ’ਤੇ ਖੋਜ ਪ੍ਰਦਰਸ਼ਨੀ ਦੇਸ਼-ਵਿਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ’ਚ ਲਗਾਈ ਜਾ ਰਹੀ ਹੈ।ਖੋਜ ਪ੍ਰਦਰਸ਼ਨੀ ’ਚ 42 ਦੇ ਕਰੀਬ ਵੱਖ-ਵੱਖ ਤਸਵੀਰਾਂ ਲਗਾਈਆਂ ਗਈਆਂ, ਜਿਨਾਂ ਨੂੰ ਵੇਖਣ ਲਈ ਸੰਗਤਾਂ ’ਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਸਥਾ ਵੱਲੋਂ ਖੋਜ ਪ੍ਰਦਰਸ਼ਨੀ ਲਗਾਏ ਜਾਣ ’ਤੇ ਉਪਰਾਲੇ ਦੀ ਸ਼ਲਾਘਾ ਕੀਤੀ।

 


Comments Off on ਸ਼੍ਰੋਮਣੀ ਕਮੇਟੀ ਤੇ ਭਾਈ ਵੀਰ ਸਿੰਘ ਸਾਹਿਤ ਸਦਨ ਦਾ ਸਾਂਝਾ ਉਪਰਾਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.